ਪਾਣੀਆਂ ਦੇ ਮੁੱਦੇ `ਤੇ ਹਿਮਾਚਲ ਤੇ ਪੰਜਾਬ ਦੇ CM ਦੀ ਹੋਈ ਮੁਲਾਕਾਤ, ਜਾਣੋ ਕੀ ਨਿੱਕਲਿਆ ਸਿੱਟਾ
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੋਵੇਂ ਵਿਧਾਨ ਸਭਾ ਵਿੱਚ ਹਿਮਾਚਲ ਦੇ ਖਿਲਾਫ ਮਤਾ ਪਾਸ ਕੀਤਾ ਗਿਆ ਸੀ।
Himachal Pradesh CM Sukhvinder Singh Sukhu and Punjab CM Bhagwant Maan meeting news: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੱਜ ਯਾਨੀ ਬੁਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਮਿਲਣ ਪਹੁੰਚੇ। ਇਸ ਦੌਰਾਨ ਉਨ੍ਹਾਂ ਦੀ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਹੋਈ। ਇਸ ਮੀਟਿੰਗ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਨੇ ਇਹ ਗੱਲ ਸਪਸ਼ਟ ਕੀਤੀ ਕਿ ਹਿਮਾਚਲ ਵੱਲੋਂ ਪਾਣੀ ਨੂੰ ਲੈ ਕੇ ਕੋਈ ਸੈੱਸ ਨਹੀਂ ਲਗਾਇਆ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਵਿਚਾਲੇ ਪਾਣੀ ਨੂੰ ਲੈ ਕੇ ਮੱਤਭੇਦ ਹੁੰਦੇ ਦਿਖਾਈ ਦੇ ਰਹੇ ਸਨ। ਹੁਣ ਦੋਵੇਂ ਮੁੱਖ ਮੰਤਰੀਆਂ ਨੇ ਮੀਟਿੰਗ ਦੌਰਾਨ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕੀਤੀ।
ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਬੀਤੇ ਦਿਨਾਂ 'ਚ ਪਾਣੀ ਤੇ ਸੈੱਸ ਲਗਾਉਣ ਦੀਆਂ ਖ਼ਬਰਾਂ ਆ ਰਹੀਆਂ ਸਨ, ਤੇ ਉਸ 'ਤੇ ਚਰਚਾ ਕੀਤੀ ਗਈ। CM ਸੁਖਵਿੰਦਰ ਸਿੰਘ ਸੁੱਖੂ ਨੇ ਇਹ ਗੱਲ ਸਪਸ਼ਟ ਕੀਤੀ ਗਈ ਕਿ ਹਿਮਾਚਲ ਖੇਤਰ ਦੇ ਹਾਈਡ੍ਰੋ ਪ੍ਰੋਜੈਕਟ ਨੇ, ਸਿਰਫ ਉਨ੍ਹਾਂ 'ਤੇ ਹੀ ਸੈੱਸ ਲਗਾਉਣ ਦੀ ਤਜਵੀਜ਼ ਹੈ।"
ਇਸ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ 10 ਦਿਨਾਂ ਜਾਂ 15 ਦਿਨਾਂ ਬਾਅਦ ਦੋਵੇਂ ਸੂਬਿਆਂ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖ ਸਕੱਤਰ ਤੇ ਸਕੱਤਰ ਵਿਚਾਲੇ ਮੀਟਿੰਗ ਹੋਵੇਗੀ ਤੇ ਕੋਈ ਵੀ ਸ਼ਿਕਵੇ, ਸ਼ਿਕਾਇਤਾਂ ਜਾਂ ਸੁਝਾਅ 'ਤੇ ਚਰਚਾ ਕੀਤੀ ਜਾਵੇਗੀ।
Himachal Pradesh CM Sukhvinder Singh Sukhu and Punjab CM Bhagwant Maan meeting news:
ਇਹ ਵੀ ਪੜ੍ਹੋ: Amritpal Singh Latest news: ਪੰਜਾਬ 'ਚ ਅੰਮ੍ਰਿਤਪਾਲ ਸਿੰਘ? ਹੁਸ਼ਿਆਰਪੁਰ ਦੇ ਇੱਕ ਪਿੰਡ ਨੂੰ ਪੁਲਿਸ ਨੇ ਪਾਇਆ ਘੇਰਾ
ਇਸ ਤੋਂ ਇਲਾਵਾ ਟੂਰਿਜ਼ਮ ਨੂੰ ਲੈ ਕੇ ਵੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਚਰਚਾ ਕੀਤੀ ਹੈ। ਹੁਣ ਉਮੀਦ ਲਗਾਈ ਜਾ ਰਹੀ ਹੈ ਕਿ CM ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੋਵੇਂ ਵਿਧਾਨ ਸਭਾ ਵਿੱਚ ਹਿਮਾਚਲ ਦੇ ਖਿਲਾਫ ਮਤਾ ਪਾਸ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ
(For more news apart from Himachal Pradesh CM Sukhvinder Singh Sukhu and Punjab CM Bhagwant Maan meeting, stay tuned to Zee PHH)