Kotkapura firing incident News: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਘਿਰੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਲਗਾਈ ਗਈ ਅਰਜ਼ੀ ਉਤੇ ਅਦਾਲਤ ਵਿੱਚ ਅੱਜ ਜ਼ਿਰਹ ਹੋਈ। ਇਸ ਦੌਰਾਨ ਅਦਾਲਤ ਨੇ ਦੋਵੇਂ ਪਿਓ-ਪੁੱਤਰ ਦੀ ਜ਼ਮਾਨਤ ਅਰਜ਼ੀ ਉਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
Trending Photos
Kotkapura firing incident News : ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਘਿਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਦਾਲਤ 'ਚ ਦਾਖ਼ਲ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਬਹਿਸ ਮੁਕੰਮਲ ਕਰਦਿਆਂ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ ਤੇ ਫਿਰ ਚਾਲਾਨ ਰਿਪੋਰਟਾਂ ਦੀਆਂ ਕਾਪੀਆਂ ਲੈਣ ਲਈ ਅਰਜ਼ੀ ਲਗਾਈ ਸੀ। ਅਦਾਲਤ ਨੇ ਅਗਾਊਂ ਜ਼ਮਾਨਤ ਦੀ ਸੁਣਵਾਈ ਉਤੇ ਫ਼ੈਸਲਾ 15 ਮਾਰਚ ਲਈ ਸੁਰੱਖਿਅਤ ਰੱਖ ਲਿਆ, ਜਦਕਿ ਚਾਲਾਨ ਰਿਪੋਰਟ ਦੀਆਂ ਕਾਪੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਅੱਜ ਲਗਭਗ 3 ਘੰਟੇ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਜ਼ਿਰਹ ਹੋਈ। ਬਾਦਲ ਪਰਿਵਾਰ ਵੱਲੋਂ ਪੇਸ਼ ਹੋਏ ਵਕੀਲ ਨੇ ਜ਼ਮਾਨਤ ਦੀ ਮੰਗ ਕੀਤੀ। ਦੂਜੇ ਪਾਸੇ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਤੇ ਪੀੜਤ ਪਰਿਵਾਰਾਂ ਦੇ ਵਕੀਲ ਨੇ ਬਾਦਲ ਪਿਓ-ਪੁੱਤਰ ਨੂੰ ਅਗਾਊਂ ਜ਼ਮਾਨਤ ਨਾ ਦੇਣ ਦਾ ਵਿਰੋਧ ਕੀਤਾ।
ਬਾਦਲਾਂ ਵੱਲੋਂ ਪੇਸ਼ ਹੋਏ ਵਕੀਲਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਵਧੇਰੇ ਉਮਰ ਦੇ ਹੋਣ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਿੱਚ ਦਿੱਕਤ ਪੇਸ਼ ਆ ਰਹੀ ਹੈ। ਬਾਦਲ ਪਿਓ-ਪੁੱਤ ਦੇ ਸਿਆਸੀ ਅਕਸ ਖ਼ਰਾਬ ਕਰਨ ਲਈ ਉਕਤ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਜ਼ਿਰਹ ਵਿੱਚ ਸ਼ਾਮਲ ਹੋਏ ਸਰਕਾਰੀ ਵਕੀਲ ਪੰਕਜ ਤਨੇਜਾ ਨੇ ਜਿੱਥੇ ਬਾਦਲ ਪਿਓ-ਪੁੱਤ ਸਣੇ ਫ਼ਰੀਦਕੋਟ ਦੇ ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਗਿਆ ਉੱਥੇ ਇਹ ਵੀ ਦੱਸਿਆ ਕਿ ਇਸ 'ਚ ਸਿਆਸਤ ਦਾ ਕੋਈ ਸਬੰਧ ਨਹੀਂ, ਕਿਉਂਕਿ ਵਿਸ਼ੇਸ਼ ਜਾਂਚ ਟੀਮ ਨੇ ਪੀੜਤ ਪਰਿਵਾਰਾਂ ਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ਉੁਪਰ ਚਲਾਨ ਰਿਪੋਰਟ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ : Kotkapura Firing Case: ਕੋਟਕਪੂਰਾ ਗੋਲੀਕਾਂਡ ਮਾਮਲੇ 'ਤੇ SIT ਨੇ ਜਾਰੀ ਕੀਤੀਆਂ ਤਸਵੀਰਾਂ
ਕਾਬਿਲੇਗੌਰ ਹੈ ਕਿ ਸਿਟ ਵੱਲੋਂ ਫਰੀਦਕੋਟ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕਰਨ ਮਗਰੋਂ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਸਮੇਤ ਹੋਰ ਵਿਅਕਤੀਆਂ ਨੂੰ ਸੰਮਨ ਭੇਜੇ ਸਨ, ਜਿਸ 'ਤੇ ਬਾਦਲਾਂ ਨੇ 9 ਮਾਰਚ ਨੂੰ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ : Ludhiana Kinner Viral Video: ਪੰਜਾਬ 'ਚ ਕਿੰਨਰਾਂ ਦੀ ਬੇਰਹਿਮੀ ਨਾਲ ਕੁੱਟਮਾਰ, ਦੂਜੇ ਦੇ ਇਲਾਕੇ 'ਚ ਵਧਾਈਆਂ ਮੰਗਣ 'ਤੇ ਹੋਇਆ ਵਿਵਾਦ