Amritpal Singh Latest News: ਅੰਮ੍ਰਿਤਪਾਲ ਸਿੰਘ ਦੇ ਮਾਮਲੇ `ਚ ਹੁਸ਼ਿਆਰਪੁਰ ਪੁਲਿਸ ਵੱਲੋਂ ਐਨਆਰਆਈ ਗ੍ਰਿਫ਼ਤਾਰ
ਅੰਮ੍ਰਿਤਪਾਲ ਸਿੰਘ ਦੇ 28 ਮਾਰਚ ਨੂੰ ਹੁਸ਼ਿਆਰਪੁਰ ਦੇ ਪਿੰਡ ਮਰਨਾਈਆ ਤੋਂ ਫਰਾਰ ਹੋਣ ਦੀ ਘਟਨਾ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਹੁਸ਼ਿਆਰਪੁਰ ਪੁਲਿਸ ਨੇ ਜਸਵਿੰਦਰ ਸਿੰਘ ਪਾਂਗਲੀ ਨਾਮ ਦੇ ਇੱਕ ਐੱਨਆਰਆਈ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਦੱ
Amritpal Singh Latest News: ਅੰਮ੍ਰਿਤਪਾਲ ਸਿੰਘ ਦੇ 28 ਮਾਰਚ ਨੂੰ ਹੁਸ਼ਿਆਰਪੁਰ ਦੇ ਪਿੰਡ ਮਰਨਾਈਆ ਤੋਂ ਫਰਾਰ ਹੋਣ ਦੀ ਘਟਨਾ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਹੁਸ਼ਿਆਰਪੁਰ ਪੁਲਿਸ ਨੇ ਜਸਵਿੰਦਰ ਸਿੰਘ ਪਾਂਗਲੀ ਨਾਮ ਦੇ ਇੱਕ ਐੱਨਆਰਆਈ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ਦੇ ਵਿੱਚ ਪੁਲਿਸ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ।
ਪੁਲਿਸ ਸੂਤਰਾਂ ਮੁਤਾਬਿਕ ਇਸ ਵਿਅਕਤੀ ਦਾ ਸਬੰਧ ਅੰਮ੍ਰਿਤਪਾਲ ਸਿੰਘ ਦੇ ਹੁਸ਼ਿਆਰਪੁਰ ਤੋਂ ਫ਼ਰਾਰ ਹੋਣ ਦੀ ਘਟਨਾ ਤੋਂ ਬਾਅਦ ਦੇ ਸਮੇਂ ਨਾਲ ਜੋੜਿਆ ਜਾ ਰਿਹਾ ਹੈ। ਪਿੰਡ ਮਰਨਾਈਆ ਤੋਂ ਫ਼ਰਾਰ ਹੋਣ ਉਪਰੰਤ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਵੱਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੋਇਆ ਹੈ ਤੇ ਪੁਲਿਸ ਦੇ ਹੱਥ ਅੰਮ੍ਰਿਤਪਾਲ ਸਿੰਘ ਸਬੰਧੀ ਅਹਿਮ ਸੁਰਾਗ ਲੱਗੇ ਹਨ। ਆਉਣ ਵਾਲੇ ਦਿਨਾਂ ਦੌਰਾਨ ਪੁਲਿਸ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕਰ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਸਾਰਾ ਮਾਮਲਾ ਜਗਤਪੁਰ ਜੱਟਾਂ ਪਿੰਡ ਵਿੱਚ ਹੋਏ ਇੱਕ ਭੋਗ ਦੇ ਸਮਾਗਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਤੇ ਜਿਹੜੇ ਵੀ ਵਿਅਕਤੀ ਉਸ ਸਮਾਗਮ ਵਿੱਚ ਸ਼ਾਮਿਲ ਹੋਏ ਸਨ।
ਪੁਲਿਸ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਵਰਨਣਯੋਗ ਹੈ ਕਿ 28 ਮਾਰਚ ਸ਼ਾਮ 8 ਵਜੇ ਦੇ ਕਰੀਬ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਪਿੰਡ ਮਰਨਾਈਆ ਤੋਂ ਫਰਾਰ ਹੋ ਗਏ ਸਨ ਅਤੇ ਪੁਲਿਸ ਉਸੇ ਦਿਨ ਤੋਂ ਲਗਾਤਾਰ ਜਿੱਥੇ ਇਲਾਕੇ ਦੀ ਛਾਣਬੀਣ ਕਰ ਰਹੀ ਹੈ ਉੱਥੇ ਹੀ ਸੀਸੀਟੀਵੀ ਕੈਮਰਿਆਂ ਦੀ ਘੋਖ-ਪੜਤਾਲ ਵੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਜਸਵਿੰਦਰ ਸਿੰਘ ਦੀ ਗ੍ਰਿਫਤਾਰੀ ਉਸ 19 ਨੰਬਰ ਐਫ.ਆਈ.ਆਰ ਵਿੱਚ ਪਾਈ ਗਈ ਹੈ ਜਿਹੜੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੇ ਸਬੰਧ ਵਿੱਚ ਥਾਣਾ ਮੇਹਟੀਆਣਾ ਵਿੱਚ ਦਰਜ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਪਾਂਗਲੀ ਪਿਛਲੇ ਕਈ ਸਾਲਾਂ ਤੋਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਹੈ ਤੇ 17 ਅਪ੍ਰੈਲ ਨੂੰ ਉਸ ਨੇ ਵਾਪਸ ਚਲੇ ਜਾਣਾ ਸੀ।
ਇਹ ਵੀ ਪੜ੍ਹੋ : Punjab News: ਫ਼ਿਰੋਜ਼ਪੁਰ 'ਚ ਵਾਪਰਿਆ ਵੱਡਾ ਹਾਦਸਾ; ਕਾਰ ਖੜ੍ਹੇ ਟਰੱਕ ਨਾਲ ਟਕਰਾਈ, ਛੇ ਮਹੀਨੇ ਦੇ ਬੱਚੇ ਸਮੇਤ 3 ਦੀ ਮੌਤ