Amritpal Singh Wife Kirandeep Kaur: ਜਥੇਦਾਰ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਹਵਾਈ ਅੱਡੇ 'ਤੇ ਰੋਕਣ ਦੀ ਕੀਤੀ ਨਿੰਦਾ
Advertisement
Article Detail0/zeephh/zeephh1662185

Amritpal Singh Wife Kirandeep Kaur: ਜਥੇਦਾਰ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਹਵਾਈ ਅੱਡੇ 'ਤੇ ਰੋਕਣ ਦੀ ਕੀਤੀ ਨਿੰਦਾ

Amritpal Singh Wife Kirandeep Kaur: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪਤਨੀ ਨੂੰ ਹਵਾਈ ਅੱਡੇ ਉਤੇ ਰੋਕਣ ਦੇ ਮਾਮਲੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Amritpal Singh Wife Kirandeep Kaur: ਜਥੇਦਾਰ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਹਵਾਈ ਅੱਡੇ 'ਤੇ ਰੋਕਣ ਦੀ ਕੀਤੀ ਨਿੰਦਾ

Amritpal Singh Wife Kirandeep Kaur: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਉਤੇ ਕੇ ਪੁੱਛਗਿੱਛ ਮਗਰੋਂ ਵਾਪਸ ਘਰ ਨੂੰ ਭੇਜ ਦਿੱਤਾ ਸੀ, ਜਿਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਦੇ ਰਵੱਈਏ ਨੂੰ ਗਲਤ ਕਰਾਰ ਦਿੱਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਏਜੰਸੀਆਂ ਕਿਰਨਦੀਪ ਕੌਰ ਤੋਂ ਪੁੱਛਗਿੱਛ ਕਰਨਾ ਹੀ ਚਾਹੁੰਦੀਆਂ ਸੀ ਤਾਂ ਉਹ ਪਹਿਲਾਂ ਹੀ ਘਰ ਜਾ ਕਰ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਉਤੇ ਤੁਲੀਆਂ ਹੋਈਆਂ ਹਨ।

ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਕਿਰਨਦੀਪ ਕੌਰ 'ਤੇ ਕੋਈ ਕੇਸ ਵੀ ਨਹੀਂ ਹੈ ਅਤੇ ਪੁਲਿਸ ਪਹਿਲਾਂ ਵੀ ਉਸ ਕੋਲੋਂ ਪੁੱਛ ਪੜਤਾਲ ਕਰ ਚੁੱਕੀ ਹੈ ਅਤੇ ਜੇਕਰ ਕੋਈ ਪੁੱਛਗਿਛ ਕਰਨ ਦੀ ਜ਼ਰੂਰਤ ਸੀ ਤਾਂ ਘਰ ਜਾ ਕੇ ਕੀਤੀ ਜਾ ਸਕਦੀ ਸੀ। ਜਥੇਦਾਰ ਨੇ ਕਿਹਾ ਕਿ ਕਿਰਨਦੀਪ ਕੌਰ ਇੱਕ ਐੱਨਆਰਆਈ ਹੈ ਅਤੇ ਉਹ ਆਪਣੇ ਮਾਤਾ-ਪਿਤਾ ਨੂੰ ਮਿਲਣ ਜਾ ਰਹੀ ਸੀ। ਇਸ ਤਰ੍ਹਾਂ ਸਰਕਾਰ ਦਾ ਰੋਕਣਾ ਬਿਲਕੁਲ ਗਲਤ ਹੈ। ਉਨ੍ਹਾਂ ਨੇ ਸਰਕਾਰ ਨੂੰ ਮੁੜ ਇਸ 'ਤੇ ਵਿਚਾਰ ਕਰਨ ਲਈ ਕਿਹਾ। 

ਕਾਬਿਲੇਗੌਰ ਹੈ ਕਿ ਕਿਰਨਦੀਪ ਕੌਰ ਨੇ ਵੀਰਵਾਰ ਨੂੰ ਏਅਰ ਇੰਡੀਆ ਦੀ ਉਡਾਣ ਰਾਹੀਂ ਅੰਮ੍ਰਿਤਸਰ ਤੋਂ ਯੂਕੇ ਜਾਣਾ ਚਾਹੁੰਦੀ ਸੀ। ਉਹ ਲਗਪਗ ਸਾਢੇ ਗਿਆਰਾਂ ਵਜੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੀ। ਇਸ ਦੌਰਾਨ ਜਦੋਂ ਹਵਾਈ ਅੱਡੇ ’ਤੇ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਚੱਲ ਰਹੀ ਸੀ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਉਸ ਨੂੰ ਪੁੱਛਗਿੱਛ ਲਈ ਰੋਕਿਆ ਗਿਆ। ਜ਼ਿਲ੍ਹਾ ਦਿਹਾਤੀ ਪੁਲਿਸ ਤੇ ਵੱਖ-ਵੱਖ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਲਗਪਗ ਤਿੰਨ ਤੋਂ ਚਾਰ ਘੰਟੇ ਉਸ ਕੋਲੋਂ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ : Delhi Saket Court Firing: ਦਿੱਲੀ ਦੇ ਕੋਰਟ 'ਚ ਦਿਨ-ਦਿਹਾੜੇ ਹੋਈ ਫਾਇਰਿੰਗ, 1 ਔਰਤ ਜ਼ਖ਼ਮੀ

ਦੱਸਣਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀਰਵਾਰ ਨੂੰ ਅਧਿਕਾਰੀ ਨੇ ਉਸ ਤੋਂ ਤਕਰੀਬਨ ਤਿੰਨ ਘੰਟੇ ਪੁੱਛਗਿੱਛ ਕੀਤੀ ਤੇ ਹਵਾਈ ਜਹਾਜ ਰਾਹੀ ਯੂਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ । ਕਿਰਨਦੀਪ ਕੌਰ ਵੀਰਵਾਰ ਸਵੇਰੇ 11.30 ਵਜੇ ਰਾਜਾਸਾਂਸੀ ਹਵਾਈ ਅੱਡੇ ‘ਤੇ ਉਡਾਣ ਲੈ ਯੂਕੇ ਜਾਣ ਲਈ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਸੀ, ਜੋ ਉਡਾਣ ਲੈ ਯੂਕੇ ਜਾਣ ‘ਚ ਨਾਕਮ ਰਹੀ। ਏਅਰ ਇੰਡੀਆ ਦੀ ਏਆਈ 117 ਉਡਾਣ ਨੇ ਦੁਪਹਿਰ 2.30 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਭਰਨੀ ਸੀ। ਅਧਿਕਾਰੀਆਂ ਨੇ ਉਸ ਦੀ ਯਾਤਰਾ ਰੱਦ ਕਰ ਦਿੱਤੀ ਸੀ ਤੇ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਪਰਿਵਾਰ ਅੰਮ੍ਰਿਤਪਾਲ ਦੀ ਪਤਨੀ ਨੂੰ ਪਿੰਡ ਜੱਲੂਪੁਰ ਖੇੜਾ ਵਾਪਸ ਲੈ ਗਿਆ ਸੀ। ਭਾਰਤ 'ਚ ਉਸ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਹੈ। ਗੌਰਤਲਬ ਹੈ ਕਿ ਅੰਮ੍ਰਿਤਪਾਲ ਦੁਬਈ ਤੋਂ ਪੰਜਾਬ ਆਇਆ ਸੀ ਤੇ ਇਸ ਸਾਲ 10 ਫਰਵਰੀ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ 'ਚ ਕਿਰਨਦੀਪ ਕੌਰ ਨਾਲ ਵਿਆਹ ਕਰਵਾ ਲਿਆ। ਇਸ ਰਸਮ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : Punjab News: ਜੰਮੂ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਹੋਏ ਸ਼ਹੀਦ

Trending news