Wrestler Protest: ਮਹਿਲਾ ਪਹਿਲਵਾਨਾਂ ਦੇ ਸ਼ੋਸ਼ਣ ਮਾਮਲੇ ਵਿੱਚ ਪਹਿਲਵਾਨਾਂ ਦੇ ਚੱਲ ਰਹੇ ਧਰਨੇ ਦੀ ਹਮਾਇਤ ਵਿੱਚ ਕਿਰਤੀ ਕਿਸਾਨ ਯੂਨੀਅਨ ਦਾ ਜੱਥਾ ਸੋਮਵਾਰ ਨੂੰ ਜੰਤਰ-ਮੰਤਰ ਪੁੱਜਿਆ।
Trending Photos
Wrestler Protest: ਕਿਰਤੀ ਕਿਸਾਨ ਯੂਨੀਅਨ ਵੱਲੋਂ ਸੋਮਵਾਰ ਨੂੰ ਜੰਤਰ-ਮੰਤਰ ਦਿੱਲੀ ਵਿਖੇ ਖਿਡਾਰੀਆਂ ਦੇ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਨੂੰ ਫੌਰੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਪੰਜਾਬ ਤੋਂ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ, ਸੂਬਾ ਆਗੂ ਚਮਕੌਰ ਸਿੰਘ ਰੋਡੇ ਤੇ ਔਰਤ ਵਿੰਗ ਦੀ ਆਗੂ ਹਰਦੀਪ ਕੌਰ ਕੋਟਲਾ ਦੀ ਅਗਵਾਈ ਵਿੱਚ ਸ਼ਾਮਲ ਹੋਏ ਜਥੇ ਨੇ ਖਿਡਾਰੀਆਂ ਦੇ ਸੰਘਰਸ਼ ਨਾਲ ਇੱਕਮੁੱਠਤਾ ਜ਼ਾਹਿਰ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਹਰਦੀਪ ਕੌਰ ਕੋਟਲਾ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਔਰਤ ਪਹਿਲਵਾਨਾਂ ਦੇ ਹੱਕਾਂ ਦਾ ਨਹੀਂ ਰਿਹਾ ਬਲਕਿ ਸਮੁੱਚੇ ਤੌਰ ਉਤੇ ਔਰਤਾਂ ਦੇ ਮਾਨ ਸਨਮਾਨ ਦਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਪਹਿਲਵਾਨਾਂ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਹੀ ਦੇਸ਼ ਵਿੱਚ ਲੱਖਾਂ ਖਿਡਾਰੀਆਂ ਵਿੱਚੋਂ ਇੱਕ ਦੋ ਖਿਡਾਰੀ ਹੀ ਸੰਸਾਰ ਪੱਧਰ ਤੱਕ ਪਹੁੰਚਦੇ ਤੇ ਪੂਰੇ ਦੇਸ਼ ਦੇ ਸਨਮਾਨ ਵਿੱਚ ਵਾਧਾ ਕਰਦੇ ਹਨ ਅਜਿਹੇ ਖਿਡਾਰੀਆਂ ਨੂੰ ਵੀ ਇਨਸਾਫ਼ ਲੈਣ ਲਈ ਜੇਕਰ ਧਰਨੇ ਲਾਉਣੇ ਪੈ ਰਹੇ ਹਨ ਤਾਂ ਸਮਝਿਆ ਜਾ ਸਕਦਾ ਹੈ ਕਿ ਖਿਡਾਰੀ ਕਿਸ ਪੀੜ ਵਿਚੋਂ ਗੁਜ਼ਰ ਰਹੇ ਹਨ।
ਔਰਤ ਵਿੰਗ ਦੀ ਆਗੂ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਲੱਗਣ ਤੇ ਐਫਆਈਆਰ ਹੋਣ ਦੇ ਬਾਵਜੂਦ ਅਪਰਾਧੀ ਪਿਛੋਕੜ ਵਾਲੇ ਬ੍ਰਿਜ ਭੂਸ਼ਣ ਨੂੰ ਅਜੇ ਤੱਕ ਗ੍ਰਿਫਤਾਰ ਨਾ ਕਰਨਾ ਭਾਜਪਾ ਦੀ ਔਰਤ ਵਿਰੋਧੀ ਮਾਨਸਿਕਤਾ ਨੂੰ ਜ਼ਾਹਿਰ ਕਰਦਾ ਜਿਸਦਾ ਪ੍ਰਗਟਾਵਾ ਪਹਿਲਾਂ ਵੀ ਬਿਲਕਿਸ ਬਾਨੋ ਵਰਗੇ ਕਈ ਮਾਮਲਿਆਂ ਵਿੱਚ ਜ਼ਾਹਿਰ ਹੋ ਚੁੱਕਾ ਹੈ। ਇਸ ਕਰਕੇ ਭਾਜਪਾ ਪਹਿਲਵਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਅਤੇ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੂੰ ਹੀ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਕਰਕੇ ਇਨ੍ਹਾਂ ਖਿਡਾਰੀਆਂ ਦੇ ਗੌਰਵ ਨੂੰ ਸੱਟ ਮਾਰ ਰਹੀ ਹੈ।
ਇਹ ਵੀ ਪੜ੍ਹੋ : PM Modi Security Breach: PM ਮੋਦੀ ਦੀ ਸੁਰੱਖਿਆ 'ਚ ਕੁਤਾਹੀ! ਰੋਡ ਸ਼ੋਅ ਦੌਰਾਨ ਵਿਅਕਤੀ ਨੇ ਫੁੱਲ ਨਾਲ ਸੁੱਟਿਆ ਮੋਬਾਈਲ
ਉਨ੍ਹਾਂ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦੇ ਹੋਏ ਖਿਡਾਰੀਆਂ ਦੇ ਸੰਘਰਸ਼ ਦੀ ਡੱਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ। ਕਿਰਤੀ ਕਿਸਾਨ ਯੂਨੀਅਨ ਦੇ ਜਥੇ ਵਿਚ ਭੁਪਿੰਦਰ ਸਿੰਘ ਭੁੰਗਾ , ਕੁਲਵਿੰਦਰ ਸਿੰਘ ਚਾਹਲ, ਛਿੰਦਰਪਾਲ ਕੌਰ, ਸਵਰਨਜੀਤ ਕੌਰ ਰੋਡੇ, ਸਤਨਾਮ ਸਿੰਘ ਮੁਖਲਿਆਣਾ, ਜਸਮੇਲ ਸਿੰਘ , ਰਤਨ ਸਿੰਘ, ਮਨਿੰਦਰ ਸਿੰਘ ਆਦਿ ਸਮੇਤ ਹੋਰ ਮੈਂਬਰ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ : Centre blocks Mobile Messenger Apps: ਕੇਂਦਰ ਸਰਕਾਰ ਨੇ 14 ਮੋਬਾਈਲ ਐਪਸ ਨੂੰ ਕੀਤਾ ਬਲਾਕ! ਜਾਣੋ ਕਿਉਂ