Himachal Pradesh Weather News: ਹਿਮਾਚਲ `ਚ ਮੀਂਹ ਕਰਕੇ ਹਰ ਪਾਸੇ ਤਬਾਹੀ, ਤਿੰਨ ਦਿਨਾਂ ਲਈ ਔਰੇਂਜ ਅਲਰਟ ਜਾਰੀ
Himachal Pradesh Weather News: ਹਿਮਾਚਲ `ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸਰਕਾਰ ਨੂੰ 28 ਦਿਨਾਂ ਵਿੱਚ 4985.68 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਘਾਟਾ ਹੋਰ ਵਧਣ ਦੀ ਸੰਭਾਵਨਾ ਹੈ।
Himachal Pradesh Weather News: ਮਾਨਸੂਨ ਕਾਰਨ ਅੱਧੇ ਤੋਂ ਵੱਧ ਭਾਰਤ 'ਚ ਮੀਂਹ ਦੇਖਣ ਨੂੰ ਮਿਲ ਰਿਹਾ ਹੈ। ਕੁਝ ਸੂਬਿਆਂ ਵਿੱਚ ਅਸਮਾਨ ਤੋਂ ਕਿਸੇ ਆਫ਼ਤ ਵਾਂਗ ਭਾਰੀ ਮੀਂਹ ਪੈ ਰਿਹਾ ਹੈ। ਪਹਾੜ ਹੋਵੇ ਜਾਂ ਮੈਦਾਨੀ, ਮੀਂਹ ਹਰ ਪਾਸੇ ਤਬਾਹੀ ਮਚਾ ਰਿਹਾ ਹੈ। ਹਿਮਾਚਲ ਪ੍ਰਦੇਸ਼ 'ਚ ਮੀਂਹ ਦਾ ਕਹਿਰ ਜਾਰੀ ਹੈ। ਸ਼ਨੀਵਾਰ ਨੂੰ ਆਰੇਂਜ ਅਲਰਟ ਦੇ ਵਿਚਕਾਰ ਸੂਬੇ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜ਼ਮੀਨ ਖਿਸਕਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਲਾਪਤਾ ਦੱਸੇ ਜਾ ਰਹੇ ਹਨ।
ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਚਾਰ ਦਿਨਾਂ ਤੱਕ ਭਾਰੀ ਮੀਂਹ ਪੈਣ ਲਈ ਪੀਲੇ-ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। 23 ਅਤੇ 24 ਜੁਲਾਈ ਲਈ ਪੀਲਾ, ਜਦੋਂ ਕਿ 25 ਅਤੇ 26 ਜੁਲਾਈ ਨੂੰ ਭਾਰੀ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ 'ਚ 28 ਜੁਲਾਈ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਦੋਵਾਂ ਰਾਜਾਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Chandigarh Weather Update: ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਨਮੀ ਤੋਂ ਮਿਲੀ ਰਾਹਤ; ਪੰਚਕੂਲਾ 'ਚ ਭਾਰੀ ਮੀਂਹ ਦਾ ਅਲਰਟ
ਪੂਰਬੀ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ 23 ਤੋਂ 25 ਜੁਲਾਈ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਕਰਨਾਟਕ ਦੇ ਤੱਟੀ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਭਰ ਤੋਂ ਮੀਂਹ ਦੇ 'ਤਾਂਡਵ' ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਜੇਕਰ ਪਿਛਲੇ ਕੁਝ ਸਾਲਾਂ ਦੇ ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਸੂਬੇ 'ਚ ਇਸ ਸਾਲ ਹੁਣ ਤੱਕ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਕੋਲ ਮੌਜੂਦ ਅੰਕੜਿਆਂ ਮੁਤਾਬਕ ਹਿਮਾਚਲ ਪ੍ਰਦੇਸ਼ ਨੂੰ ਪਿਛਲੇ 28 ਦਿਨਾਂ 'ਚ ਭਾਰੀ ਮੀਂਹ ਕਾਰਨ 4985.68 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਰਿਕਾਰਡ 24 ਜੂਨ ਤੋਂ 21 ਜੁਲਾਈ ਤੱਕ ਦਾ ਹੈ।
ਇਹ ਵੀ ਪੜ੍ਹੋ: Punjab Flood News: ਸਤਲੁਜ ਤੇ ਬਿਆਸ ਦਰਿਆ ਨੇ ਉਜਾੜੇ ਲੋਕਾਂ ਦੇ ਆਸ਼ਿਆਨੇ, ਫਸਲਾਂ ਨੂੰ ਕੀਤਾ ਬਰਬਾਦ
ਹਿਮਾਚਲ ਪ੍ਰਦੇਸ਼ 'ਚ ਮੌਸਮ ਵਿਭਾਗ ਦੇ ਆਰੇਂਜ ਅਲਰਟ ਦੇ ਵਿਚਕਾਰ ਬੀਤੀ ਰਾਤ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਰਿਆਵਾਂ ਅਤੇ ਨਾਲਿਆਂ ਵਿੱਚ ਉਛਾਲ ਹੈ। ਕਈ ਥਾਵਾਂ 'ਤੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਰੋਹੜੂ 'ਚ ਹੜ੍ਹ 'ਚ ਤਿੰਨ ਲੋਕ ਲਾਪਤਾ ਹੋ ਗਏ। ਦੂਜੇ ਪਾਸੇ ਕੋਟਖਾਈ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।