Liquor Rates Increased News: ਪੰਜਾਬ ਵਿੱਚ ਸ਼ਰਾਬ ਦੇ ਸ਼ੌਕੀਨ ਲੋਕਾਂ ਨੂੰ ਝਟਕਾ ਲੱਗਣ ਵਾਲਾ ਹੈ। ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਨਾਲ ਹੁਣ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੀਆਂ ਕੀਮਤਾਂ ਵਿੱਚ ਇਜ਼ਾਫਾ ਹੋਣ ਜਾ ਰਿਹਾ ਹੈ। ਹੁਣ ਦੇਸੀ ਸ਼ਰਾਬ ਦੀ ਬੋਤਲ 'ਤੇ 10 ਰੁਪਏ ਅਤੇ ਅੰਗਰੇਜ਼ੀ ਸ਼ਰਾਬ ਦੀ ਬੋਤਲ 'ਤੇ 20 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਅਰ ਦੀ ਬੋਤਲ 'ਤੇ ਕੋਈ ਵਾਧਾ ਨਹੀਂ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕਈ ਸ਼ਰਾਬ ਠੇਕੇਦਾਰਾਂ ਨੇ ਇਹ ਵਾਧਾ ਪਹਿਲਾਂ ਹੀ ਲਾਗੂ ਕਰ ਦਿੱਤਾ ਸੀ। ਮਾਰਚ ਵਿੱਚ ਹੀ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੀ ਇੱਕ ਬੋਤਲ ਦੇ ਰੇਟ ਵਿੱਚ 30 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਸ਼ਰਾਬ ਦੇ ਸ਼ੌਕੀਨਾਂ ਨੂੰ ਪਹਿਲੀ ਅਪ੍ਰੈਲ ਤੋਂ ਦੇਸੀ ਸ਼ਰਾਬ ਦੀ ਬੋਤਲ ਅੱਠ ਰੁਪਏ ਤੱਕ ਮਹਿੰਗੀ ਜਦੋਂਕਿ ਅੰਗਰੇਜ਼ੀ ਸ਼ਰਾਬ ਦੀ ਕੀਮਤ ਵਿੱਚ 20 ਰੁਪਏ ਮਹਿੰਗੀ ਪ੍ਰਤੀ ਬੋਤਲ ਉਪਰ ਮਿਲਣ ਦੀ ਸੰਭਾਵਨਾ ਹੈ। ਹਰ ਕੰਪਨੀ ਦੀ ਸ਼ਰਾਬ ਦੀ ਕੀਮਤ ਵਿੱਚ ਅਲੱਗ-ਅਲੱਗ ਤਰ੍ਹਾਂ ਦਾ ਵਾਧਾ ਹੋਵੇਗਾ। ਬੀਅਰ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਆਬਕਾਰੀ ਮਹਿਕਮੇ ਵੱਲੋਂ ਐਤਕੀਂ ਵਿਦੇਸ਼ੀ ਸ਼ਰਾਬ ਦੀ ਕੀਮਤ 'ਚ ਕਟੌਤੀ ਕੀਤੀ ਗਈ ਹੈ।


ਸ਼ਰਾਬ ਦੇ ਭਾਅ ਵਿੱਚ ਵਾਧੇ ਬਾਰੇ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸ਼ਰਾਬ ਦੀ ਕੀਮਤ ਹੋਰਨਾਂ ਸੂਬਿਆਂ ਦੇ ਮੁਕਾਬਲੇ ਘੱਟ ਹੈ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ਨਾਲ ਆਮਦਨ ਵਿੱਚ ਕਰੀਬ 43 ਫ਼ੀਸਦੀ ਵਾਧਾ ਹੋਇਆ ਹੈ, ਜੋ ਆਪਣੇ ਆਪ 'ਚ ਇੱਕ ਰਿਕਾਰਡ ਹੈ। ਚੀਮਾ ਨੇ ਕਿਹਾ ਕਿ ਪੰਜਾਬ 'ਚ ਸ਼ਰਾਬ ਦੀ ਤਸਕਰੀ ਠੱਪ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 7,989 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਮੁਕਾਬਲੇ ਸੂਬੇ ਦੇ ਸਾਰੇ ਠੇਕਿਆਂ ਦੀ ਨਿਲਾਮੀ ਕਰਕੇ 8,007 ਕਰੋੜ ਰੁਪਏ ਕਮਾਏ ਹਨ। ਸਾਲ 2023-24 ਲਈ ਆਬਕਾਰੀ ਤੋਂ 9,745 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ।


ਇਹ ਵੀ ਪੜ੍ਹੋ : Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦ ਕੀਤਾ ਗਿਆ ਸ੍ਰੀ ਕੀਰਤਪੁਰ ਸਾਹਿਬ ਦਾ ਨੱਕੀਆਂ ਟੋਲ ਪਲਾਜ਼ਾ
ਆਬਕਾਰੀ ਮਹਿਕਮੇ ਵੱਲੋਂ ਇਨ੍ਹਾਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਐਕਸ ਡਿਸਟਿਲਰੀ ਕੀਮਤ 'ਚ 1.9 ਫ਼ੀਸਦੀ ਦੇ ਵਾਧੇ ਨੂੰ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ 171 ਗਰੁੱਪਾਂ ਦੀ ਨਿਲਾਮੀ ਮੁਕੰਮਲ ਕਰ ਲਈ ਹੈ ਜਿਸ 'ਚੋਂ ਕਰੀਬ 70 ਫ਼ੀਸਦੀ ਗਰੁੱਪਾਂ ਦਾ ਕੰਮ ਪੁਰਾਣੇ ਕਾਰੋਬਾਰੀਆਂ ਨੂੰ ਹੀ ਰੀਨਿਊ ਕੀਤਾ ਗਿਆ ਹੈ। ਰੀਨਿਊ ਕੀਤੇ ਗਰੁੱਪਾਂ 'ਚ ਤਿੰਨ ਸਲੈਬ ਬਣਾਏ ਗਏ ਸਨ। ਜਿੱਥੇ ਕਿਤੇ ਸ਼ਰਾਬ ਦੀ ਵਿਕਰੀ ਵਧੇਰੇ ਸੀ, ਉੱਥੇ 16 ਫ਼ੀਸਦੀ ਦੇ ਵਾਧੇ ਨਾਲ ਗਰੁੱਪ ਰੀਨਿਊ ਕੀਤਾ ਗਿਆ ਤੇ ਦਰਮਿਆਨੀ ਵਿੱਕਰੀ ਵਾਲੇ ਗਰੁੱਪ ਨੂੰ 12 ਫ਼ੀਸਦੀ ਵਾਧੇ ਨਾਲ ਅਤੇ ਘੱਟ ਵਿੱਕਰੀ ਵਾਲੇ ਗਰੁੱਪ ਨੂੰ 10 ਫ਼ੀਸਦੀ ਦੇ ਵਾਧੇ ਨਾਲ ਰੀਨਿਊ ਕਰ ਦਿੱਤਾ ਹੈ। ਵਰ੍ਹਾ 2022-23 ਦੌਰਾਨ ਆਬਕਾਰੀ ਕਮਾਈ ਦਾ ਟੀਚਾ 9600 ਕਰੋੜ ਦਾ ਰੱਖਿਆ ਗਿਆ ਸੀ ਅਤੇ ਹੁਣ ਤੱਕ ਸਰਕਾਰ ਨੂੰ 8900 ਕਰੋੜ ਦੀ ਆਮਦਨ ਹੋ ਚੁੱਕੀ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਸਾਲ ਜੂਨ 2022 'ਚ ਨੌ ਮਹੀਨਿਆਂ ਲਈ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਗਈ ਸੀ ਤਾਂ ਸਰਕਾਰ ਨੂੰ 5,446 ਕਰੋੜ ਰੁਪਏ ਦੀ ਆਮਦਨ ਹੋਈ ਸੀ। ਐਤਕੀਂ ਆਬਕਾਰੀ ਵਿਭਾਗ ਨੇ ਹਰ ਲਾਇਸੈਂਸਿੰਗ ਯੂਨਿਟ ਨੂੰ ਸ਼ਰਾਬ ਦੇ ਦੋ ਮਾਡਲ ਠੇਕੇ ਸਥਾਪਤ ਕਰਨ ਵਾਸਤੇ ਵੀ ਕਿਹਾ ਹੈ।


ਇਹ ਵੀ ਪੜ੍ਹੋ : Punjab news: ਫਿਰੋਜ਼ਪੁਰ 'ਚ ਵਾਪਰਿਆ ਵੱਡਾ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜ਼ਮ ਦੀ ਹੋਈ ਮੌਤ