Wrestler Protest Raw: ਮਹਿਲਾ ਪਹਿਲਵਾਨਾਂ ਦੇ ਸ਼ੋਸ਼ਣ ਦਾ ਮਾਮਲਾ ਦਿਨ-ਬ-ਦਿਨ ਭਖਦਾ ਜਾ ਰਿਹਾ ਹੈ। ਹੁਣ ਕਿਸਾਨ ਜਥੇਬੰਦੀਆਂ ਵੀ ਪਹਿਲਵਾਨਾਂ ਦੇ ਹੱਕ ਵਿੱਚ ਡਟ ਗਈਆਂ ਹਨ।
Trending Photos
Wrestler Protest Raw: ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਪਹਿਲਵਾਨਾਂ ਦੇ ਅੰਦੋਲਨ ਦਾ ਕਿਸਾਨਾਂ ਨੇ ਪੂਰਾ ਸਮਰਥਨ ਕੀਤਾ ਹੈ। ਉਨ੍ਹਾਂ ਦੇ ਸਮਰਥਨ 'ਚ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਕੁਰੂਕਸ਼ੇਤਰ 'ਚ ਮਹਾਪੰਚਾਇਤ ਕਰਵਾਈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਅਸੀਂ ਫੈਸਲਾ ਕੀਤਾ ਹੈ ਕਿ ਸਰਕਾਰ ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਜਲਦੀ ਕਰੇ। ਨਾਲ ਹੀ ਉਸ (ਬ੍ਰਿਜਭੂਸ਼ਣ ਸ਼ਰਨ ਸਿੰਘ) ਨੂੰ ਵੀ ਗ੍ਰਿਫਤਾਰ ਕੀਤਾ ਜਾਵੇ। ਅਸੀਂ ਉਸ ਦੀ ਗ੍ਰਿਫਤਾਰੀ ਤੋਂ ਘੱਟ ਕਿਸੇ ਵੀ ਚੀਜ਼ ਨਾਲ ਸਮਝੌਤਾ ਨਹੀਂ ਕਰਾਂਗੇ। ਜੇਕਰ ਅਜਿਹਾ ਨਾ ਹੋਇਆ ਤਾਂ ਅਸੀਂ 9 ਜੂਨ ਨੂੰ ਪਹਿਲਵਾਨਾਂ ਨਾਲ ਦਿੱਲੀ ਦੇ ਜੰਤਰ-ਮੰਤਰ ਜਾਵਾਂਗੇ। ਖਾਪ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਜੰਤਰ-ਮੰਤਰ 'ਤੇ ਬੈਠਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।
ਅਸੀਂ ਚਾਹੁੰਦੇ ਹਾਂ ਕਿ ਖਿਡਾਰੀਆਂ 'ਤੇ ਦਰਜ ਕੇਸ ਰੱਦ ਕੀਤੇ ਜਾਣ। ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਹੁਣ 11 ਜੂਨ ਨੂੰ ਸ਼ਾਮਲੀ ਵਿੱਚ ਮਹਾਪੰਚਾਇਤ ਹੋਵੇਗੀ। ਮਹਿਲਾ ਪਹਿਲਵਾਨਾਂ ਦੇ ਰਿਸ਼ਤੇਦਾਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : Junior Hockey Asia Cup 2023: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਰਚਿਆ ਇਤਿਹਾਸ, ਪਾਕਿਸਤਾਨ ਨੂੰ ਦਿੱਤੀ ਵੱਡੀ ਹਾਰ
ਮਸਲਾ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਕਾਰਵਾਈ ਲਈ ਰਾਸ਼ਟਰਪਤੀ ਨੂੰ ਮਿਲਣਗੇ। ਇਸ ਤੋਂ ਪਹਿਲਾਂ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਮੁਜ਼ੱਫਰਨਗਰ ਦੇ ਸੋਰਮ 'ਚ ਕਰਵਾਈ ਗਈ ਖਾਪ ਮਹਾਪੰਚਾਇਤ 'ਚ ਕਿਹਾ ਸੀ ਕਿ ਖਾਪ ਮਹਾਪੰਚਾਇਤ ਦੇ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਧਰਨਾਕਾਰੀ ਪਹਿਲਵਾਨਾਂ ਨੂੰ ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ : Governor Banwari Lal Purohit: ਕਟਾਰੂਚੱਕ ਨੂੰ ਕੈਬਨਿਟ 'ਚ ਰਹਿਣ ਦਾ ਹੱਕ ਨਹੀਂ- ਰਾਜਪਾਲ ਬਨਵਾਰੀ ਲਾਲ ਪੁਰੋਹਿਤ