Hardeep Singh Nijhar: ਖਾਲਿਸਤਾਨ ਦੀ ਹਿਮਾਇਤ ਕਰਨ ਵਾਲੇ ਹਰਦੀਪ ਸਿੰਘ ਨਿੱਝਰ ਕਤਲਕਾਂਡ ਦੇ ਦੋਸ਼ 'ਚ ਚਾਰ ਭਾਰਤੀ ਨਾਗਰਿਕਾਂ ਨੂੰ ਪਹਿਲੀ ਵਾਰ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰ ਮੁਲਜ਼ਮਾਂ ਵਿੱਚੋਂ ਤਿੰਨ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਸਰੀ ਦੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਅਦਾਲਤ ਵਿੱਚ ਪੇਸ਼ ਹੋਏ, ਜਦੋਂਕਿ ਅਮਨਦੀਪ ਸਿੰਘ (22) ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ। 


COMMERCIAL BREAK
SCROLL TO CONTINUE READING

ਅਮਨਦੀਪ ਸਿੰਘ ਹਥਿਆਰਾਂ ਨਾਲ ਸਬੰਧਤ ਇੱਕ ਹੋਰ ਕੇਸ ਵਿੱਚ ਓਨਟਾਰੀਓ ਵਿੱਚ ਹਿਰਾਸਤ ਵਿੱਚ ਹੈ। ਉਸ ਨੂੰ ਨਿੱਝਰ ਕਤਲ ਕੇਸ ਵਿੱਚ 10 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ‘ਸੀਬੀਸੀ ਨਿਊਜ਼’ ਦੀ ਖ਼ਬਰ ਮੁਤਾਬਕ ਜੱਜ ਮਾਰਕ ਜੈੱਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਜੱਜ ਨੇ ਦੁਭਾਸ਼ੀਏ ਰਾਹੀਂ ਮੁਲਜ਼ਮਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ 'ਕੋਈ ਸੰਪਰਕ ਨਹੀਂ' ਦੇ ਆਧਾਰ 'ਤੇ ਰੱਖਣ ਦਾ ਹੁਕਮ ਦਿੱਤਾ। ਅਦਾਲਤ ਵਿੱਚ ਪੇਸ਼ੀ ਦੌਰਾਨ ਮੁਲਜ਼ਮਾਂ ਨੇ ਜੇਲ੍ਹ ਦੀ ਵਰਦੀ ਪਾਈ ਹੋਈ ਸੀ।


ਕਰਨ ਬਰਾੜ ਦੇ ਵਕੀਲ ਰਿਚਰਡ ਫਾਉਲਰ ਨੇ ਦੱਸਿਆ, "ਇਸ ਮਾਮਲੇ ਨੂੰ ਲੈ ਕੇ ਭਾਈਚਾਰਾ ਇੰਨਾ ਚਿੰਤਤ ਕਿਉਂ ਹੈ, ਇਹ ਪਿਛੋਕੜ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਸਮਝਿਆ ਜਾ ਸਕਦਾ ਹੈ। ਇਸ ਨੂੰ ਵੇਖ ਕੇ ਮੈਨੂੰ ਲੱਗਦਾ ਹੈ ਕਿ ਜਿਹਨਾਂ ਲੋਕਾਂ ਨੂੰ ਅਪਰਾਧ ਦੇ ਦੋਸ਼ ਲੱਗੇ ਹਨ, ਉਹਨਾਂ ਦੀ ਨਿਰਪੱਖ ਸੁਣਵਾਈ ਹੋਣੀ ਚਾਹੀਦੀ ਹੈ।'' ਅਦਾਲਤ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋਏ ਲੋਕਾਂ ਦੀ ਤਲਾਸ਼ੀ ਲਈ ਗਈ, ਜਦੋਂ ਕਿ ਨਿੱਝਰ ਦੇ ਸਮਰਥਕਾਂ ਨੇ ਅਦਾਲਤ ਦੇ ਬਾਹਰ ਪ੍ਰਦਰਸ਼ਨ ਕੀਤਾ। ਖਬਰਾਂ ਵਿਚ ਕਿਹਾ ਗਿਆ ਹੈ ਕਿ ਸੁਣਵਾਈ ਦੌਰਾਨ ਵਕੀਲਾਂ ਨੇ ਲੋਕਾਂ ਦੇ ਫੋਨ ਪਲਾਸਟਿਕ ਦੇ ਬੈਗ ਵਿਚ ਪਾ ਕੇ ਅਦਾਲਤ ਦੇ ਕਮਰੇ ਤੋਂ ਬਾਹਰ ਰੱਖੇ। ਜੱਜ ਨੇ ਨਿਰੀਖਕਾਂ ਨੂੰ ਚfਤਾਵਨੀ ਦਿੱਤੀ ਕਿ ਆਡੀਓ ਰਿਕਾਰਡ ਕਰਨ ਅਤੇ ਤਸਵੀਰਾਂ ਲੈਣ ਦੀ ਮਨਾਹੀ ਹੈ। 


ਦੱਸ ਦੇਈਏ ਕਿ ਖਾਲਿਸਤਾਨ ਦੀ ਹਿਮਾਇਤ ਕਰਨ ਵਾਲੇ ਹਰਦੀਪ ਸਿੰਘ ਨਿੱਝਰ ਦਾ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਬਾਹਰ ਮਾਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ‘ਸੰਭਾਵੀ’ ਸ਼ਮੂਲੀਅਤ ਦੇ ਦੋਸ਼ ਲਾਏ ਸਨ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ। ਭਾਰਤ ਲੰਬੇ ਸਮੇਂ ਤੋਂ ਕੈਨੇਡਾ ਵਿਚ ਸਿੱਖ ਵੱਖਵਾਦੀ ਸਮੂਹਾਂ ਦੀ ਮੌਜੂਦਗੀ 'ਤੇ ਇਤਰਾਜ਼ ਕਰਦਾ ਆ ਰਿਹਾ ਹੈ। ਨਿੱਝਰ ਅੱਤਵਾਦ ਦੇ ਕਈ ਦੋਸ਼ਾਂ 'ਚ ਭਾਰਤ 'ਚ ਲੋੜੀਂਦਾ ਸੀ।