Gangster Bishnoi Aide Arrested: ਐਨਆਈਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਫ਼ਰਾਰ ਸਾਥੀ ਯੁੱਧਵੀਰ ਨੂੰ ਕੀਤਾ ਗ੍ਰਿਫ਼ਤਾਰ
Advertisement

Gangster Bishnoi Aide Arrested: ਐਨਆਈਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਫ਼ਰਾਰ ਸਾਥੀ ਯੁੱਧਵੀਰ ਨੂੰ ਕੀਤਾ ਗ੍ਰਿਫ਼ਤਾਰ

Gangster Bishnoi Aide Arrested: ਐਨਆਈਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਯੁੱਧਵੀਰ ਸਿੰਘ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

Gangster Bishnoi Aide Arrested: ਐਨਆਈਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਫ਼ਰਾਰ ਸਾਥੀ ਯੁੱਧਵੀਰ ਨੂੰ ਕੀਤਾ ਗ੍ਰਿਫ਼ਤਾਰ

Gangster Bishnoi Aide Arrested: ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸ਼ੁੱਕਰਵਾਰ ਨੂੰ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਨੈੱਟਵਰਕ 'ਚ ਸ਼ਾਮਲ ਹੋਣ ਦੇ ਦੋਸ਼ 'ਚ ਇੱਕ ਭਗੌੜੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਹਰਿਆਣਾ ਦੇ ਫਤਿਹਾਬਾਦ ਦਾ ਰਹਿਣ ਵਾਲਾ ਯੁੱਧਵੀਰ ਸਿੰਘ ਉਰਫ਼ ਸਾਧੂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਸੀ।

ਉਹ ਪਿਛਲੇ ਕਈ ਦਿਨਾਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਯੁੱਧਵੀਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਖਤਰਨਾਕ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਵਰਤੋਂ ਲਈ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਦਾ ਸੀ। ਲਾਰੈਂਸ ਬਿਸ਼ਨੋਈ ਤੇ ਸਿੰਡੀਕੇਟ ਦੇ ਮੈਂਬਰਾਂ ਦੇ ਨਿਰਦੇਸ਼ਾਂ 'ਤੇ ਉਹ ਅਪਰਾਧਿਕ ਗਿਰੋਹ ਦੇ ਮੈਂਬਰਾਂ ਸਮੇਤ ਕਤਲ, ਫਿਰੌਤੀ ਆਦਿ ਵਿਚ ਸ਼ਾਮਲ ਅਪਰਾਧੀਆਂ ਨੂੰ ਪਨਾਹ ਦਿੰਦਾ ਸੀ।

ਯੁੱਧਵੀਰ ਨੂੰ ਜਿਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਉਸ ਸਬੰਧੀ ਐਨਆਈਏ ਨੇ ਪਹਿਲਾਂ 24 ਮਾਰਚ 2023 ਨੂੰ 14 ਮੁਲਜ਼ਮਾਂ ਖ਼ਿਲਾਫ਼ ਆਈਪੀਸੀ, ਆਰਮਜ਼ ਐਕਟ ਅਤੇ ਯੂਏ(ਪੀ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਹ ਕੇਸ ਭਾਰਤ ਤੇ ਵਿਦੇਸ਼ਾਂ ਵਿੱਚ ਸਥਿਤ ਅਪਰਾਧਿਕ ਸਿੰਡੀਕੇਟ/ਗੈਂਗ ਦੇ ਮੈਂਬਰਾਂ ਦੁਆਰਾ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਫੰਡ ਇਕੱਠਾ ਕਰਨ ਤੇ ਨੌਜਵਾਨਾਂ ਦੀ ਭਰਤੀ ਕਰਨ ਲਈ ਰਚੀ ਗਈ ਸਾਜ਼ਿਸ਼ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ : Demonetisation News: 2000 ਦੇ ਨੋਟਾਂ 'ਤੇ ਸਵਾਲ ਤੇ ਜਵਾਬ: ਕੀ ਕਰਨਾ ਹੈ ਇੰਨ੍ਹਾਂ ਨੋਟਾਂ ਦਾ? ਇੱਥੇ ਪੜ੍ਹੋ ਪੂਰੀ ਡਿਟੇਲ

ਐਨਆਈਏ ਦੀ ਜਾਂਚ ਵਿੱਚ ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਸਾਜ਼ਿਸ਼ ਵੱਖ-ਵੱਖ ਰਾਜਾਂ ਦੀਆਂ ਜੇਲ੍ਹਾਂ ਵਿੱਚ ਰਚੀ ਜਾ ਰਹੀ ਸੀ ਤੇ ਵਿਦੇਸ਼ਾਂ ਵਿੱਚ ਸਥਿਤ ਇੱਕ ਸੰਗਠਿਤ ਨੈੱਟਵਰਕ ਦੁਆਰਾ ਇਸ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਚਕਾਰ ਵਧ ਰਹੇ ਗਠਜੋੜ ਨੂੰ ਖਤਮ ਕਰਨ ਅਤੇ ਉਨ੍ਹਾਂ ਦੇ ਫੰਡਿੰਗ ਅਤੇ ਬੁਨਿਆਦੀ ਢਾਂਚੇ ਨੂੰ ਖਤਮ ਕਰਨ ਲਈ ਐਨਆਈਏ ਵੱਲੋਂ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : Punjab News: ਅਪਰਾਧੀਆਂ 'ਤੇ ਵੱਡੀ ਕਾਰਵਾਈ: ਪੰਜਾਬ ਭਰ 'ਚ 3000 ਦੇ ਕਰੀਬ ਪੁਲਿਸ ਟੀਮਾਂ ਤੇ ਜਵਾਨਾਂ ਨੇ ਕੀਤੀ ਛਾਪੇਮਾਰੀ

Trending news