Afghanistan News: ਅਫਗਾਨਿਸਤਾਨ ਵਿੱਚ ਕੁੜੀਆਂ ਇੱਕ ਵਾਰ ਫਿਰ ਤਾਲਿਬਾਨ ਦੇ ਸ਼ਾਸਨ ਵਿੱਚ ਜ਼ੁਲਮ ਦਾ ਸ਼ਿਕਾਰ ਹੋਈਆਂ ਹਨ। ਅਫਗਾਨਿਸਤਾਨ 'ਚ ਲੜਕੀਆਂ ਨੂੰ ਜ਼ਹਿਰ ਦਿੱਤੇ ਜਾਣ ਕਾਰਨ ਹਲਚਲ ਮਚ ਗਈ ਹੈ। ਦਰਅਸਲ ਉੱਤਰੀ ਅਫਗਾਨਿਸਤਾਨ 'ਚ ਦੋ ਵੱਖ-ਵੱਖ ਘਟਨਾਵਾਂ 'ਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਜ਼ਹਿਰ ਦਿੱਤਾ ਗਿਆ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਕ ਸਥਾਨਕ ਸਿੱਖਿਆ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਅਗਸਤ 2021 ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਅਤੇ ਅਫਗਾਨ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਅਤੇ ਆਜ਼ਾਦੀਆਂ ਨੂੰ ਦਬਾਉਣ ਤੋਂ ਬਾਅਦ ਇਹ ਅਜਿਹਾ ਪਹਿਲਾ ਮਾਮਲਾ ਮੰਨਿਆ ਜਾਂਦਾ ਹੈ। ਦੇਸ਼ ਵਿੱਚ ਕੁੜੀਆਂ ਨੂੰ ਛੇਵੀਂ ਜਮਾਤ ਤੋਂ ਬਾਅਦ ਦੀ ਪੜ੍ਹਾਈ ਕਰਨ ਤੋਂ ਰੋਕਿਆ ਗਿਆ ਹੈ। ਸਿੱਖਿਆ ਅਧਿਕਾਰੀ ਨੇ ਵੇਰਵੇ ਨਾ ਦਿੰਦੇ ਹੋਏ ਕਿਹਾ ਕਿ ਜ਼ਹਿਰ ਦੇਣ ਵਾਲੇ ਵਿਅਕਤੀ ਦੀ ਨਿੱਜੀ ਰੰਜਿਸ਼ ਸੀ। ਇਹ ਘਟਨਾਵਾਂ ਸਰ-ਏ-ਪੁਲ ਸੂਬੇ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਹੋਈਆਂ।


ਇਹ ਵੀ ਪੜ੍ਹੋ: World Environment Day 2023: ਅੱਜ ਹੈ ਵਿਸ਼ਵ ਵਾਤਾਵਰਣ ਦਿਵਸ! ਜਾਣੋ ਕੀ ਹੈ ਥੀਮ ਤੇ ਕਿਵੇਂ ਹੋਈ ਇਸ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਨਸਵਾਨ-ਏ-ਕਬੱਡ ਆਬ ਸਕੂਲ ਵਿੱਚ 60 ਵਿਦਿਆਰਥੀਆਂ ਨੂੰ ਅਤੇ ਨਸਵਾਨ-ਏ-ਫੈਜ਼ਾਬਾਦ ਸਕੂਲ ਵਿੱਚ 17 ਵਿਦਿਆਰਥੀਆਂ ਨੂੰ ਜ਼ਹਿਰ ਦਿੱਤਾ ਗਿਆ। ਉਸਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਦੋ ਐਲੀਮੈਂਟਰੀ ਸਕੂਲ ਇੱਕ ਦੂਜੇ ਦੇ ਨੇੜੇ ਹਨ ਅਤੇ ਇੱਕ ਤੋਂ ਬਾਅਦ ਇੱਕ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਅਸੀਂ ਵਿਦਿਆਰਥੀਆਂ ਨੂੰ ਹਸਪਤਾਲ ਭੇਜ ਦਿੱਤਾ ਹੈ ਅਤੇ ਹੁਣ ਉਹ ਠੀਕ ਹਨ।


ਇਹ ਵੀ ਪੜ੍ਹੋ: Bride Groom Die News: ਸੁਹਾਗ ਰਾਤ 'ਤੇ ਨਵੇਂ ਵਿਆਹੇ ਜੋੜੇ ਦੀ ਹੋਈ ਮੌਤ; ਜਾਣੋ ਕਿਵੇਂ?