Himachal Crime News: ਦੋਹਰੇ ਕਤਲ ਕਾਂਡ ਦੇ ਮੁਲਜ਼ਮ ਦੇ ਪਰਿਵਾਰ ਦਾ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ
Himachal Crime News: ਨੂਰਪੁਰ ਵਿਧਾਨ ਸਭਾ ਦੀ ਪੰਚਾਇਤ ਕੋਪੜਾ ਵਿੱਚ ਦੋਹਰੇ ਕਤਲ ਕਾਂਡ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਵਿਧਾਇਕ ਅਤੇ ਪੰਚਾਇਤਾਂ ਨੇ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
Himachal Crime News: ਬੀਤੇ ਦਿਨ ਨੂਰਪੁਰ ਵਿਧਾਨ ਸਭਾ ਦੀ ਪੰਚਾਇਤ ਕੋਪੜਾ ਤਹਿਤ ਦੋਹਰੇ ਕਤਲ ਕਾਂਡ ਮਾਮਲੇ ਨੇ ਕਾਫੀ ਤੂਲ ਫੜ ਲਿਆ ਹੈ। ਗ਼ੌਰਤਲਬ ਹੈ ਕਿ ਪਿਛਲੇ ਦਿਨ ਗ੍ਰਾਮ ਪੰਚਾਇਤ ਕੋਪੜਾ ਵਿੱਚ ਇੱਕ 22 ਸਾਲਾ ਨੌਜਵਾਨ ਨੇ ਬਜ਼ੁਰਗ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਸੀ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਸ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਸੀ। ਅੱਜ ਸਿਵਲ ਹਸਪਤਾਲ ਨੂਰਪੁਰ ਵਿੱਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਮੈਂਬਰਾਂ ਨੂੰ ਸੌਂਪ ਦਿੱਤੀਆਂ ਹਨ। ਦੂਜੇ ਪਾਸੇ ਇਸ ਦੋਹਰੇ ਕਤਲ ਕਾਂਡ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਹੈ।
ਪੰਚਾਇਤ ਮੈਂਬਰ ਦੇਸ਼ ਰਾਜ ਨੇ ਕਿਹਾ ਕਿ ਮੁਲਜ਼ਮ ਦੇ ਪਰਿਵਾਰ ਉਤੇ ਪਹਿਲਾਂ ਵੀ ਪੰਚਾਇਤ ਵਿੱਚ ਕਾਫੀ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ ਤੇ ਇਹ ਪਰਿਵਾਰ ਪੂਰੇ ਪਿੰਡ ਵਿੱਚ ਦਹਿਸ਼ਤ ਬਣਾਏ ਰੱਖਦਾ ਹੈ। ਹੁਣ ਇਸ ਤਹਿਤ ਬਜ਼ੁਰਗ ਪਤੀ-ਪਤਨੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਸੰਪੂਰਨ ਪੰਚਾਇਤ ਨੇ ਮੁਲਜ਼ਮ ਦੇ ਪਰਿਵਾਰ ਦਾ ਮੁਕੰਮਲ ਬਾਈਕਾਟ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪਰਿਵਾਰ ਨੂੰ ਪਿੰਡ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Punjab News: ਪੰਜਾਬ ਵਿੱਚ ਇਸ ਸਾਲ ਜੁਲਾਈ ਦੇ ਮਹੀਨੇ 'ਚ ਪਏ ਭਾਰੀ ਮੀਂਹ ਨੇ ਬਣਾਇਆ ਰਿਕਾਰਡ, 2000 ਤੋਂ ਬਾਅਦ...
ਉਥੇ ਹਲਕਾ ਵਿਧਾਇਕ ਰਣਵੀਰ ਸਿੰਘ ਨਿੱਕਾ ਵੀ ਸਮਰਥਕਾਂ ਦੇ ਨਾਲ ਹਸਪਤਾਲ ਵਿੱਚ ਪੁੱਜੇ ਅਤੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਨੂਰਪੁਰ ਵਿਧਾਨ ਸਭਾ ਵਿੱਚ ਇਸ ਤਰ੍ਹਾਂ ਦਾ ਇਹ ਪਹਿਲਾਂ ਮਾਮਲਾ ਹੈ। ਇਸ ਵਿੱਚ 70 ਸਾਲ ਦੇ ਬਜ਼ੁਰਗ ਪਤੀ-ਪਤਨੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ।
ਰਣਵੀਰ ਸਿੰਘ ਨਿੱਕਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮੁਲਜ਼ਮ ਨੂੰ ਘੱਟ ਤੋਂ ਘੱਟ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਤਾਂ ਕਿ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹਾ ਅਪਰਾਧ ਕਰਨ ਤੋਂ ਪਹਿਲਾਂ ਸੋਚਣ ਲਈ ਮਜਬੂਰ ਹੋਣ।
ਇਹ ਵੀ ਪੜ੍ਹੋ : Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ