Indian High Commissioner News: ਯੂਕੇ ਤੋਂ ਭਾਰਤੀ ਹਾਈ ਕਮਿਸ਼ਨਰ ਨੇ ਪੰਜਾਬ ਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਕਹੀ ਵੱਡੀ ਗੱਲ
Indian High Commissioner News: ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਿਰੁੱਧ ਛੇੜੀ ਕਾਰਵਾਈ ਕਾਰਨ ਬਣੇ ਹੋਏ ਹਾਲਾਤ ਨੂੰ ਲੈ ਕੇ ਲੰਦਨ ਤੋਂ ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
Indian High Commissioner News: ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੰਡਨ ਤੋਂ ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਦੇ ਹਾਲਾਤ ਉਤੇ ਹਾਂਪੱਖੀ ਟਿੱਪਣੀ ਕੀਤੀ ਹੈ। ਯੂ.ਕੇ. ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਬਰਕਰਾਰ ਹੈ। ਪੰਜਾਬ ਵਿੱਚ ਕਾਨੂੰਨੀ ਵਿਵਸਥਾ ਬਿਲਕੁਲ ਦਰੁਸਤ ਹੈ।
ਉਨ੍ਹਾਂ ਨੇ ਦੱਸਿਆ ਕਿ 18 ਮਾਰਚ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਅਨਸਰਾਂ ਵਿਰੁੱਧ ਇੱਕ ਮੁਹਿੰਮ ਵਿੱਢੀ ਗਈ ਸੀ, ਜਿਨ੍ਹਾਂ ਵਿਰੁੱਧ ਪਹਿਲਾਂ ਹੀ ਅਪਰਾਧਿਕ ਮਾਮਲੇ ਦਰਜ ਹਨ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ਼ ਪੁਲਿਸ ਮੁਲਾਜ਼ਮਾਂ ਉਪਰ ਹਮਲਾ ਕਰਨ ਅਤੇ ਅਸ਼ਾਂਤੀ ਪੈਦਾ ਕਰਨ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ 100 ਤੋਂ ਵੱਧ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਖ਼ਿਲਾਫ਼ ਅਪਰਾਧਿਕ ਦਰਜ ਹਨ। ਉਨ੍ਹਾਂ ਨੇ ਕਿਹਾ ਕਿ ਮੋਬਾਈਲ ਇੰਟਰਨੈਟ ਸੇਵਾਵਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤੇ ਪ੍ਰੈਸ ਉਤੇ ਵੀ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਲਗਾਈ ਹੈ।
ਇਹ ਵੀ ਪੜ੍ਹੋ : Earthquake In Pakistan: ਪਾਕਿਸਤਾਨ 'ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਯੂਕੇ ਤੇ ਪੰਜਾਬ ਵਿੱਚ ਰਹਿੰਦੇ ਲੋਕ ਅਫਵਾਹਾਂ ਵੱਲ ਗੌਰ ਨਾ ਕਰਨ। ਉਨ੍ਹਾਂ ਨੇ ਕਿਹਾ ਕਿ, ''ਮੈਂ ਇਥੇ ਯੂਕੇ ਵਿੱਚ ਰਹਿੰਦੇ ਸਾਰੇ ਦੋਸਤਾਂ, ਖਾਸ ਕਰਕੇ ਭੈਣ-ਭਰਾ ਜਿਨ੍ਹਾਂ ਦੇ ਪੰਜਾਬ ਵਿੱਚ ਆਪਣੇ ਪਰਿਵਾਰ ਅਤੇ ਰਿਸ਼ਤੇਦਾਰ ਰਹਿੰਦੇ ਹਨ, ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਦੇ ਜੱਦੀ ਵਤਨ ਬਾਰੇ ਸੋਸ਼ਲ ਮੀਡੀਆ ਉਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਸੂਬੇ ਦੇ ਚੁਣੇ ਹੋਏ ਮੁੱਖ ਮੰਤਰੀ ਤੇ ਪੁਲਿਸ ਪ੍ਰਸ਼ਾਸਨ ਨੇ ਕਾਨੂੰਨੀ ਵਿਵਸਥਾ ਬਾਰੇ ਵੀ ਬਿਆਨ ਦੇ ਦਿੱਤੇ ਹਨ। ਉਨ੍ਹਾਂ ਨੇ ਅਫਵਾਹਾਂ ਫੈਲਾਉਣ ਵਾਲੇ ਮੁੱਠੀ ਭਰ ਲੋਕਾਂ ਉਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : Ajmer Jhula Incident: ਅਜਮੇਰ 'ਚ 30 ਫੁੱਟ ਦੀ ਉਚਾਈ ਤੋਂ ਡਿੱਗਿਆ ਝੂਲਾ, 11 ਔਰਤਾਂ ਤੇ ਬੱਚੇ ਜ਼ਖ਼ਮੀ