Giani Raghbir Singh News: ਅੰਮ੍ਰਿਤਪਾਲ ਸਿੰਘ ਮਾਮਲੇ `ਚ ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਵੱਡਾ ਬਿਆਨ
Giani Raghbir Singh News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਿਰੁੱਧ ਵਿੱਢੀ ਕਾਰਵਾਈ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ।
Giani Raghbir Singh News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਪੰਜਾਬ ਦੇ ਮਾਹੌਲ ਨੂੰ ਜਾਣਬੁੱਝ ਕੇ ਖ਼ਰਾਬ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਨਾਲ ਫੋਟੋ ਖਿਚਵਾਉਣ ਵਾਲੇ ਨੌਜਵਾਨਾਂ ਨੂੰ ਵੀ ਫੜਕੇ ਐਨਐਸਏ ਲਗਾ ਨੇ ਸੂਬੇ ਤੋਂ ਬਾਹਰਲੀਆਂ ਜੇਲ੍ਹਾਂ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਕਿਹਾ ਕਿ ਇਨ੍ਹਾਂ ਨੌਜਵਾਨਾਂ ਨਾਲ ਇਨਸਾਫ਼ ਕੀਤਾ ਜਾਵੇ ਤੇ ਤੁਰੰਤ ਐਨਐਸਏ ਹਟਾਇਆ ਜਾਵੇ ਅਤੇ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਂਦਾ ਜਾਵੇ।
ਉਨ੍ਹਾਂ ਨੇ ਸਰਕਾਰ ਨੂੰ ਬੇਕਸੂਰ ਨੌਜਵਾਨਾਂ ਨੂੰ ਜਲਦੀ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਅੰਮ੍ਰਿਤਪਾਲ ਸਿੰਘ ਨਾਲ ਫੋਟੋ ਖਿਚਵਾਉਣ ਵਾਲੇ ਨੌਜਵਾਨਾਂ ਨੂੰ ਵੀ ਫੜ ਕੇ ਐੱਨਐੱਸਏ ਲਗਾ ਕੇ ਸੂਬੇ ਤੋਂ ਬਾਹਰਲੀਆਂ ਜੇਲ੍ਹਾਂ 'ਚ ਰੱਖਿਆ ਜਾ ਰਿਹਾ ਹੈ। ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਜਾਂਚ ਨੂੰ ਲੈ ਕੇ ਗ੍ਰਹਿ ਮੰਤਰਾਲਾ ਪੂਰੀ ਤਰ੍ਹਾਂ ਚੌਕਸ ਹੈ। ਅੰਮ੍ਰਿਤਪਾਲ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ ਦੀ ਵੀ ਐਂਟਰੀ ਹੋ ਗਈ ਹੈ।
ਇਹ ਵੀ ਪੜ੍ਹੋ : Punjab Budget Session News: ਸੀਐਮ ਮਾਨ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦਾ ਮਤਾ ਕੀਤਾ ਪਾਸ
ਐੱਨਆਈਏ ਦੀਆਂ 8 ਟੀਮਾਂ ਨੇ ਪੰਜਾਬ ਪੁੱਜ ਕੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ ਜ਼ਿਲ੍ਹਿਆਂ 'ਚ ਹਥਿਆਰਾਂ, ਵਿਦੇਸ਼ੀ ਸਬੰਧਾਂ, ਫੰਡਿੰਗ ਤੇ ਆਈਐੱਸਆਈ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 458 ਕਰੀਬੀ ਸਾਥੀਆਂ ਦੀ ਪਛਾਣ ਕਰ ਲਈ ਹੈ ਤੇ ਉਨ੍ਹਾਂ ਦੀ ਸੂਚੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤੀ ਹੈ। ਇਨ੍ਹਾਂ ਨੂੰ ਏ.ਬੀ ਤੇ ਸੀ ਸ਼੍ਰੇਣੀਆਂ 'ਚ ਵੰਡਿਆ ਗਿਆ ਹੈ। ਏ ਕੈਟਾਗਿਰੀ ਦੇ 142 ਲੋਕ ਅਜਿਹੇ ਹਨ, ਜੋ 24 ਘੰਟੇ ਅੰਮ੍ਰਿਤਪਾਲ ਨਾਲ ਰਹਿੰਦੇ ਸਨ। ਬੀ ਸ਼੍ਰੇਣੀ 'ਚ 213 ਲੋਕ ਅਜਿਹੇ ਸਨ, ਜੋ ਵਿੱਤ ਤੇ ਸੰਸਥਾ ਦਾ ਕੰਮ ਵੇਖਦੇ ਸਨ। ਜਲੰਧਰ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਦੀਆਂ 6 ਫਾਇਨਾਂਸ ਕੰਪਨੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ 'ਚ ਪਿਛਲੇ ਸਾਲ 20 ਅਗਸਤ ਤੋਂ ਹੁਣ ਤੱਕ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ।
ਇਹ ਵੀ ਪੜ੍ਹੋ : Earthquake In Pakistan: ਪਾਕਿਸਤਾਨ 'ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ