ਅਸ਼ਾਂਤੀ ਪੈਦਾ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ ਜਵਾਬ: ਰਾਮਨਾਥ ਕੋਵਿੰਦ
Advertisement
Article Detail0/zeephh/zeephh728806

ਅਸ਼ਾਂਤੀ ਪੈਦਾ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ ਜਵਾਬ: ਰਾਮਨਾਥ ਕੋਵਿੰਦ

ਭਾਰਤ ਨੂੰ ਆਜ਼ਾਦ ਹੋਇਆ 73 ਸਾਲ ਦਾ ਸਮਾਂ ਪੂਰਾ ਹੋ ਗਿਆ ਹੈ ਤੇ ਹੁਣ ਅਸੀਂ ਆਜ਼ਾਦੀ ਦਾ 74ਵਾਂ ਦਿਹਾੜਾ ਮਨਾ ਰਹੇ ਹਾਂ

ਅਸ਼ਾਂਤੀ ਪੈਦਾ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ ਜਵਾਬ: ਰਾਮਨਾਥ ਕੋਵਿੰਦ

ਨਵੀਂ ਦਿੱਲੀ: ਭਾਰਤ ਨੂੰ ਆਜ਼ਾਦ ਹੋਇਆ 73 ਸਾਲ ਦਾ ਸਮਾਂ ਪੂਰਾ ਹੋ ਗਿਆ ਹੈ ਤੇ ਹੁਣ ਅਸੀਂ ਆਜ਼ਾਦੀ ਦਾ 74ਵਾਂ ਦਿਹਾੜਾ ਮਨਾ ਰਹੇ ਹਾਂ, ਭਾਵੇ ਕਿ ਕੋਰੋਨਾ ਦੇ ਕਾਰਨ ਇਸ ਵਾਰ ਸੱਭਿਆਚਾਰਕ ਪ੍ਰੋਗਰਾਮ ਉਲੀਕੇ ਨਹੀਂ ਗਏ, ਪਰ ਲੋਕਾਂ 'ਚ ਇਸ ਦਿਨ ਨੂੰ ਲੈ ਕੇ ਭਾਰੀ ਉਤਸ਼ਾਹ ਹੈ। 

ਇਸ ਦਰਮਿਆਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਕਿਹਾ ਕਿ ਇਸ ਸਾਲ ਕੋਰੋਨਾ ਵਾਇਰਸ ਕਾਰਨ ਆਜ਼ਾਦੀ ਦਿਵਸ ਦੇ ਉਤਸਵਾਂ ਵਿਚ ਹਮੇਸ਼ਾ ਵਾਂਗ ਧੂਮ ਧਾਮ ਨਹੀਂ ਹੋਵੇਗੀ। 

ਇਸ ਦੌਰਾਨ ਉਨ੍ਹਾਂ ਨੇ ਚੀਨ ਨੂੰ ਵੀ ਸੰਦੇਸ਼ ਦਿੰਦੇ ਹੋਏ ਕਿਹਾ ਕਿ ਜੋ ਅਸ਼ਾਂਤੀ ਪੈਦਾ ਕਰੇਗਾ, ਉਸ ਨੂੰ ਮਾਕੂਲ ਜਵਾਬ ਦਿੱਤਾ ਜਾਵੇਗਾ। ਰਾਸ਼ਟਰਪਤੀ ਨੇ ਰਾਸ਼ਟਰ ਉਨ੍ਹਾਂ ਸਾਰਿਆਂ ਡਾਕਟਰਾਂ, ਨਰਸਾਂ ਤੇ ਹੋਰ ਸਿਹਤ ਕਰਮਚਾਰੀਆਂ ਦਾ ਧੰਨਵਾਦੀ ਹੈ, ਜੋ ਕੋਰੋਨਾ ਵਾਇਰਸ ਦੇ ਖਿਲਾਫ ਇਸ ਲੜਾਈ ਵਿਚ ਮੂਹਰਲੀ ਕਤਾਰ ਦੇ ਯੋਧਾ ਰਹੇ ਹਨ।

Watch Live Tv-

Trending news