Himachal Pradesh News: CBI ਨੇ ਹਿਮਾਚਲ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਮਾਮਲੇ `ਚ FIR ਕੀਤੀ ਦਰਜ
Himachal Pradesh Police Constable Recruitment Exam News:ਦੋਸ਼ ਲਗਾਇਆ ਗਿਆ ਸੀ ਕਿ ਲਿਖਤੀ ਪ੍ਰੀਖਿਆ (Constable Recruitment Exam) ਤੋਂ ਪਹਿਲਾਂ ਪ੍ਰਸ਼ਨ ਪੱਤਰ ਲੀਕ ਹੋ ਗਿਆ ਅਤੇ ਸੋਸ਼ਲ ਮੀਡੀਆ `ਤੇ ਫੈਲ ਗਿਆ।
Himachal Pradesh Police Constable Recruitment Exam News: ਕੇਂਦਰੀ ਜਾਂਚ ਬਿਊਰੋ (CBI) ਨੇ ਮਾਰਚ 2022 ਵਿੱਚ ਆਯੋਜਿਤ ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ (Constable Recruitment Exam) ਵਿੱਚ ਕਥਿਤ ਬੇਨਿਯਮੀਆਂ ਲਈ ਕੇਸ ਦਰਜ ਕੀਤਾ।
ਦੋਸ਼ ਲਗਾਇਆ ਗਿਆ ਸੀ ਕਿ ਲਿਖਤੀ ਪ੍ਰੀਖਿਆ (Constable Recruitment Exam) ਤੋਂ ਪਹਿਲਾਂ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ ਅਤੇ ਸੋਸ਼ਲ ਮੀਡੀਆ 'ਤੇ ਫੈਲ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਐਕਸੈਸ ਕੀਤੇ ਗਏ ਦਸਤਾਵੇਜ਼ ਵਿੱਚ ਲਿਖਿਆ ਗਿਆ ਹੈ ਕਿ 27 ਮਾਰਚ, 2022 ਨੂੰ ਆਯੋਜਿਤ ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਨੂੰ ਜਾਂਚ ਲਈ ਕੇਂਦਰੀ ਜਾਂਚ ਬਿਊਰੋ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ।
ਐਫਆਈਆਰ ਵਿੱਚ ਇੱਕ ਵਾਇਰਲ ਆਡੀਓ ਸੰਦੇਸ਼ ਦਾ ਜ਼ਿਕਰ ਕੀਤਾ ਗਿਆ ਹੈ ਜਿਸ ਵਿੱਚ ਦੋ ਵਿਅਕਤੀ ਇੱਕ ਦੂਜੇ ਨਾਲ ਗੱਲ ਕਰ ਰਹੇ ਸਨ ਅਤੇ ਕਾਂਸਟੇਬਲਾਂ ਦੀ ਭਰਤੀ ਦੇ ਖਿਲਾਫ਼ ਪੈਸੇ ਦੀ ਚਰਚਾ ਕਰ ਰਹੇ ਸਨ।
ਇਹ ਵੀ ਪੜ੍ਹੋ: Chandigrah News: ਚੰਡੀਗੜ੍ਹ ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ-ਮੋਬਾਈਲ ਬਰਾਮਦ, 2 ਵਿਅਕਤੀਆਂ ਖਿਲਾਫ਼ ਕੇਸ ਦਰਜ
ਇਸ ਤੋਂ ਪਹਿਲਾਂ ਮਈ 'ਚ ਹਿਮਾਚਲ ਪ੍ਰਦੇਸ਼ ਪੁਲਸ ਕਾਂਸਟੇਬਲ ਭਰਤੀ ਪ੍ਰੀਖਿਆ (Constable Recruitment Exam) ਪੇਪਰ ਲੀਕ ਮਾਮਲੇ 'ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਤੋਂ ਬਾਅਦ, ਹਿਮਾਚਲ ਪ੍ਰਦੇਸ਼ ਸਰਕਾਰ ਨੇ ਲਿਖਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ, ਅਤੇ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ।
ਹਿਮਾਚਲ ਪ੍ਰਦੇਸ਼ ਪੁਲਿਸ ਨੇ ਕਿਹਾ ਕਿ ਉਪਰੋਕਤ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ SIT ਵਿਗਿਆਨਕ ਅਤੇ ਪੇਸ਼ੇਵਰ ਤਰੀਕੇ ਨਾਲ ਮਾਮਲੇ ਦੀ ਜਾਂਚ ਜਾਰੀ ਰੱਖ ਰਹੀ ਹੈ। ਇਸ ਸਾਲ 27 ਮਾਰਚ ਨੂੰ 1700 ਕਾਂਸਟੇਬਲਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਹੋਈ ਸੀ।
ਇਹ ਵੀ ਪੜ੍ਹੋ:NIA raids News: ਪਾਕਿਸਤਾਨੀ ਅੱਤਵਾਦੀ ਸਾਜ਼ਿਸ਼ ਦਾ ਮਾਮਲਾ- ਜੰਮੂ-ਕਸ਼ਮੀਰ 'ਚ NIA ਨੇ ਮਾਰਿਆ ਛਾਪਾ
ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ 27 ਮਾਰਚ 2022 ਨੂੰ ਕਰਵਾਈ ਗਈ ਸੀ, ਜਿਸ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਸਨ। ਸੀਬੀਆਈ ਦੇ ਇੱਕ ਅਧਿਕਾਰੀ ਨੇ ਕਿਹਾ, “ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 34 ਦੇ ਨਾਲ ਪੜ੍ਹੀ ਗਈ ਧਾਰਾ 505 (2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।"