Amritpal Singh latest news: ਪੰਜਾਬ ਪੁਲਿਸ ਵੱਲੋਂ ‘ਭਗੌੜੇ’ ਐਲਾਨੇ ਗਏ 'ਵਾਰਿਸ ਪੰਜਾਬ ਦੇ' ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਵੱਡੇ ਪੱਧਰ ਉਤੇ ਭਾਲ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਤੇ ਪੈਰਾਮਿਲਟਰੀ ਫੋਰਸ ਪੂਰੇ ਸੂਬੇ ਵਿੱਚ ਤਾਇਨਾਤ ਕਰ ਦਿੱਤੀ ਗਈ ਹੈ ਤੇ ਲੋਕਾਂ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਅਜਿਹੇ 'ਚ ਕਈ ਲੋਕਾਂ ਦੇ ਮਨ 'ਚ ਸਵਾਲ ਉੱਠ ਰਹੇ ਹਨ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ਼ ਇਹ ਕਾਰਵਾਈ ਕਿਸ ਮਾਮਲੇ 'ਚ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਇਹ ਕਾਰਵਾਈ ਅਜਨਾਲਾ ਵਿੱਚ ਦਰਜ ਐਫਆਈਆਰ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅਜਨਾਲਾ ਐਫਆਈਆਰ ਸਬੰਧੀ ਕੀਤੀ ਹੈ।


ਉਨ੍ਹਾਂ ਇਹ ਵੀ ਦੱਸਿਆ ਕਿ ''ਅੰਮ੍ਰਿਤਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਪਰ ਉਸ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਸਲਾ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ ਤੇ ਇਹ ਸਾਰੇ ਨਾਜਾਇਜ਼ ਹਨ। ਇਸ ਦੌਰਾਨ ਐਸਐਸਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਵੀ ਕਿਹਾ ਕਿ ਜਲਦੀ ਹੀ ਅੰਮ੍ਰਿਤਪਾਲ ਸਿੰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ : Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ, ਪਿਤਾ ਬਲਕੌਰ ਦੀ ਚੇਤਾਵਨੀ- ਪੁਲਿਸ ਲੋਕਾਂ ਨੂੰ ਨਾ ਰੋਕੇ ਨਹੀਂ ਤਾਂ...


ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮਾਂ ਨੂੰ ਕੱਲ੍ਹ ਮਹਿਤਪੁਰ ਨੇੜਿਓਂ ਕਾਬੂ ਕੀਤਾ ਗਿਆ ਸੀ ਅਤੇ ਫੜੇ ਗਏ ਮੁਲਜ਼ਮਾਂ ਦੀ ਪਛਾਣ ਅਜੇ ਪਾਲ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਲਾਲ ਸਿੰਘ, ਅਮਨਦੀਪ ਅਤੇ ਸਵਿਤ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 7 ਵਿਅਕਤੀਆਂ ਵਿੱਚੋਂ ਇੱਕ ਮੁਲਜ਼ਮ ਹਰਵਿੰਦਰ ਸਿੰਘ ਹੈ, ਜਿਸ ਕੋਲ ਲਾਇਸੈਂਸ ਸੀ ਪਰ ਉਸ ਕੋਲ 312 ਬੋਰ ਦੀਆਂ 139 ਗੋਲੀਆਂ ਸਨ, ਜੋ ਕਿ ਮਿੱਥੀ ਹੱਦ ਤੋਂ ਵੱਧ ਹਨ। ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਕਹਿਣ 'ਤੇ ਗੁਰਪੇਸ਼ ਨੇ ਉਸ ਨੂੰ ਇਹ ਗੋਲੀਆਂ ਦਿੱਤੀਆਂ ਤੇ ਇਹ ਸਾਰੀਆਂ ਬਰਾਮਦ ਕਰ ਲਈਆਂ ਗਈਆਂ ਹਨ।


ਇਹ ਵੀ ਪੜ੍ਹੋ : ਵੱਡੀ ਖ਼ਬਰ: ਜਾਣੋ ਪੰਜਾਬ 'ਚ ਕਦੋਂ ਤੱਕ ਬੰਦ ਰਹੇਗਾ ਇੰਟਰਨੈੱਟ; ਨਵੇਂ ਹੁਕਮ ਜਾਰੀ