Internet Services Stopped in Punjab News: ਪੰਜਾਬ ਵਿੱਚ ਕਈ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਠੱਪ ਹੋਣ ਦੀ ਸੂਚਨਾ ਮਿਲ ਰਹੀ ਹੈ। ਦਰਅਸਲ ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡਾ ਐਕਸ਼ਨ ਦੇ ਰੌਅ ਵਿੱਚ ਨਜ਼ਰ ਆ ਰਹੀ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਕਿਸੇ ਗੁਪਤ ਥਾਂ ਉਤੇ ਲੈ ਗਈ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖ਼ਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਜ਼ਿਲ੍ਹੇ ਤੇ ਆਸਪਾਸ ਦੇ ਇਲਾਕਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਮੁਕੰਮਲ ਰੂਪ ਨਾਲ ਠੱਪ ਕਰ ਦਿੱਤੀਆਂ ਹਨ। ਕਾਬਿਲੇਗੌਰ ਹੈ ਕਿ ਵਾਈਫਾਈ ਤੇ ਬ੍ਰਾਡਬੈਂਡ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦਰਮਿਆਨ ਪੁਲਿਸ ਨੇ ਕੁਝ ਗੱਡੀਆਂ ਨੂੰ ਰੁਕਵਾ ਕੇ ਪੁੱਛਗਿੱਛ ਕੀਤੀ। ਇਸ ਮਗਰੋਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।


COMMERCIAL BREAK
SCROLL TO CONTINUE READING

ਵੇਰਵੇ ਜਾਰੀ