CM Sukhvinder Singh meet Rahul Gandhi News: ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ (CM Sukhvinder Singh)ਨੇ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰੀ ਮੀਂਹ ਕਾਰਨ ਹੋਈ ਤਬਾਹੀ ਬਾਰੇ ਜਾਣੂ ਕਰਵਾਇਆ ਅਤੇ ਸੂਬੇ ਵਿੱਚ ਬੋਰਡ ਕਾਰਪੋਰੇਸ਼ਨਾਂ ਵਿੱਚ ਤਾਇਨਾਤੀ ਬਾਰੇ ਵੀ ਚਰਚਾ ਕੀਤੀ।


COMMERCIAL BREAK
SCROLL TO CONTINUE READING

ਦਰਅਸਲ ਦੂਜੇ ਪਾਸੇ ਅੱਜ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ  (CM Sukhvinder Singh) ਵੱਲੋਂ ਅੱਜ ਦਿੱਲੀ ਦੌਰੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ। ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਸੁੱਖੂ ਸੰਸਦ ਭਵਨ ਵਿਖੇ ਹੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ ਕਿਉਂਕਿ ਇਨ੍ਹੀਂ ਦਿਨੀਂ ਲੋਕ ਸਭਾ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ।


ਇਹ ਵੀ ਪੜ੍ਹੋ: Jalandhar News: ਜਲੰਧਰ ਦੇ ਸੰਤੋਖਪੁਰਾ 'ਚ ਹੋਇਆ ਕਤਲ! ਪੁਲਿਸ ਨੂੰ ਇਕੱਠੇ ਰਹਿਣ ਵਾਲੇ ਦੋਸਤ 'ਤੇ ਸ਼ੱਕ

ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ (CM Sukhvinder Singh) ਨੇ ਪ੍ਰਧਾਨ ਮੰਤਰੀ ਨੂੰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਹੋਈ ਤਬਾਹੀ ਤੋਂ ਜਾਣੂ ਕਰਵਾਉਣਗੇ ਅਤੇ ਇਸ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨਗੇ ਅਤੇ ਵਿੱਤੀ ਮਦਦ ਲਈ ਬੇਨਤੀ ਕਰਨਗੇ। ਇਸ ਵਾਰ ਹਿਮਾਚਲ ਵਿੱਚ ਹੁਣ ਤੱਕ ਬਾਰਿਸ਼ ਨੇ ਭਾਰੀ ਨੁਕਸਾਨ ਕੀਤਾ ਹੈ।


ਹਿਮਾਚਲ ਨੂੰ ਕੇਂਦਰ ਤੋਂ ਵਿੱਤੀ ਮਦਦ ਦੀ ਲੋੜ ਹੈ। ਅਜਿਹੇ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਮੁੱਖ ਮੰਤਰੀ ਦੀ ਇਹ ਮੁਲਾਕਾਤ ਕਈ ਮਾਇਨਿਆਂ ਤੋਂ ਅਹਿਮ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ (CM Sukhvinder Singh)ਨੇ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨਾਲ ਵੀ ਮੁਲਾਕਾਤ ਕੀਤੀ। 


ਇਹ ਵੀ ਪੜ੍ਹੋ: Punjab News: ਭਾਰਤੀ ਸਰਹੱਦ ਤੋਂ ਪਾਕਿਸਤਾਨ 'ਚ ਦਾਖਲ ਹੋਣ ਦੀ ਕੀਤੀ ਕੋਸ਼ਿਸ਼, BSF ਨੇ ਵਿਅਕਤੀ ਨੂੰ ਕੀਤਾ ਢੇਰ