Parkash Singh Badal: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲ ਰਸਮ ਹੋਈ, 4 ਮਈ ਨੂੰ ਹੋਵੇਗੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Advertisement
Article Detail0/zeephh/zeephh1672409

Parkash Singh Badal: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲ ਰਸਮ ਹੋਈ, 4 ਮਈ ਨੂੰ ਹੋਵੇਗੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Parkash Singh Badal: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਫੁੱਲ ਚੁਗਣ ਦੀ ਰਸਮ ਹੋਈ ਹੈ। ਇਸ ਦੌਰਾਨ ਪੂਰਾ ਬਾਦਲ ਪਰਿਵਾਰ ਕਾਫੀ ਗਮਗੀਨ ਮਾਹੌਲ ਵਿੱਚ ਸੀ।

Parkash Singh Badal: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲ ਰਸਮ ਹੋਈ, 4 ਮਈ ਨੂੰ ਹੋਵੇਗੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Parkash Singh Badal: ਸਿਆਸਤ ਦਾ ਬਾਬਾ ਬੋਹੜ ਅਤੇ ਪੰਜਾਬ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਗੀਠਾ ਸੰਭਾਲ ਦੀ ਰਸਮ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅਦਾ ਕੀਤੀ ਗਈ, ਜਿਸ ਵਿੱਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰ ਸ਼ਾਮਲ ਹੋਏ। ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ। ਇਹ ਰਸਮ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਨਿਭਾਈ ਗਈ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕੀਤਾ ਗਿਆ।

ਇਸ ਦੌਰਾਨ ਪਰਿਵਾਰਕ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ 4 ਮਈ ਨੂੰ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ। ਇਸ ਭੋਗ ਤੇ ਅੰਤਿਮ ਅੰਤਿਮ ਅਰਦਾਸ ਸਮਾਗਮ 'ਚ ਵੱਡੇ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਅੱਜ ਅੰਗੀਠਾ ਸੰਭਾਲ ਦੀ ਰਸਮ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਬਾਬਾ ਪ੍ਰੀਤਮ ਸਿੰਘ ਦੋਮਾਲਾਵਾਲਾ ਤੇ ਬਾਬਾ ਜੀਤ ਸਿੰਘ ਜੋਲਾਂਵਾਲਾ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਰੇਸ਼ਮ ਸਿੰਘ ਚੱਕਪੱਖੀਵਾਲਾ ਵਾਲੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : Kiratpur Sahib news: ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਸਹਿਤ 3 ਵਿਅਕਤੀਆਂ 'ਤੇ ਆਈਪੀਸੀ 306, 34 ਤਹਿਤ ਮਾਮਲਾ ਦਰਜ

ਡੇਰਾ ਸੱਚ ਖੰਡ ਬੱਲਾਂ ਤੋਂ ਸੰਤ ਬਾਬਾ ਮਨਦੀਪ ਦਾਸ, ਬਾਬਾ ਲੇਖਰਾਜ ਤੇ ਟਰੱਸਟੀ ਹਰਦੇਵ ਸਿੰਘ ਸਣੇ ਤਿੰਨ ਮੈਂਬਰੀ ਟੀਮ ਨੇ ਬਾਦਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਡੂੰਘਾ ਦੁੱਖ ਜ਼ਾਹਿਰ ਕੀਤਾ। ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਕਾਕਾ ਰਣਦੀਪ ਸਿੰਘ, ਸਾਬਕਾ ਐਮ ਪੀ ਮੋਹਨ ਸਿੰਘ ਫਲੀਆਂਵਾਲਾ, ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਖੁੰਡੀਆਂ, ਸਵਰਨ ਸਲਾਰੀਆ, ਗੁਰਪ੍ਰੀਤ ਬਨਾਂਵਾਲੀ, ਤਜਿੰਦਰ ਸਿੰਘ ਟਿੰਕਾ ਰਾਜਸਥਾਨ, ਹਰਮੀਤ ਕੌਰ ਗੋਲੂਵਾਲਾ ਤੇ ਰਮਿੰਦਰ ਅਵਾਲਾ ਜਲਾਲਾਬਾਦ ਨੇ ਸੁਖਬੀਰ ਬਾਦਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਰਿਵਾਰ ਕਾਫੀ ਗਮਗੀਨ ਮਾਹੌਲ ਵਿੱਚ ਸੀ। ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : Karan Aujla News: ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਹੋਇਆ ਗ੍ਰਿਫਤਾਰ!

Trending news