Landslide in Jammu Kashmir: ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ ਕਾਰਨ ਚਾਰ ਲੋਕਾਂ ਦੀ ਮੌਤ, ਆਵਾਜਾਈ ਠੱਪ
Advertisement
Article Detail0/zeephh/zeephh1867247

Landslide in Jammu Kashmir: ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ ਕਾਰਨ ਚਾਰ ਲੋਕਾਂ ਦੀ ਮੌਤ, ਆਵਾਜਾਈ ਠੱਪ

Landslide in Jammu Kashmir:  ਇਸ ਦੌਰਾਨ ਇੱਕ ਟਰੱਕ ਇਸ ਦੀ ਚਪੇਟ ਵਿੱਚ ਆ ਗਿਆ ਅਤੇ ਗੱਡੀ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਇਹ ਦਰਦਨਾਕ ਹਾਦਸਾ ਬਨਿਹਾਲ ਸ਼ਹਿਰ ਨੇੜੇ ਨੈਸ਼ਨਲ ਹਾਈਵੇਅ ਦੇ ਸ਼ੇਰਬੀ ਸੈਕਸ਼ਨ 'ਤੇ ਵਾਪਰਿਆ।

 

Landslide in Jammu Kashmir: ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ ਕਾਰਨ ਚਾਰ ਲੋਕਾਂ ਦੀ ਮੌਤ, ਆਵਾਜਾਈ ਠੱਪ

Landslide in Jammu Kashmir: ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਦਰਅਸਲ, ਜੰਮੂ ਦੇ ਰਾਮਬਨ ਜ਼ਿਲ੍ਹੇ 'ਚ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਜ਼ਬਰਦਸਤ ਜ਼ਮੀਨ ਖਿਸਕ ਗਈ। ਇਸ ਦੌਰਾਨ ਇੱਕ ਗੱਡੀ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਇਹ ਦਰਦਨਾਕ ਹਾਦਸਾ ਬਨਿਹਾਲ ਸ਼ਹਿਰ ਨੇੜੇ ਨੈਸ਼ਨਲ ਹਾਈਵੇਅ ਦੇ ਸ਼ੇਰਬੀ ਸੈਕਸ਼ਨ 'ਤੇ ਵਾਪਰਿਆ। ਜ਼ਮੀਨ ਖਿਸਕਣ ਕਾਰਨ ਜੰਮੂ ਸ੍ਰੀਨਗਰ ਨੈਸ਼ਨਲ ਹਾਈਵੇਅ ਬੰਦ ਹੋ ਗਿਆ ਹੈ। 

ਹਾਈਵੇਅ 'ਤੇ ਜ਼ਮੀਨ ਖਿਸਕਣ (Landslide in Jammu Kashmir) ਕਾਰਨ ਦੋਵਾਂ ਪਾਸਿਆਂ ਤੋਂ ਆਵਾਜਾਈ ਠੱਪ ਹੋ ਗਈ ਹੈ। ਇਸ ਦੌਰਾਨ ਲਾਸ਼ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਐਸਡੀਐਚ ਬਨਿਹਾਲ ਭੇਜ ਦਿੱਤਾ ਗਿਆ ਹੈ। ਰਾਮਬਨ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਲਹਾਲ ਘਟਨਾ ਵਾਲੀ ਥਾਂ 'ਤੇ ਰਾਹਤ ਕਾਰਜ ਚੱਲ ਰਿਹਾ ਹੈ। ਫਿਲਹਾਲ ਘਟਨਾ ਵਾਲੀ ਥਾਂ 'ਤੇ ਰਾਹਤ ਕਾਰਜ ਜਾਰੀ ਹੈ।

ਇਹ ਵੀ ਪੜ੍ਹੋ: Himachal Weather Update: ਹਿਮਾਚਲ 'ਚ IMD ਵੱਲੋੋਂ ਅਲਰਟ- ਇਸ ਦਿਨ ਭਾਰੀ ਮੀਂਹ ਤੇ ਲੈਂਡਸਲਾਈਡ ਦੀ ਸੰਭਾਵਨਾ

ਕੇਂਦਰ ਸ਼ਾਸਤ ਪ੍ਰਦੇਸ਼ ਦੀ ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਹਾਈਵੇਅ 'ਤੇ ਆਵਾਜਾਈ ਤੋਂ ਪਹਿਲਾਂ ਟ੍ਰੈਫਿਕ ਕੰਟਰੋਲ ਯੂਨਿਟ (ਟੀਸੀਯੂ) ਤੋਂ ਪੁਸ਼ਟੀ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। J-K ਟ੍ਰੈਫਿਕ ਪੁਲਿਸ ਨੇ X 'ਤੇ ਪੋਸਟ ਕੀਤਾ, “ਟ੍ਰੈਫਿਕ ਅਪਡੇਟ ਜੰਮੂ ਸ਼੍ਰੀਨਗਰ NHW ਕਿਸ਼ਤਵਾੜੀ ਪਾਥੇਰ ਬਨਿਹਾਲ ਵਿਖੇ ਜਮੀਨ ਖਿਸਕਣ ਕਰਕੇ ਰੋਡ ਬਲਾਕ ਹੋ ਗਿਆ।

ਦੋਵਾਂ ਪਾਸਿਆਂ ਤੋਂ ਆਵਾਜਾਈ ਠੱਪ ਹੋ ਗਈ। ਲੋਕਾਂ ਨੂੰ TCUs ਤੋਂ ਪੁਸ਼ਟੀ ਕੀਤੇ ਬਿਨਾਂ NH-44 'ਤੇ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ, ਰਾਮਬਨ ਜ਼ਿਲ੍ਹੇ ਵਿੱਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਉੱਤੇ ਜ਼ਮੀਨ ਖਿਸਕਣ  (Landslide in Jammu Kashmir) ਕਾਰਨ ਜੰਮੂ ਤੋਂ ਸ਼੍ਰੀਨਗਰ ਤੱਕ ਸ਼੍ਰੀ ਅਮਰਨਾਥ ਦੇ ਪਵਿੱਤਰ ਗੁਫਾ ਦੀ ਸਾਲਾਨਾ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

 

Trending news