Khanna SDM Office Fire: ਐਸਡੀਐਮ ਦਫ਼ਤਰ `ਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
Khanna SDM Office Fire: ਖੰਨਾ ਐਸਡੀਐਮ ਦਫ਼ਤਰ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ। ਇਸ ਕਾਰਨ ਦਫਤਰ ਦੇ ਮੀਟਿੰਗ ਹਾਲ ਵਿੱਚ ਕਾਫੀ ਨੁਕਸਾਨ ਹੋਇਆ।
Khanna SDM Office Fire: ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਐਸਡੀਐਮ ਦਫ਼ਤਰ ਵਿੱਚ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ। ਐਤਵਾਰ ਤੜਕੇ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਿਆ। ਪਹਿਲੀ ਮੰਜ਼ਿਲ 'ਤੇ ਸਥਿਤ ਮੀਟਿੰਗ ਹਾਲ 'ਚ ਅੱਗ ਲੱਗ ਗਈ। ਕਮਰੇ ਦਾ ਫਰਨੀਚਰ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਹੌਲਦਾਰ ਹਰਵਿੰਦਰ ਸਿੰਘ ਨੇ ਸ਼ੀਸ਼ਾ ਟੁੱਟਣ ਦੀ ਆਵਾਜ਼ ਸੁਣੀ। ਇਹ ਦੇਖ ਕੇ ਉਹ ਹੈਰਾਨ ਰਹਿ ਗਏ। ਇਸ ਸਬੰਧੀ ਤੁਰੰਤ ਕੰਟਰੋਲ ਰੂਮ ਨੂੰ ਸੂਚਿਤ ਕੀਤਾ।
ਘਟਨਾ ਦੀ ਸੂਚਨਾ ਮਿਲਣ ਉਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ਉਪਰ ਪੁੱਜੇ। ਕਰੀਬ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਮੀਟਿੰਗ ਹਾਲ ਦੇ ਨਾਲ ਹੀ ਨਾਇਬ ਤਹਿਸੀਲਦਾਰ ਦਾ ਦਫ਼ਤਰ ਵੀ ਹੈ। ਹਾਲਾਂਕਿ ਅੱਗ ਦਫਤਰ ਦੇ ਹੋਰ ਕਮਰਿਆਂ ਤੱਕ ਫੈਲਣ ਤੋਂ ਪਹਿਲਾਂ ਹੀ ਬੁਝ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਮਨਜੀਤ ਕੌਰ, ਤਹਿਸੀਲਦਾਰ ਨਵਨੀਤ ਸਿੰਘ ਭੋਗਲ, ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ, ਐਸਐਚਓ ਸਿਟੀ 1 ਸੰਦੀਪ ਕੁਮਾਰ ਮੌਕੇ ’ਤੇ ਪੁੱਜੇ। ਐਸਡੀਐਮ ਮਨਜੀਤ ਕੌਰ ਅਨੁਸਾਰ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਮੁੱਢਲੀ ਜਾਂਚ ਵਿੱਚ ਲੱਗਦਾ ਹੈ ਕਿ ਤਾਰਾਂ ਵਿੱਚ ਸ਼ਾਰਟ ਸਰਕਟ ਹੋਇਆ ਹੋਵੇਗਾ।
ਇਹ ਵੀ ਪੜ੍ਹੋ : Atiq Ahmad Murder News: ਅਤੀਕ-ਅਸ਼ਰਫ ਨੂੰ ਮਾਰਨ ਵਾਲੇ ਹਮਲਾਵਰ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਵੱਡੀ ਗੱਲ
ਐਸਡੀਐਮ ਨੇ ਦੱਸਿਆ ਕਿ ਬਾਕੀ ਕਮਰੇ ਨੂੰ ਪੀਵੀਸੀ ਨਾਲ ਢੱਕਿਆ ਹੋਇਆ ਸੀ, ਜਿਸ ਕਾਰਨ ਅੱਗ ਹੋਰ ਫੈਲ ਗਈ। ਕਮਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਰਿਕਾਰਡ ਮੌਜੂਦ ਨਹੀਂ ਸੀ। ਹੁਣ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਹਾਲ ਦੀ ਮੁਰੰਮਤ ਆਦਿ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Atique and Ashraf Ahmed Murder: ਜਾਣੋ ਕਿਵੇਂ ਹੋਇਆ ਅਤੀਕ ਅਹਿਮਦ ਤੇ ਅਸ਼ਰਫ ਦਾ ਕਤਲ; ਪੂਰੇ ਯੂਪੀ 'ਚ ਧਾਰਾ 144 ਲਾਗੂ