Khalsa Sajna Diwas: ਜਥੇਦਾਰ ਦਾ ਕੌਮ ਦੇ ਨਾਮ ਸੰਦੇਸ਼ : ਦਮਦਮਾ ਸਾਹਿਬ ਪੁੱਜ ਕੇ ਨੌਜਵਾਨ ਬੇਖੌਫ਼ ਹੋ ਕੇ ਅੰਮ੍ਰਿਤ ਛੱਕਣ
Khalsa Sajna Diwas: ਖ਼ਾਲਸਾ ਸਾਜਨਾ ਦਿਵਸ ਤੋਂ ਇੱਕ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ।
Khalsa Sajna Diwas News: ਖ਼ਾਲਸਾ ਸਾਜਨਾ ਦਿਵਸ ਤੋਂ ਪਹਿਲਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਅਹਿਮ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਪਰਵ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਬੇਖੌਫ ਹੋਕੇ ਹੁਮਹੁਮਾ ਕੇ ਪੁੱਜਣ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ। 13 ਤੋਂ 15 ਅਪ੍ਰੈਲ ਤਿੰਨੇ ਦਿਨ ਸਿੱਖ ਸੰਗਤ ਨੂੰ ਜਥੇਦਾਰ ਨੇ ਅਪੀਲ ਕੀਤੀ ਹੈ ਕਿ ਬੇਖੌਫ ਹੋ ਕੇ ਦਰਸ਼ਨਾਂ ਲਈ ਪੁੱਜੇ। ਸਿੱਖ ਪਰੰਪਰਾਵਾਂ ਨਾਲ ਜੁੜਨ ਦੀ ਵੀ ਜਥੇਦਾਰ ਵੱਲੋਂ ਅਪੀਲ ਕੀਤੀ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਜਿੱਥੇ ਖ਼ਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਸਭ ਨੂੰ ਮੁਬਾਕਬਾਦ ਦਿੱਤੀ। ਉੱਥੇ ਹੀ ਉਨ੍ਹਾਂ ਕਿਹਾ ਕਿ ਵਿਸਾਖੀ/ਖ਼ਾਲਸਾ ਸਾਜਨਾ ਦਿਵਸ ਸਿੱਖ ਸੰਗਤ ਵੱਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਮਨਾਉਂਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋ ਚੁੱਕੇ ਹਨ।
ਜਥੇਦਾਰ ਨੇ ਕਿਹਾ ਕਿ ਖੰਡੇ ਬਾਟੇ ਦਾ ਅੰਮ੍ਰਿਤ ਸੰਚਾਰ ਤਿੰਨ ਦਿਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਜਿਹੜੀ ਸੰਗਤ ਅੰਮ੍ਰਿਤ ਛੱਕਣਾ ਚਾਹੁੰਦੀ ਹੈ, ਉਹ ਗੁਰਦੁਆਰਾ ਸਾਹਿਬ ਪੁੱਜਣ। ਉਨ੍ਹਾਂ ਕਿਹਾ ਕਿ ਅੱਜ ਜੋ ਸਿੱਖ ਹਫੜਾ-ਤਫੜੀ ਵਿੱਚ ਰੁਝੀ ਹੋਈ ਹੈ, ਉਸ ਦਾ ਕਾਰਨ ਇਹ ਹੈ ਕਿ ਅਸੀਂ ਸਿੱਖੀ ਫ਼ਲਸਫੇ ਤੋਂ ਦੂਰ ਹੋ ਗਏ ਹਾਂ।
ਖ਼ਾਲਸੇ ਦੀ ਪਾਵਨ ਧਰਤੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਭਾਇਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਗੁਰੂ ਘਰਾਂ ਵਿਖੇ ਆਉਣ ਵਾਲੀ ਸੰਗਤ ਨੂੰ ਪੁਲਿਸ ਪਰੇਸ਼ਾਨ ਨਾ ਕਰੇ। ਅਸੀਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ। ਇਹ ਤਾੜਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਕੀਤੀ ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਰਹੀ ਸੰਗਤ ਨੂੰ ਤੰਗ ਕਰ ਰਹੇ ਹਨ।
ਇਸ ਸਬੰਧੀ ਸਿੰਘ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਦੇ ਨੋਟਿਸ 'ਚ ਇਹ ਗੱਲ ਆਈ ਸੀ ਕਿ ਪਿੰਡ ਬੱਢਲ ਦੇ ਲਾਗੇ ਲਗਾਏ ਗਏ ਨਾਕੇ ਦੌਰਾਨ ਪੁਲਿਸ ਮੁਲਾਜ਼ਮ ਸਿੱਖ ਨੌਜਵਾਨਾਂ ਦੇ ਮੂੰਹ ਤੋਂ ਰੁਮਾਲਾ ਹਟਾ ਕੇ ਦੇਖਣ ਦੀ ਜ਼ਿੱਦ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਵਿਸਾਖੀ ਦੇ ਮੌਕੇ ਉਪਰ ਸਰਬੱਤ ਖ਼ਾਲਸਾ ਬੁਲਾਉਣ ਦਾ ਸੱਦਾ ਦਿੱਤਾ ਗਿਆ ਸੀ। ਇਸ ਮਗਰੋਂ ਪੰਜਾਬ ਭਰ ਵਿੱਚ ਪੁਲਿਸ ਬਲ ਤਾਇਨਾਤ ਹੈ। ਪੰਜਾਬ ਪੁਲਿਸ ਵੱਲੋਂ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : Jalandhar Lok Sabha bypoll election 2023: ਭਾਜਪਾ ਨੇ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ