Reena Rai News: ਦੀਪ ਸਿੱਧੂ ਦੇ ਜਨਮ ਦਿਨ 'ਤੇ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
Advertisement
Article Detail0/zeephh/zeephh1636508

Reena Rai News: ਦੀਪ ਸਿੱਧੂ ਦੇ ਜਨਮ ਦਿਨ 'ਤੇ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

Reena Rai News: ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਦੋਸਤ ਰੀਨਾ ਰਾਏ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਸਿੰਘਣੀ ਦੇ ਰੂਪ ਵਿੱਚ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ।

Reena Rai News: ਦੀਪ ਸਿੱਧੂ ਦੇ ਜਨਮ ਦਿਨ 'ਤੇ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

Reena Rai News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸਾਬਕਾ ਮੁਖੀ ਮਰਹੂਮ ਦੀਪ ਸਿੱਧੂ ਦੀ ਦੋਸਤ ਰੀਨਾ ਰਾਏ ਐਤਵਾਰ ਨੂੰ ਦੀਪ ਸਿੱਧੂ ਦੇ ਜਨਮ ਦਿਨ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਅਤੇ ਕਿਤਾਬਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਦੀਪ ਹਮੇਸ਼ਾ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੀ ਗੱਲ ਕਰਦਾ ਸੀ। ਉਹ ਹਮੇਸ਼ਾ ਹੀ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੇ ਹਮਾਇਤੀ ਰਹੇ, ਉਨ੍ਹਾਂ ਦਾ ਸੁਪਨਾ ਲੋੜਵੰਦਾਂ ਨੂੰ ਮੁਫਤ ਸਿੱਖਿਆ ਪ੍ਰਦਾਨ ਕਰਨਾ ਸੀ।

ਰੀਨਾ ਰਾਏ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ ਦੀਪ ਸਿੱਧੂ ਦੇ ਜਨਮ ਦਿਨ 'ਤੇ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਗੁਰੂਘਰ ਵਿੱਚ ਨਤਮਸਤਕ ਹੋਣਗੇ ਇਸ ਤੋਂ ਬਾਅਦ ਮੀਡੀਆ ਦੇ ਮੁਖਾਬਤ ਹੋਣਗੇ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੇ ਵਿਚਾਰ 'ਤੇ ਚੱਲਦਿਆਂ ਉਹ ਇਸ ਮੁਹਿੰਮ ਨੂੰ ਅੱਗੇ ਵਧਾਉਣਗੇ। ਅਦਾਕਾਰ ਦੀਪ ਸਿੱਧੂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਦੋਸਤ ਰੀਨਾ ਰਾਏ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਹੈਰੀਟੇਜ ਸਟਰੀਟ 'ਤੇ ਬੱਚਿਆਂ ਨੂੰ ਦੀਪ ਸਿੱਧੂ ਦੀ ਫੋਟੋ ਵਾਲੇ ਸਕੂਲ ਬੈਗ ਅਤੇ ਨੋਟਬੁੱਕਾਂ ਭੇਟ ਕੀਤੀਆਂ। ਰੀਨਾ ਦਾ ਕਹਿਣਾ ਹੈ ਕਿ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ ਜਿਸ ਨਾਲ ਤੁਸੀਂ ਦੁਨੀਆ ਨੂੰ ਬਦਲ ਸਕਦੇ ਹੋ।

ਇਹ ਵੀ ਪੜ੍ਹੋ : Navjot Singh Sidhu News: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

ਮਰਹੂਮ ਪੰਜਾਬੀ ਅਦਾਕਾਰ ਤੇ ਮਾਡਲ ਦੀਪ ਸਿੱਧੂ ਦੀ ਦੋਸਤ ਰੀਨਾ ਰਾਏ ਜੋ ਕਿ ਸੋਸ਼ਲ ਮੀਡੀਆ ਉੱਤੇ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਦੀਪ ਸਿੱਧੂ ਦੀ ਯਾਦ 'ਚ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਹੀ ਦੀਪ ਸਿੱਧੂ ਦੀ ਦੋਸਤ ਰੀਨਾ ਰਾਏ ਨੇ ਇੱਕ ਸਾਲ ਬਾਅਦ ਹਾਦਸੇ ਵਾਲੇ ਦਿਨ ਨੂੰ ਲੈਕੇ ਕਈ ਖੁਲਾਸੇ ਕੀਤੇ ਸਨ। ਉਸ ਨੇ ਆਪਣੇ ਯੂਟਿਊਬ ਚੈਨਲ ਉੱਪਰ ਇੱਕ ਵੀਡੀਓ ਅਪਲੋਡ ਕੀਤਾ ਸੀ, ਜਿਸ ਵਿੱਚ ਉਸ ਵਿਸਥਾਰ ਵਿੱਚ ਦੱਸਿਆ ਸੀ ਕਿ ਐਕਸੀਡੈਂਟ ਵਾਲੇ ਦਿਨ ਦੀਪ ਸਿੱਧੂ ਨਾਲ ਕੀ ਵਾਪਰਿਆ ਸੀ। ਜਿਸ ਕਰਕੇ ਰੀਨਾ ਰਾਏ ਕਾਫੀ ਚਰਚਾ ਵਿੱਚ ਰਹੀ ਸੀ। ਦੱਸ ਦਈਏ ਇਸ ਸਾਲ 15 ਫਰਵਰੀ ਨੂੰ ਦੀਪ ਸਿੱਧੂ ਦੀ ਪਹਿਲੀ ਬਰਸੀ ਸੀ।

ਇਹ ਵੀ ਪੜ੍ਹੋ : Amritpal Singh latest News: ਪੰਜਾਬ 'ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ BKU ਨੇ ਕੀਤਾ ਵੱਡਾ ਐਲਾਨ! ਕੱਲ੍ਹ ਹੋ ਸਕਦਾ ਹੈ ਇਹ...

Trending news