molestation case accused suicide News : ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਹੋਲੀ ਵਾਲੇ ਦਿਨ 9 ਸਾਲਾ ਬੱਚੇ ਨਾਲ ਬਦਫੈਲੀ ਦੇ ਮਾਮਲੇ 'ਚ ਨਾਮਜ਼ਦ ਤੇਜ ਮੋਹਨ ਨਗਰ ਦੇ ਨੌਜਵਾਨ ਨੇ ਸ਼ਨਿੱਚਰਵਾਰ ਸਵੇਰੇ ਕਰੀਬ 5 ਵਜੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਲਵੀਰ ਸਿੰਘ ਵਾਸੀ ਤੇਜ ਮੋਹਨ ਨਗਰ ਬਸਤੀ ਸ਼ੇਖ ਜਲੰਧਰ ਵਜੋਂ ਹੋਈ ਹੈ। ਰਿਸ਼ਤੇਦਾਰਾਂ ਤੇ ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਬਲਵੀਰ ਖ਼ਿਲਾਫ਼ ਬਿਨਾਂ ਜਾਂਚ ਪੜਤਾਲ ਕੀਤੇ ਕੇਸ ਦਰਜ ਕਰ ਦਿੱਤਾ ਗਿਆ ਹੈ, ਜਿਸ ਕਾਰਨ ਉਹ ਤਣਾਅ ਵਿੱਚ ਸੀ।


COMMERCIAL BREAK
SCROLL TO CONTINUE READING

ਬਲਵੀਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਉਹ ਫਰਾਰ ਸੀ। ਬਲਵੀਰ ਦੇ ਮਾਮੇ ਦੇ ਲੜਕੇ ਭਰਾ ਨਿਤਿਸ਼, ਮੁਹੱਲਾ ਵਾਸੀ ਬੱਬੂ ਥਾਪਰ ਨੇ ਦੱਸਿਆ ਕਿ ਹੋਲੀ ਵਾਲੇ ਦਿਨ ਬਲਬੀਰ ਕੋਟ ਬਾਜ਼ਾਰ ਵਿੱਚ ਪਾਣੀ ਲੈਣ ਗਿਆ ਸੀ, ਜਿੱਥੇ ਸ਼ਾਮ ਨੂੰ ਕੁਝ ਨੌਜਵਾਨਾਂ ਨੇ ਉਸ ਨੂੰ ਡਰਾ ਧਮਕਾ ਕੇ ਘਰ ਭੇਜ ਦਿੱਤਾ ਤੇ ਬਦਫੈਲੀ ਕਰਨ ਦੇ ਦੋਸ਼ ਮੜ ਦਿੱਤੇ। ਬਲਵੀਰ ਦਾ ਪਰਿਵਾਰ ਤੇ ਇਲਾਕੇ ਦੇ ਮੋਹਤਬਰਾਂ ਨੇ ਪੀੜਤ ਪਰਿਵਾਰ ਤੇ ਪੁਲਿਸ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਉਕਤ ਨੌਜਵਾਨ ਅਜਿਹਾ ਨਹੀਂ ਕਰ ਸਕਦਾ।


ਮਾਮਲਾ ਦਰਜ ਹੋਣ ਤੋਂ ਬਾਅਦ ਉਹ ਕਾਫੀ ਪਰੇਸ਼ਾਨ ਰਹਿਣ ਲੱਗਾ ਸੀ ਪਰ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਨੇ ਇਕ ਵੀ ਗੱਲ ਨਹੀਂ ਸੁਣੀ, ਜਿਸ ਤੋਂ ਬਾਅਦ ਨੌਜਵਾਨ ਨੇ ਸ਼ਨਿੱਚਰਵਾਰ ਸਵੇਰੇ ਘਰ ਦੀ ਪਹਿਲੀ ਮੰਜ਼ਿਲ 'ਤੇ ਬਣੇ ਕਮਰੇ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਪਰਿਵਾਰ ਦੇ ਦੋ ਮੈਂਬਰ ਉੱਪਰ ਗਏ ਤਾਂ ਉਨ੍ਹਾਂ ਨੂੰ ਬਲਵੀਰ ਦੀ ਲਾਸ਼ ਕਮਰੇ ਵਿੱਚ ਲਟਕਦੀ ਮਿਲੀ, ਜਿਸ ਨੂੰ ਹੇਠਾਂ ਉਤਾਰਿਆ ਗਿਆ।


ਇਹ ਵੀ ਪੜ੍ਹੋ : Petrol-Diesel Price Hike in Punjab News: ਮਹਿੰਗਾਈ ਦੀ ਵੱਡੀ ਮਾਰ; ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫ਼ਾ


ਰਿਸ਼ਤੇਦਾਰਾਂ ਨੇ ਦੱਸਿਆ ਕਿ ਬਲਵੀਰ ਨੇੜੇ ਹੀ ਹੇਅਰ ਡਰੈਸਰ ਦਾ ਕੰਮ ਕਰਦਾ ਸੀ ਤੇ ਉਸ ਨੂੰ ਰੰਜ਼ਿਸ਼ਨ ਫਸਾਇਆ ਗਿਆ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਸੂਚਨਾ ਮਿਲਣ 'ਤੇ ਥਾਣਾ ਪੰਜ ਦੀ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਪੰਜ ਦੇ ਇੰਚਾਰਜ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਬਲਵੀਰ ਸਿੰਘ 9 ਸਾਲ ਦੇ ਬੱਚੇ ਨਾਲ ਬਦਫੈਲੀ ਦੇ ਮਾਮਲੇ ਵਿੱਚ ਨਾਮਜ਼ਦ ਸੀ, ਜਿਸ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਸੀ।


ਇਹ ਵੀ ਪੜ੍ਹੋ : Manisha Gulati News : ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਮੁੜ ਹਟਾਇਆ