Sub-Inspector Recruitment News: ਪੰਜਾਬ ਵਿੱਚ ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰ (SI) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਆਉਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਫੋਰਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ, ਜ਼ਿਲ੍ਹਾ, ਆਰਮਡ ਪੁਲਿਸ ਤੇ ਇੰਟੈਲੀਜੈਂਸ) ਵਿੱਚ ਐਸਆਈ ਦੀ ਭਰਤੀ ਲਈ ਓਐਮਆਰ ਅਧਾਰਤ ਪ੍ਰੀਖਿਆ 16 ਅਕਤੂਬਰ, 2022 ਨੂੰ ਰਾਜ ਦੇ ਵੱਖ-ਵੱਖ ਕੇਂਦਰਾਂ ਵਿੱਚ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਮੈਰਿਟ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨੇ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਅੰਤਮ ਨਤੀਜਾ ਆਉਣ ਦੀ ਉਮੀਦ ਕੀਤੀ ਹੈ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹਰ ਸਾਲ ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਤੇ 300 ਐਸਆਈ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਸ਼ੁਰੂ ਤੋਂ ਸਾਲ ਦੇ ਅੰਤ ਤੱਕ ਪੂਰੀ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਖਾਲੀ ਅਸਾਮੀਆਂ ਨੂੰ ਭਰਨ ਲਈ ਹਰ ਸਾਲ ਪੁਲਿਸ ਭਰਤੀ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਨੂੰ ਵੀ ਭਰਨ ਦਾ ਐਲਾਨ ਕੀਤਾ ਹੈ ਤੇ ਇਸ ਸਬੰਧੀ ਪ੍ਰਕਿਰਿਆ ਲਗਾਤਾਰ ਜਾਰੀ ਹੈ।


ਕਾਬਿਲੇਗੌਰ ਹੈ ਕਿ ਸਾਲ 2016 ਤੋਂ ਬਾਅਦ 2022 ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਪੁਲਿਸ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪੁਲਿਸ ਵਿਭਾਗ ਦੇ ਵੱਖ-ਵੱਖ ਕਾਡਰਾਂ ਦੀ OMR ਆਧਾਰਤ ਪ੍ਰੀਖਿਆ 16 ਅਕਤੂਬਰ 2022 ਨੂੰ ਲਈ ਗਈ ਸੀ। ਇਹ ਭਰਤੀ ਕਾਂਸਟੇਬਲ, ਹੈੱਡ ਕਾਂਸਟੇਬਲ ਤੇ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਹੈ।


ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ! ਲੁੱਕਆਊਟ ਨੋਟਿਸ ਹੋਇਆ ਜਾਰੀ, ਹਵਾਈ ਅੱਡਿਆਂ 'ਤੇ ਅਲਰਟ


ਐਸਆਈ ਦੇ ਅਹੁਦੇ 'ਤੇ ਚੁਣੇ ਗਏ ਜਵਾਨਾਂ ਨੂੰ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇੰਟੈਲੀਜੈਂਸ ਤੇ ਇਨਵੈਸਟੀਗੇਸ਼ਨ ਕੇਡਰ ਵਿੱਚ ਸੇਵਾ ਕਰਨ ਦਾ ਮੌਕਾ ਮਿਲੇਗਾ। ਹੈੱਡ ਕਾਂਸਟੇਬਲ ਦੇ ਅਹੁਦੇ 'ਤੇ ਚੁਣੇ ਗਏ ਜਵਾਨਾਂ ਨੂੰ ਇਨਵੈਸਟੀਗੇਸ਼ਨ ਕੇਡਰ ਅਤੇ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕੇਡਰ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਚੁਣੇ ਗਏ ਜਵਾਨਾਂ ਨੂੰ ਇਨਵੈਸਟੀਗੇਸ਼ਨ ਕੇਡਰ ਵਿੱਚ ਸੇਵਾ ਕਰਨ ਦਾ ਮੌਕਾ ਮਿਲੇਗਾ।


ਇਹ ਵੀ ਪੜ੍ਹੋ : Punjab Budget Session News: ਸੀਐਮ ਮਾਨ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦਾ ਮਤਾ ਕੀਤਾ ਪਾਸ