Bhakhra Flood Gates: ਹਿਮਾਚਲ ਪੁਲਿਸ ਨੇ ਐਡਵਾਈਜ਼ਰੀ ਕੀਤੀ ਜਾਰੀ; ਸਤਲੁਜ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਸਲਾਹ
Bhakhra Flood Gates: ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟਾਂ ਮਗਰੋਂ ਹਿਮਾਚਲ ਪ੍ਰਦੇਸ਼ ਪੁਲਿਸ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਸਤਲੁਜ ਦਰਿਆ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
Bhakhra Flood Gates: ਹਿਮਾਚਲ ਪ੍ਰਦੇਸ਼ ਪੁਲਿਸ ਨੇ ਭਾਖੜਾ ਡੈਮ ਸਬੰਧੀ ਇਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਭਾਖੜਾ ਡੈਮ ਦੇ ਗੇਟ 8 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ। ਉਨ੍ਹਾਂ ਹੇਠਲੇ ਇਲਾਕਿਆਂ ਦੇ ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢਿਆਂ ਦੇ ਨਜ਼ਦੀਕ ਨਾ ਜਾਣ ਦੀ ਸਲਾਹ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਖੜਾ ਡੈਮ ਦੇ 8 ਫੁੱਟ ਗੇਟ ਖੋਲ੍ਹੇ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਨੀਵੇਂ ਇਲਾਕੇ ਤੇ ਸਤਲੁਜ ਦੇ ਨੇੜੇ ਵਸੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ।
ਇਸ ਤੋਂ ਇਲਾਵਾ ਭਾਖੜਾ ਡੈਮ ਦੇ ਫਲੱਡ ਗੇਟ ਅਗਲੇ 4-5 ਦਿਨ ਤੱਕ ਖੁੱਲ੍ਹੇ ਰਹਿਣਗੇ। ਇਸ ਦੀ ਪੁਸ਼ਟੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਉੱਚ ਅਧਿਕਾਰੀ ਨੇ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਭਾਖੜਾ ਦਾ ਪੱਧਰ 1677 ਫੁੱਟ ਉਪਰ ਪੁੱਜ ਗਿਆ ਹੈ। ਚੰਡੀਗੜ੍ਹ 'ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪਾਣੀ ਕੰਟਰੋਲਡ ਤਰੀਕੇ ਨਾਲ ਛੱਡਿਆ ਜਾ ਰਿਹਾ ਹੈ ਤੇ ਇਸਦੀ ਜਾਣਕਾਰੀ ਪਹਿਲਾਂ ਦਿੱਤੀ ਗਈ ਸੀ।
ਚੌਦਵੇਂ ਦਿਨ ਤੱਕ ਭਾਖੜਾ ਵਿੱਚ ਇੱਕ ਲੱਖ ਕਿਊਸਿਕ ਤੋਂ ਵੱਧ ਪਾਣੀ ਆਇਆ। ਪੌਂਗ ਡੈਮ ਵਿੱਚ ਚੌਦਵੇਂ ਦਿਨ ਪਾਣੀ 1392 ਫੁੱਟ ਤੱਕ ਪਹੁੰਚ ਗਿਆ। ਭਾਖੜਾ ਤੋਂ 60 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਸਮੇਂ ਭਾਖੜਾ ਦਾ ਪੱਧਰ 1677 ਫੁੱਟ ਤੇ ਪੌਂਗ 1398 ਫੁੱਟ ਹੈ। ਭਾਖੜਾ ਤੋਂ ਇਸ ਸਮੇਂ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਫਲੱਡ ਗੇਟ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਨੂੰ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਰੋਪੜ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਹੋਰ ਸ਼ਹਿਰ ਇਸ ਦੇ ਰਾਹ ਵਿੱਚ ਆਉਂਦੇ ਹਨ। ਜੇ ਭਾਖੜਾ ਡੈਮ ਤੇ ਪੌਂਗ ਤੋਂ ਪਾਣੀ ਛੱਡਿਆ ਗਿਆ ਤਾਂ 24 ਘੰਟੇ ਪਹਿਲਾਂ ਅਲਰਟ ਜਾਰੀ ਕੀਤਾ ਜਾਵੇ।
ਭਾਖੜਾ ਡੈਮ 'ਚ ਪਾਣੀ ਦੀ ਆਮਦ 76898 ਕਿਊਸਿਕ ਰਿਕਾਰਡ ਕੀਤੀ ਗਈ, ਜਦੋਂਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 83703 ਕਿਊਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ 'ਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ 'ਚ 10150 ਕਿਊਸਿਕ, ਜਦੋਂਕਿ ਨੰਗਲ ਡੈਮ ਤੋਂ 69900 ਕਿਊਸਿਕ ਪਾਣੀ ਸਤਲੁਜ ਦਰਿਆ 'ਚ 47400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਹਾਲੇ ਵੀ ਖ਼ਤਰੇ 1680, ਦੇ ਨਿਸ਼ਾਨ ਤੋਂ 3 ਫੁੱਟ ਘੱਟ ਹੈ।
ਇਹ ਵੀ ਪੜ੍ਹੋ : American Gursikh Youth News: ਵਿਦੇਸ਼ੀ ਗੁਰਸਿੱਖ ਨੌਜਵਾਨ ਹੜ੍ਹ ਪੀੜਤਾਂ ਲਈ ਬਣਿਆ ਮਸੀਹਾ! ਇੰਝ ਕੀਤੀ ਲੋਕਾਂ ਦੀ ਮਦਦ