Income Tax Raid News: ਇਨਕਮ ਟੈਕਸ ਦੀ ਟੀਮ ਨੇ ਅੱਜ ਸਵੇਰੇ ਫਰੀਦਕੋਟ ਵਿਖੇ ਮਸ਼ਹੂਰ ਸ਼ਰਾਬ ਕਾਰੋਬਾਰੀ ਦੇ ਘਰ ਛਾਪੇਮਾਰੀ ਕੀਤੀ। ਇਸ ਪਿਛੋਂ ਟੀਮ ਨੇ ਸ਼ਰਾਬ ਕਾਰੋਬਾਰੀ ਦੇ ਰਿਸ਼ਤੇਦਾਰਾਂ ਦੀ ਰਿਹਾਇਸ਼ ਉਤੇ ਵੀ ਤਲਾਸ਼ੀ ਲਈ।
Trending Photos
Income Tax Raid News: ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਵੀਰਵਾਰ ਸਵੇਰੇ 7 ਵਜੇ ਇਨਕਮ ਟੈਕਸ ਦੀ ਛਾਪੇਮਾਰੀ ਹੋਈ ਹੈ। ਟੀਮਾਂ 4 ਗੱਡੀਆਂ 'ਚ ਕਾਰੋਬਾਰੀ ਦੇ ਘਰ ਪੁੱਜੀਆਂ। ਇਸ ਪਿੱਛੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਤੇ ਦਫਤਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਦੀਪ ਮਲਹੋਤਰਾ ਦੇ ਪੁੱਤਰ ਦਾ ਨਾਂ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ 'ਚ ਸਾਹਮਣੇ ਆਇਆ ਸੀ। ਦੀਪ ਮਲਹੋਤਰਾ ਦੇ ਬੇਟੇ ਨੂੰ ਵੀ ਜੇਲ੍ਹ ਜਾਣਾ ਪਿਆ ਸੀ ਤੇ ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਇੱਥੇ ਛਾਪੇਮਾਰੀ ਕੀਤੀ ਸੀ।
ਦੀਪ ਮਲਹੋਤਰਾ ਦਿੱਲੀ ਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ। ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਸੂਤਰਾਂ ਮੁਤਾਬਕ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 'ਚ ਪੌਂਟੀ ਚੱਢਾ ਦਾ ਸ਼ਰਾਬ ਦੇ ਕਾਰੋਬਾਰ 'ਤੇ ਕਬਜ਼ਾ ਸੀ। ਇਸ ਨੂੰ ਤੋੜਨ ਲਈ ਸੁਖਬੀਰ ਬਾਦਲ ਦੀਪ ਮਲਹੋਤਰਾ ਨੂੰ ਲੈ ਕੇ ਆਏ ਹਨ। ਜਿਸ ਤੋਂ ਬਾਅਦ ਅਕਾਲੀ ਦਲ ਨੇ ਹੀ ਉਨ੍ਹਾਂ ਨੂੰ ਟਿਕਟ ਦਿੱਤੀ।
ਇਹ ਵੀ ਪੜ੍ਹੋ : Punjab News: 'ਸਰਕਾਰ ਤੁਹਾਡੇ ਦੁਆਰ'! ਨਵੀਆਂ ਪੋਸਟਾਂ ਤੋਂ ਲੈ ਕੇ ਮਾਲ ਪਟਵਾਰੀ ਨੂੰ ਰਾਹਤ, ਪੰਜਾਬ ਸਰਕਾਰ ਨੇ ਲਏ ਵੱਡੇ ਫੈਸਲੇ
ਜੀਰਾ ਸ਼ਰਾਬ ਫੈਕਟਰੀ ਦੇ ਸੀਈਓ 'ਤੇ ਵੀ ਛਾਪਾ
ਦੀਪ ਮਲਹੋਤਰਾ ਦੇ ਨਾਲ ਜੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ 'ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਜੀਰਾ ਸ਼ਰਾਬ ਫੈਕਟਰੀ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹੈ। ਉੱਥੇ ਹੀ ਇਲਾਕੇ ਦੇ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਤੇ ਆਮ ਲੋਕਾਂ ਦੇ ਲੰਮੇ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਨੇ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਸੁਣਾਇਆ ਸੀ।
ਇਹ ਵੀ ਪੜ੍ਹੋ : Punjab Sacrilege news: ਪਟਿਆਲਾ ਤੋਂ ਬਾਅਦ ਹੁਣ ਰਾਜਪੁਰਾ ‘ਚ ਬੇਅਦਬੀ ਦੀ ਕੋਸ਼ਿਸ਼, ਵੇਖੋ ਵੀਡੀਓ