Himachal Pradesh Weather Update: ਹਿਮਾਚਲ ਪ੍ਰਦੇਸ਼ ਵਿੱਚ ਕੁਦਰਤ ਦੇ ਕਹਿਰ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਇਸ ਮਹਾ ਪ੍ਰਯਲ ਕਾਰਨ ਕਈ ਸ਼ਿਮਲਾ ਤੇ ਸੋਲਨ ਵਿੱਚ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਹਨ ਤੇ ਲੋਕਾਂ ਦੇ ਆਸ਼ਿਆਨੇ ਬੁਰੀ ਤਰ੍ਹਾਂ ਨੁਕਸਾਨ ਗਏ ਹਨ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਦੋ ਥਾਈਂ  ਸ਼ਿਮਲਾ 'ਚ ਦੋ ਜ਼ਮੀਨ ਖਿਸਕਣ ਅਤੇ ਸੋਲਨ 'ਚ ਬਾਰਿਸ਼ ਦੇ ਦੌਰਾਨ ਬੱਦਲ ਫਟਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੱਸਿਆ ਕਿ ਸਮਰ ਹਿੱਲ ਖੇਤਰ ਵਿੱਚ ਇੱਕ ਸ਼ਿਵ ਮੰਦਰ ਢਹਿ ਗਿਆ ਅਤੇ ਦੂਜਾ ਫਾਗਲੀ ਖੇਤਰ ਵਿੱਚ ਜਿੱਥੇ ਕਈ ਘਰ ਮਿੱਟੀ ਤੇ ਚਿੱਕੜ ਥੱਲੇ ਦੱਬ ਗਏ। ਮਲਬੇ 'ਚੋਂ 9 ਲਾਸ਼ਾਂ ਕੱਢੀਆਂ ਗਈਆਂ ਹਨ। ਅਧਿਕਾਰੀਆਂ ਮੁਤਾਬਕ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਸੋਲਨ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਇੱਕ ਹੀ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ ਹੋ ਗਈ। ਸੋਲਨ 'ਚ ਐਤਵਾਰ ਰਾਤ ਨੂੰ ਬੱਦਲ ਫਟਣ ਕਾਰਨ ਦੋ ਘਰ ਵਹਿ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਛੇ ਲੋਕਾਂ ਨੂੰ ਬਚਾਇਆ ਗਿਆ ਹੈ, ਜਦੋਂ ਕਿ ਸੱਤ ਹੋਰਾਂ ਦੀ ਜਾਦੋਨ ਪਿੰਡ ਵਿੱਚ ਮੌਤ ਹੋ ਗਈ ਹੈ।


ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਲਨ ਜ਼ਿਲ੍ਹੇ ਦੇ ਪਿੰਡ ਜਾਦੋਂ ਵਿੱਚ ਬੱਦਲ ਫਟਣ ਕਾਰਨ ਸੱਤ ਲੋਕਾਂ ਦੀ ਮੌਤ ’ਤੇ ਦੁੱਖ ਜ਼ਾਹਿਰ ਕੀਤਾ ਹੈ। ਕੰਡਾਘਾਟ ਦੇ ਐਸਡੀਐਮ ਸਿਧਾਰਥ ਆਚਾਰੀਆ ਨੇ ਦੱਸਿਆ ਕਿ ਸੋਲਨ ਦੇ ਕੰਡਾਘਾਟ ਉਪ ਮੰਡਲ ਦੇ ਜਾਦੋਨ ਪਿੰਡ 'ਚ ਬੱਦਲ ਫਟਣ ਦੀ ਘਟਨਾ ਵਿੱਚ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਪੰਜ ਨੂੰ ਬਚਾ ਲਿਆ ਗਿਆ।


ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਦੋ ਘਰ ਤੇ ਇੱਕ ਗਊਸ਼ਾਲਾ ਵੀ ਰੁੜ੍ਹ ਗਈ ਹੈ। ਪਹਿਲਾਂ ਮਰਨ ਵਾਲਿਆਂ ਦੀ ਗਿਣਤੀ ਪੰਜ ਸੀ ਪਰ ਅਧਿਕਾਰੀਆਂ ਨੂੰ ਹੁਣ ਦੋ ਹੋਰ ਲਾਸ਼ਾਂ ਮਿਲੀਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ।


ਇਹ ਵੀ ਪੜ੍ਹੋ : Mohalla Clinic News: ਪੰਜਾਬੀਆਂ ਨੂੰ ਮਿਲੇਗੀ ਅੱਜ 76 ਮੁਹੱਲਾ ਕਲੀਨਿਕਾਂ ਦੀ ਸੌਗਾਤ, 'ਆਮ ਆਦਮੀ ਕਲੀਨਿਕ' ਦੀਆਂ ਵੇਖੋ ਤਸਵੀਰਾਂ


ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, “ਸੋਲਨ ਜ਼ਿਲ੍ਹੇ ਦੀ ਧਵਾਲਾ ਉਪ-ਤਹਿਸੀਲ ਦੇ ਪਿੰਡ ਜਾਦੋਂ 'ਚ ਬੱਦਲ ਫਟਣ ਦੀ ਦੁਖਦਾਈ ਘਟਨਾ 'ਚ 7 ​​ਕੀਮਤੀ ਜਾਨਾਂ ਦੇ ਨੁਕਸਾਨ ਬਾਰੇ ਸੁਣ ਕੇ ਦੁੱਖ ਹੋਇਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। ਅਸੀਂ ਇਸ ਔਖੀ ਘੜੀ ਵਿੱਚ ਤੁਹਾਡਾ ਦਰਦ ਤੇ ਦੁੱਖ ਸਾਂਝਾ ਕਰਦੇ ਹਾਂ। ਅਸੀਂ ਅਧਿਕਾਰੀਆਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਤੇ ਸਹਾਇਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।”


 



ਇਹ ਵੀ ਪੜ੍ਹੋ : Himachal Pradesh Cloudburst news: ਮੀਂਹ ਦਾ ਕਹਿਰ ਜਾਰੀ, ਮੰਡੀ 'ਚ ਫਟਿਆ ਬੱਦਲ; ਘਰਾਂ ਵਿੱਚ ਫ਼ਸੇ ਲੋਕ, ਵੇਖੋ ਤਸਵੀਰਾਂ