Holiday in Chandigarh News: ਭਾਰਤੀ ਅਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ 23 ਮਾਰਚ ਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ  ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।  ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ 23 ਮਾਰਚ 1931 ਨੂੰ ਸ਼ਾਮ 7.23 ਵਜੇ ਫਾਂਸੀ ਦਿੱਤੀ ਗਈ ਸੀ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Operation Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀਆਂ 9 ਟੀਮਾਂ ਪਹੁੰਚੀਆਂ ਪੰਜਾਬ


ਇਸ ਤਰ੍ਹਾਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ
ਯੋਜਨਾ ਅਨੁਸਾਰ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ 8 ਅਪ੍ਰੈਲ 1929 ਨੂੰ ਕੇਂਦਰੀ ਅਸੈਂਬਲੀ ਦੀ ਖਾਲੀ ਥਾਂ 'ਤੇ ਬੰਬ ਸੁੱਟਿਆ ਸੀ। ਇਸ ਤੋਂ ਬਾਅਦ ਉਸ ਨੇ ਖੁਦ ਹੀ ਗ੍ਰਿਫਤਾਰ ਕਰਕੇ ਦੁਨੀਆ ਦੇ ਸਾਹਮਣੇ ਆਪਣਾ ਸੰਦੇਸ਼ ਰੱਖਿਆ। ਉਸਦੀ ਗ੍ਰਿਫਤਾਰੀ ਤੋਂ ਬਾਅਦ ਇੱਕ ਬ੍ਰਿਟਿਸ਼ ਪੁਲਿਸ ਅਧਿਕਾਰੀ ਜੇਪੀ ਸਾਂਡਰਸ ਦੇ ਕਤਲ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਲਈ ਉਨ੍ਹਾਂ ਉਪਰ ਮੁਕੱਦਮਾ ਚਲਾਇਆ ਗਿਆ। ਇਸ ਮੁਕੱਦਮੇ ਨੂੰ ਭਾਰਤੀ ਆਜ਼ਾਦੀ ਦੇ ਇਤਿਹਾਸ ਵਿੱਚ ਲਾਹੌਰ ਸਾਜ਼ਿਸ਼ ਵਜੋਂ ਜਾਣਿਆ ਜਾਂਦਾ ਹੈ। ਲਗਭਗ 2 ਸਾਲ ਜੇਲ੍ਹ ਵਿੱਚ ਰਹਿ ਕੇ ਵੀ ਭਗਤ ਸਿੰਘ ਇਨਕਲਾਬੀ ਗਤੀਵਿਧੀਆਂ ਨਾਲ ਜੁੜੇ ਰਹੇ ਅਤੇ ਲਿਖਣ-ਪੜ੍ਹਦੇ ਵੀ ਰਹੇ। ਫਾਂਸੀ 'ਤੇ ਚੜ੍ਹਨ ਤੋਂ ਪਹਿਲਾਂ ਵੀ ਉਹ ਲੈਨਿਨ ਦੀ ਜੀਵਨੀ ਪੜ੍ਹਦੇ ਸਨ।


ਇਹ ਵੀ ਪੜ੍ਹੋ : High Court News: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ ਖੂਫੀਆ ਤੰਤਰ ਹੋਇਆ ਫੇਲ੍ਹ