Jasneet Kaur News: ਇੰਸਟਾਗ੍ਰਾਮ ਇੰਫਲੂਐਂਸਰ ਜਸਨੀਤ ਕੌਰ ਬਲੈਕਮੇਲਿੰਗ ਦੇ ਮਾਮਲੇ ਵਿੱਚ ਨਿੱਤ ਸਨਸਨੀਖੇਜ ਖੁਲਾਸੇ ਹੋ ਰਹੇ ਹਨ।  ਹੁਣ ਉਸ ਨੇ ਖੁਲਾਸਾ ਕੀਤਾ ਕਿ ਉਸ ਨੇ ਅਦਾਕਾਰ ਹੌਬੀ ਧਾਲੀਵਾਲ ਤੋਂ ਵੀ ਪੰਜ ਲੱਖ ਰੁਪਏ ਲਏ ਸਨ। ਜਸਨੀਤ ਕੌਰ ਮੁਤਾਬਕ ਫ਼ਿਲਮਾਂ ਵਿੱਚ ਕੰਮ ਕਰਨ ਲਈ ਅਦਾਕਾਰ ਵੱਲੋਂ ਉਸ ਦੀ ਕਾਫੀ ਮਦਦ ਕੀਤੀ ਗਈ ਸੀ। ਇਸ ਦੌਰਾਨ ਉਸ ਨੇ ਹੌਬੀ ਧਾਲੀਵਾਲ ਨਾਲ ਕਈ ਵਾਰ ਫੋਨ ਉਪਰ ਵੀ ਗੱਲਬਾਤ ਕੀਤੀ ਸੀ।


COMMERCIAL BREAK
SCROLL TO CONTINUE READING

ਸੋਮਵਾਰ ਨੂੰ ਜਸਨੀਤ ਕੌਰ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਉਪਰ ਭੇਜ ਦਿੱਤਾ ਗਿਆ ਹੈ। 24 ਅਪ੍ਰੈਲ ਨੂੰ ਹੁਣ ਉਸ ਦੀ ਮੁੜ ਤੋਂ ਪੇਸ਼ੀ ਹੋਵੇਗੀ। ਪੀੜਤ ਪੱਖ ਦੇ ਵਕੀਲ ਹਰਕਮਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਹੋਰ ਵੀ ਕਈ ਖੁਲਾਸੇ ਕੀਤੇ ਹਨ।
ਵਕੀਲ ਹਰਕਮਲ ਨੇ ਦੱਸਿਆ ਹੈ ਕਿ ਇਸ ਮਾਮਲੇ ਦੇ ਤਾਰ ਅਦਾਕਾਰ ਹੌਬੀ ਧਾਲੀਵਾਲ ਨਾਲ ਵੀ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਇਕ ਹਲਫ਼ੀਆ ਬਿਆਨ ਉਨ੍ਹਾਂ ਕੋਲ ਆਇਆ ਹੈ ਜਿਸ ਵਿੱਚ ਜਸਨੀਤ ਕੌਰ ਨੂੰ ਫਿਲਮ ਅਦਾਕਾਰ ਹੌਬੀ ਧਾਲੀਵਾਲ ਵੱਲੋਂ 5 ਲੱਖ ਰੁਪਏ ਦਿੱਤੇ ਗਏ ਸਨ। ਜਾਣਕਾਰੀ ਅਨੁਸਾਰ ਫਿਲਮਾਂ ਵਿੱਚ ਕੰਮ ਦਿਵਾਉਣ ਲਈ ਇਹ ਰਕਮ ਦਿੱਤੀ ਗਈ ਸੀ। ਇਸ ਰਕਮ ਨਾਲ ਲੈਣ ਦੇਣ ਕਿਉਂ ਹੋਇਆ ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਵਿੱਚ ਪੇਸ਼ੀ ਦੌਰਾਨ ਜਸਨੀਤ ਕੌਰ ਨੇ ਗੱਲਬਾਤ ਨਹੀਂ ਕੀਤੀ ਪਰ ਏਨਾ ਜ਼ਰੂਰ ਕਿਹਾ ਕਿ ਉਹ ਬੇਕਸੂਰ ਹੈ ਉਸਨੂੰ ਫਸਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ : Punjab Weather News: ਕੜਾਕੇ ਦੀ ਗਰਮੀ ਲਈ ਹੋ ਜਾਓ ਤਿਆਰ, ਪੰਜਾਬ 'ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ


ਕਾਬਿਲੇਗੌਰ ਹੈ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਜਸਨੀਤ ਨੇ ਕਿੰਨੇ ਲੋਕਾਂ ਨਾਲ ਇਸ ਤਰ੍ਹਾਂ ਦੀ ਬਲੈਕਮੇਲਿੰਗ ਕੀਤੀ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮਾਡਲ ਟਾਊਨ ਪੁਲਿਸ ਜਸਨੀਤ ਕੌਰ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕਰ ਰਹੀ ਹੈ। ਜਸਨੀਤ ਕੌਰ ਦਾ ਕਾਲ ਰਿਕਾਰਡ ਵੀ ਖੰਗਾਲ ਰਹੀ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।


ਇਹ ਵੀ ਪੜ੍ਹੋ : Punjab News: ਸ੍ਰੀ ਹਰਿਮੰਦਰ ਸਾਹਿਬ ਪੁੱਜੇ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ