Sakshi Malik: ਕੁਸ਼ਤੀ ਮਹਾਂਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਧਰਨੇ ਤੋਂ ਲਾਂਭੇ ਹੋਣ ਦੀਆਂ ਖਬਰਾਂ ਦਾ ਸਾਕਸ਼ੀ ਮਲਿਕ ਨੇ ਖੰਡਨ ਕੀਤਾ ਹੈ। ਹਾਲਾਂਕਿ ਸਾਕਸ਼ੀ ਮਲਿਕ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿੱਚੋਂ ਕੋਈ ਵੀ ਇਨਸਾਫ਼ ਦੀ ਲੜਾਈ ਵਿੱਚ ਪਿੱਛੇ ਨਹੀਂ ਹਟਿਆ ਅਤੇ ਨਾ ਹੀ ਪਿੱਛੇ ਹਟੇਗਾ। ਇਨਸਾਫ਼ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ। ਇਸ ਤੋਂ ਪਹਿਲਾਂ ਸਾਕਸ਼ੀ ਮਲਿਕ ਦੇ ਪਤੀ ਸਤਿਆਵਰਤ ਕਾਦਿਆਨ ਨੇ ਵੀ ਅੰਦੋਲਨ ਤੋਂ ਹਟਣ ਦੀਆਂ ਖਬਰਾਂ ਦਾ ਖੰਡਨ ਕੀਤਾ ਸੀ। ਸਾਕਸ਼ੀ ਮਲਿਕ ਦੇ ਪਿੱਛੇ ਹਟਣ ਨਾਲ ਪਹਿਲਵਾਨਾਂ ਦੇ ਅੰਦੋਲਨ ਲਈ ਇੱਕ ਵੱਡੇ ਝਟਕੇ ਦੇ ਤੌਰ ਉਤੇ ਦੇਖਿਆ ਜਾ ਰਿਹਾ ਸੀ, ਜੋ ਲੰਬੇ ਸਮੇਂ ਤੋਂ ਡਟੇ ਹੋਏ ਸਨ। ਖਬਰਾਂ ਚੱਲ ਰਹੀਆਂ ਸਨ ਕਿ ਸਾਕਸ਼ੀ ਮਲਿਕ ਨੇ ਉੱਤਰ ਰੇਲਵੇ ਵਿੱਚ ਆਪਣੀ ਨੌਕਰੀ ਨੂੰ ਦੁਬਾਰਾ ਜੁਆਇਨ ਕਰ ਲਈ ਹੈ ਤੇ ਉਨ੍ਹਾਂ ਨੇ ਅੰਦੋਲਨ ਤੋਂ ਆਪਣਾ ਨਾਮ ਵਾਪਸ ਲੈ ਲਿਆ ਹੈ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਟਵੀਟ ਕਰਦੇ ਹੋਏ ਸਾਕਸ਼ੀ ਮਲਿਕ ਨੇ ਗਲਤ ਖਬਰਾਂ ਚਲਾਉਣ ਤੋਂ ਗੁਰੇਜ਼ ਕਰਨ ਲਈ ਕਿਹਾ। ਦਰਅਸਲ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਦੀ ਅਗਵਾਈ ਵਿੱਚ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਤੇ ਬੀਜੇਪੀ ਐੱਮਪੀ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਸੀ। ਇਹ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਸੀ।


ਪਹਿਲਵਾਨਾਂ ਨੇ ਬ੍ਰਿਜਭੂਸ਼ਣ ਸ਼ਰਨ 'ਤੇ ਜਿਣਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਇਸ ਤੋਂ ਪਹਿਲਾਂ ਜਨਵਰੀ 'ਚ ਵੀ ਪਹਿਲਵਾਨਾਂ ਨੇ ਬ੍ਰਿਜਭੂਸ਼ਣ ਸਿੰਘ ਖਿਲਾਫ ਧਰਨਾ ਦਿੱਤਾ ਸੀ। ਹਾਲਾਂਕਿ, ਉਦੋਂ ਖੇਡ ਮੰਤਰਾਲੇ ਦੇ ਦਖ਼ਲ ਤੋਂ ਬਾਅਦ ਪਹਿਲਵਾਨ ਪਰਤ ਗਏ ਸੀ। ਕਾਬਿਲੇਗੌਰ ਹੈ ਕਿ ਦੇਰ ਰਾਤ ਪਹਿਲਵਾਨ ਅਮਿਤ ਸ਼ਾਹ ਨੂੰ ਮਿਲਣ ਉਨ੍ਹਾਂ ਦੇ ਦਿੱਲੀ ਸਥਿਤ ਘਰ ਪਹੁੰਚੇ ਸਨ। ਇਹ ਮੀਟਿੰਗ ਅੱਧੀ ਰਾਤ ਤੋਂ ਬਾਅਦ ਕਰੀਬ 2 ਘੰਟੇ ਚੱਲੀ।


ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ, ਪ੍ਰਧਾਨ ਮੰਤਰੀ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ ਤੇ ਪੰਜਾਬ ਦੇ...


ਪਹਿਲਵਾਨਾਂ ਨੇ ਗ੍ਰਹਿ ਮੰਤਰੀ ਦੇ ਸਾਹਮਣੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਸਾਕਸ਼ੀ ਮਲਿਕ ਦੇ ਪਤੀ ਸਤਿਆਵਰਤ ਕਾਦਿਆਨ ਨੇ ਬਾਅਦ ਵਿੱਚ ਮੀਡੀਆ ਨੂੰ ਦੱਸਿਆ ਕਿ ਗ੍ਰਹਿ ਮੰਤਰੀ ਸ਼ਾਹ ਨਾਲ ਪਹਿਲਵਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਕਿਉਂਕਿ ਉਨ੍ਹਾਂ ਨੂੰ ਉਹ ਜਵਾਬ ਨਹੀਂ ਮਿਲਿਆ ਜੋ ਉਹ ਚਾਹੁੰਦੇ ਸਨ। ਸਾਕਸ਼ੀ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸਮੇਤ ਕਈ ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਕਈ ਹਫ਼ਤਿਆਂ ਤੋਂ ਵਿਰੋਧ ਕਰ ਰਹੇ ਹਨ।


ਇਹ ਵੀ ਪੜ੍ਹੋ : Hemkund Sahib Yatra 2023: ਹੇਮਕੁੰਟ ਸਾਹਿਬ ਨੇੜੇ ਟੁੱਟਿਆ ਗਲੇਸ਼ੀਅਰ, ਬਰਫ 'ਚ ਦੱਬੀ ਮਹਿਲਾ ਯਾਤਰੀ ਦੀ ਲਾਸ਼ ਬਰਾਮਦ