Trending Photos
Hola Mohalla Nagar Kirtan : ਖ਼ਾਲਸਾਈ ਜਾਹੋ ਜਲਾਲ ਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਹੋਲੇ-ਮਹੱਲੇ ਤਿਉਹਾਰ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਹੋਲੇ-ਮਹੱਲੇ ਦੇ ਮੌਕੇ ਉਤੇ ਸਜਾਏ ਜਾਂਦੇ ਨਗਰ ਕੀਰਤਨ ਦੀ ਖਾਸੀਅਤ ਇਹ ਹੁੰਦੀ ਹੈ ਕਿ ਇਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ।
ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਨਿੱਘਾ ਸਵਾਗਤ ਹੋਇਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ ਤੇ ਗੱਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ। ਦੱਸ ਦੇਈਏ ਕਿ ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਸਜਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Shaliza Dhami: ਪੰਜਾਬ ਦੀ ਜੰਮਪਲ ਸ਼ੈਲੀਜਾ ਧਾਮੀ ਔਰਤਾਂ ਲਈ ਬਣੀ ਮਿਸਾਲ, IAF ਨੇ ਫਰੰਟਲਾਈਨ ਲੜਾਕੂ ਯੂਨਿਟ ਦੀ ਵਾਗਡੋਰ ਸੌਂਪੀ
ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਕੇ ਸੰਪੰਨ ਹੋਇਆ। ਇਸ ਮਹੱਲੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਗਾਜ਼ ਹੋ ਕੇ ਸ੍ਰੀ ਗੁਰੂ ਰਾਮਦਾਸ ਜੀ ਸਰਾਂ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ, ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ, ਬਾਬਾ ਦੀਪ ਸਿੰਘ ਕਲੋਨੀ, ਸੁਲਤਾਨਵਿੰਡ ਚੌਕ, ਘਿਓ ਮੰਡੀ ਚੌਕ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਸ਼ੇਰਾਂ ਵਾਲਾ ਗੇਟ, ਧਰਮ ਸਿੰਘ ਮਾਰਕੀਟ, ਮੁੱਖ ਦਫ਼ਤਰ ਸ੍ਰੀ ਗੁਰੂ ਸਿੰਘ ਸਭਾ, ਜਲਿਆਂਵਾਲਾ ਬਾਗ ਦੇ ਬਾਹਰੋਂ ਵਿਰਾਸਤੀ ਮਾਰਗ ਤੋਂ ਹੁੰਦਾ ਹੋਇਆ ਘੰਟਾ ਘਰ ਗੇਟ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੰਨ ਹੋਇਆ।
ਇਹ ਵੀ ਪੜ੍ਹੋ : Hola Mohalla 2023: 'ਔਰਨ ਕੀ ਹੋਲੀ ਮਮ ਹੋਲਾ!' ਪੰਜਾਬ 'ਚ ਰੰਗੋ ਰੰਗੀ ਹੋਇਆ ਹੋਲਾ ਮਹੱਲਾ
ਕਾਬਿਲੇਗੌਰ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਉਤੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ ਹੈ।