Shri Akal Takht Sahib News : ਨਾਨਕਸ਼ਾਹੀ ਕੈਲੰਡਰ ਅਨੁਸਾਰ ਮੰਗਲਵਾਰ ਨੂੰ ਪੂਰੇ ਵਿਸ਼ਵ ਵਿੱਚ ਸਿੱਖ ਭਾਈਚਾਰਾ ਧੂਮਧਾਮ ਨਾਲ ਨਵਾਂ ਵਰ੍ਹਾ ਮਨਾ ਰਿਹਾ ਹੈ। ਸਿੱਖ ਪਰੰਪਰਾ ਅਨੁਸਾਰ 1 ਚੇਤ ਨੂੰ ਨਵੇਂ ਵਰ੍ਹੇ ਦੀ ਸ਼ੁਰੂਆਤ ਹੁੰਦੀ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਨਾਨਕਸ਼ਾਹੀ ਸੰਮਤ 555 ਦਾ ਆਗਾਜ਼ ਹੋਇਆ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੇਸ਼ਾਂ-ਵਿਦੇਸ਼ਾਂ ਵਿੱਚ ਵਸਣ ਵਾਲੀ ਨਾਨਕ ਨਾਮ ਲੇਵਾ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਗਈ ਹੈ। ਜਥੇਦਾਰ ਨੇ ਕਿਹਾ ਕਿ ਸਿੱਖਾਂ ਦਾ 555 ਨਾਨਕਸ਼ਾਹੀ ਕੈਲੰਡਰ ਦਾ ਨਵਾਂ ਸਾਲ ਹੈ ਉਥੇ ਹੀ ਉਨ੍ਹਾਂ ਨੇ ਸਿੱਖ ਪੰਥ ਦੇ ਤਿਉਹਾਰ ਤੇ ਗੁਰਪੁਰਬ ਇਸੇ ਨਾਨਕਸ਼ਾਹੀ ਕੈਲੰਡਰ ਦੇ ਹਿਸਾਬ ਨਾਲ ਮਨਾਉਣ ਦੀ ਅਪੀਲ ਵੀ ਕੀਤੀ ਤੇ ਇੱਕ ਵਾਰ ਫਿਰ ਤੋਂ ਸੰਗਤ ਨੂੰ ਇਸ ਨਵੇਂ ਸਾਲ ਦੀ ਵਧਾਈ ਦਿੱਤੀ।


COMMERCIAL BREAK
SCROLL TO CONTINUE READING

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸਿੱਖ ਪੰਥ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਪਾਤਸ਼ਾਹ ਜੀ ਦਾ ਨਿਰਮਲ ਪੰਥ ਸਭ ਤੋਂ ਨਵਾਂ ਨਰੋਇਆ ਹੈ। ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਨਾਨਕ ਸ਼ਾਹੀ ਕੈਲੰਡਰ ਦਾ ਆਰੰਭ ਹੋਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ਕੈਲੰਡਰ ਬਹੁਤ ਸਾਰੇ ਭੁਲੇਖੇ ਦੂਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਲੋਕ ਆਪਣੇ-ਆਪਣੇ ਤਿਉਹਾਰ ਆਪਣੇ ਢੰਗ ਨਾਲ ਮਨਾਉਂਦੇ ਹਨ।


ਇਹ ਵੀ ਪੜ੍ਹੋ : Kotkapura Firing Case: ਕੋਟਕਪੂਰਾ ਗੋਲੀਕਾਂਡ ਮਾਮਲੇ 'ਤੇ SIT ਨੇ ਜਾਰੀ ਕੀਤੀਆਂ ਤਸਵੀਰਾਂ


ਉਨ੍ਹਾਂ ਨੇ ਕਿਹਾ ਸਿੱਖ ਪੰਥ ਦੇ ਆਪਣੇ ਤਿਉਹਾਰ ਹਨ। ਜਿਵੇਂ ਕਿ ਦੀਵਾਲੀ ਦਾ ਤਿਉਹਾਰ ਨਾਨਕ ਸ਼ਾਹੀ ਕੈਲੰਡਰ ਅਨੁਸਾਰ ਬੰਦੀ ਛੋੜ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੋਲੀ ਨੂੰ ਸਿੱਖ ਹੋਲੇ-ਮਹੱਲੇ ਦੇ ਰੂਪ ਵਿੱਚ ਮਨਾਉਂਦੇ ਹਨ। ਇਸ ਤਰ੍ਹਾਂ ਲੋਹੜੀ ਦਾ ਤਿਉਹਾਰ ਮਾਘੀ ਦੇ ਤਿਉਹਾਰ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਸਿੱਖਾਂ ਦਾ ਮਾਰਗ ਦਰਸ਼ਨ ਕਰਦਾ ਹੈ।


ਇਹ ਵੀ ਪੜ੍ਹੋ : Ludhiana Kinner Viral Video: ਪੰਜਾਬ 'ਚ ਕਿੰਨਰਾਂ ਦੀ ਬੇਰਹਿਮੀ ਨਾਲ ਕੁੱਟਮਾਰ, ਦੂਜੇ ਦੇ ਇਲਾਕੇ 'ਚ ਵਧਾਈਆਂ ਮੰਗਣ 'ਤੇ ਹੋਇਆ ਵਿਵਾਦ