Jalandhar Bypoll Result 2023: ਜਲੰਧਰ ਵਾਸੀਆਂ ਨੇ `ਆਪ` ਦੇ ਵਿਕਾਸ ਕਾਰਜਾਂ `ਤੇ ਲਗਾਈ ਮੋਹਰ, ਸੀਐਮ ਅਰਵਿੰਦ ਕੇਜਰੀਵਾਲ ਦਾ ਬਿਆਨ
Jalandhar Bypoll Result 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਮਗਰੋਂ ਆਮ ਆਦਮੀ ਪਾਰਟੀ ਕਾਫੀ ਖੁਸ਼ੀ ਦਾ ਰੌਅ ਵਿੱਚ ਨਜ਼ਰ ਆ ਰਹੀ ਹੈ। ਇਸ ਮਗਰੋਂ ਸੀਐਮ ਭਗਵੰਤ ਮਾਨ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਨਫਰੰਸ ਕੀਤੀ।
Jalandhar Bypoll Result 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਉਤੇ ਜਿੱਤ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਨੇ ਕਾਨਫਰੰਸ ਕਰਕੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਕਾਸ ਦੇ ਮੁੱਦੇ ਦੀ ਰਾਜਨੀਤੀ ਕੀਤੀ ਹੈ ਅਤੇ ਜਲੰਧਰ ਵਾਸੀਆਂ ਨੇ ਉਨ੍ਹਾਂ ਨੂੰ ਕੰਮ ਦੇ ਆਧਾਰ ਉਤੇ ਜਿੱਤ ਦਿਵਾਈ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਚੋਣ ਸਮੇਂ ਜਲੰਧਰ ਦੇ 9 ਹਲਕਿਆਂ ਵਿੱਚ 28 ਫੀਸਦੀ ਵੋਟ ਪਈ ਸੀ ਪਰ ਇਸ ਵਾਰ ਇਹ ਫੀਸਦੀ ਵਧ ਕੇ 34 ਹੋ ਗਈ ਹੈ। ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਦੇ ਹੋਏ ਵੋਟ ਕੀਤੀ। ਜਲੰਧਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਉਪਰ ਮੋਹਰ ਲਗਾਈ ਹੈ। ਉਨ੍ਹਾਂ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਕੀਤਾ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿੱਤ ਵਿੱਚ ਹਮੇਸ਼ਾ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਉਨ੍ਹਾਂ ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਧਰਮਾਂ ਦੇ ਨਾਂ 'ਤੇ ਵੋਟਾਂ ਨਹੀਂ ਮੰਗੀਆਂ ਸਨ ਸਗੋਂ ਮੁੱਦਿਆਂ ਦੀ ਸਿਆਸਤ ਕੀਤੀ ਹੈ। ਜਲੰਧਰ ਚੋਣ ਪ੍ਰਚਾਰ ਦੌਰਾਨ ਅਸੀਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਨਾਲ ਗੱਲਬਾਤ ਕਰਦੇ ਰਹੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਕਿਉਂਕਿ ਅਸੀਂ ਪਹਿਲਾਂ ਕੀਤੇ ਵਾਅਦਿਆਂ 'ਤੇ ਖਰੇ ਉੱਤਰੇ ਹਾਂ ਇਸ ਕਰਕੇ ਜਲੰਧਰ ਦੇ ਵੋਟਰਾਂ ਨੇ ਸਾਡੇ 'ਤੇ ਭਰੋਸਾ ਜਤਾਇਆ ਤੇ ਸਾਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਜਿਨ੍ਹਾਂ ਲੋਕਾਂ ਨੇ ਸਾਨੂੰ ਮਾਣ ਸਨਮਾਨ ਦਿੱਤਾ, ਸਾਡੀ ਇੱਜ਼ਤ ਕੀਤੀ, ਸਾਡੇ 'ਤੇ ਫੁੱਲਾਂ ਦੀ ਵਰਖਾ ਕੀਤੀ ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਵਿਰੋਧੀਆਂ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਾਨੂੰ ਗਾਲ੍ਹਾਂ ਕੱਢੀਆਂ, ਗ਼ਲਤ ਟਿੱਪਣੀਆਂ ਕੀਤੀਆਂ, ਉਨ੍ਹਾਂ ਦਾ ਵੀ ਭਲਾ ਹੋਵੇ।
ਇਹ ਵੀ ਪੜ੍ਹੋ : Jalandhar Bypoll Election Result 2023 Live Updates: ਜਲੰਧਰ ਜਿਮਣੀ ਚੋਣ 2023 ਦੇ ਪਹਿਲੇ ਰੁਝਾਨ ਦੇ ਮੁਤਾਬਕ ਆਮ ਆਦਮੀ ਪਾਰਟੀ ਨੂੰ ਮਿਲੀ ਲੀਡ
ਉਨ੍ਹਾਂ ਨੇ ਪੰਜਾਬ ਵਿੱਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਬੜੇ ਹੀ ਸੰਜੀਦਾ ਢੰਗ ਨਾਲ ਨਜਿੱਠਿਆ। ਇਸ ਦਰਮਿਆਨ ਰਾਘਵ ਚੱਢਾ ਨੇ ਕਿਹਾ ਕਿ ਜਲੰਧਰ ਚੋਣ ਉਪਰ ਜਿੱਤ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਮਜ਼ਬੂਤੀ ਦਰਸਾਉਂਦੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ ‘ਚ ਦੋਵੇਂ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : Jalandhar Lok Sabha Seat: 1998 ਪਿੱਛੋਂ ਜਲੰਧਰ ਲੋਕ ਸਭਾ ਸੀਟ ਉਪਰ ਕਾਬਜ਼ ਨਹੀਂ ਹੋਈ ਕੋਈ ਗ਼ੈਰ ਕਾਂਗਰਸੀ ਪਾਰਟੀ, ਇਸ ਵਾਰ ਮੁੱਕੇਗਾ ਸੋਕਾ?