Punjab News: ਹੜ੍ਹ `ਚ ਰੁੜ ਕੇ ਗੁਆਂਢੀ ਮੁਲਕ ਪੁੱਜੇ ਦੋਵੇਂ ਨੌਜਵਾਨਾਂ ਨੂੰ 2 ਅਗਸਤ ਨੂੰ ਭਾਰਤ ਹਵਾਲੇ ਕਰੇਗਾ ਪਾਕਿਸਤਾਨ
Punjab News: ਸਤਲੁਜ ਦਰਿਆ ਵਿੱਚ ਹੜ੍ਹ ਕਾਰਨ ਰੁੜ ਕੇ ਪਾਕਿਸਤਾਨ ਪੁੱਜੇ ਦੋਵੇਂ ਨੌਜਵਾਨਾਂ ਨੂੰ ਪਾਕਿਸਤਾਨ ਭਾਰਤ ਹਵਾਲੇ ਕਰੇਗਾ।
Punjab News: ਪੰਜਾਬ ਦੇ ਜਗਰਾਓਂ ਦੇ ਰਹਿਣ ਵਾਲੇ ਦੋ ਨੌਜਵਾਨ ਜੋ ਸਤਲੁਜ ਵਿੱਚ ਪਾਣੀ ਦੇ ਤੇਜ ਵਹਾਅ ਵਿੱਚ ਰੁੜ ਕੇ ਪਾਕਿਸਤਾਨ ਪੁੱਜ ਗਏ ਸਨ, ਉਨ੍ਹਾਂ ਦੇ ਪਰਿਵਾਰ ਲਈ ਇੱਕ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤੀ-ਪਾਕਿਸਤਾਨ ਫੌਜ ਦੇ ਵਿਚਾਲੇ ਹੋਈ ਫਲੈਗ ਮੀਟਿੰਗ ਵਿੱਚ ਪਾਕਿਸਤਾਨ ਨੇ ਦੋਵੇਂ ਲੜਕਿਆਂ ਨੂੰ ਛੱਡਣ ਦੀ ਆਪਣੀ ਸਹਿਮਤੀ ਦੇ ਦਿੱਤੀ ਹੈ।
ਇਨ੍ਹਾਂ ਦੋਵੇਂ ਨੌਜਵਾਨਾਂ ਨੂੰ 2 ਅਗਸਤ ਨੂੰ ਹੁਸੈਨੀਵਾਲਾ ਦੇ ਰਸਤੇ ਭਾਰਤੀ ਏਜੰਸੀਆਂ ਨੂੰ ਸੌਂਪਿਆ ਜਾਵੇਗਾ। ਪਰਿਵਾਰ ਨੂੰ ਇਹ ਜਾਣਕਾਰੀ ਬੀਐਸਐਫ ਦੇ ਅਧਿਕਾਰੀਆਂ ਨੇ ਦਿੱਤੀ ਹੈ। ਕਾਬਿਲੇਗੌਰ ਹੈ ਕਿ ਇਹ ਦੋਵੇਂ ਨੌਜਵਾਨ ਫਿਰੋਜ਼ਪੁਰ ਦੇ ਗਜਨੀਵਾਲਾ ਪਿੰਡ ਵੱਲੋਂ ਰੁੜ ਕੇ ਪਾਕਿਸਤਾਨ ਪੁੱਜੇ ਸਨ। ਜਦਕਿ ਇਹ ਦੋਵੇਂ ਹੀ ਲੁਧਿਆਣਾ ਦੇ ਜਗਰਾਓਂ ਦੇ ਸੰਧਵਾਂ ਬੇਟ ਦੇ ਬਿਹਾਰੀਪੁਰ ਦੇ ਰਹਿਣ ਵਾਲੇ ਹਨ।
ਦੋਵੇਂ ਹੀ ਨੌਜਵਾਨ ਅਜੇ ਤੱਕ ਪਾਕਿਸਤਾਨ ਰੇਂਜਰਸ ਦੀ ਹਿਰਾਸਤ ਵਿੱਚ ਹਨ। ਨੌਜਵਾਨਾਂ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਰਤਨਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਰੂਪ ਵਿੱਚ ਹੋਈ ਸੀ। ਇਹ ਦੋਵੇਂ ਨੌਜਵਾਨ ਬਿਹਾਰੀਪੁਰ ਸਿੱਧਵਾਂ ਬੇਟ ਤਹਿਸੀਲ ਜਗਰਾਓਂ ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਨ।
ਕਾਬਿਲੇਗੌਰ ਹੈ ਕਿ ਹਰਵਿੰਦਰ ਸਿੰਘ ਦੇ ਪਰਿਵਾਰ ਦੇ ਜੀਆਂ ਨੇ ਦੱਸਿਆ ਸੀ ਕਿ ਉਨ੍ਹਾਂ ਲੜਕਾ 27 ਜੁਲਾਈ ਨੂੰ ਆਪਣੇ ਦੋਸਤਾਂ ਦੇ ਨਾਲ ਅੰਮ੍ਰਿਤਸਰ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਗਿਆ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਹਰਿੰਦਰ ਸਿੰਘ ਘਰ ਜਵਾਈ ਸੀ ਅਤੇ ਉਹ ਆਪਣੇ ਸਹੁਰੇ ਪਰਿਵਾਰ ਰਹਿੰਦਾ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਪੁਲਿਸ ਆਈ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਲੜਕਾ ਪਾਕਿਸਤਾਨ ਵਿੱਚ ਹੈ। ਪੁਲਿਸ ਨੇ ਉਨ੍ਹਾਂ ਨੂੰ ਸਫ਼ਾਈ ਦੇਣ ਲਈ ਪਿੰਡ ਦੇ ਸਰਪੰਚ ਨਗਰ ਪੰਚਾਇਤ ਜਾਂ ਫਿਰ ਸਾਬਕਾ ਸਰਪੰਚ ਨੂੰ ਲੈ ਕੇ ਸਰਹੱਦ ਉਤੇ ਪੁੱਜਣ ਲਈ ਕਿਹਾ ਸੀ।
ਇਹ ਵੀ ਪੜ੍ਹੋ : Sports News: ਖੇਡ ਮੰਤਰੀ ਦਾ ਵੱਡਾ ਐਲਾਨ; ਓਲੰਪਿਕ ਮੈਡਲ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇੱਕ ਕਰੋੜ ਰੁਪਏ
ਉਨ੍ਹਾਂ ਨੇ ਕਿਹਾ ਸੀ ਕਿ ਹਰਿੰਦਰ ਸਿੰਘ ਦੀ ਉਮਰ ਕਰੀਬ 27 ਸਾਲ ਤੇ ਉਸ ਦੇ ਦੋ ਬੱਚੇ ਹਨ ਤੇ ਉਹ ਮਜ਼ਦੂਰੀ ਕਰਦਾ ਹੈ ਤੇ ਉਸ ਦੇ ਉਪਰ ਪਹਿਲਾਂ ਕੋਈ ਵੀ ਕੇਸ ਦਰਜ ਨਹੀਂ ਹੈ। ਪੁਲਿਸ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਨ੍ਹਾਂ ਦਾ ਲੜਕਾ ਸਤਲੁਜ ਵਿੱਚ ਰੁੜ ਕੇ ਪਾਕਿਸਤਾਨ ਪੁੱਜ ਗਿਆ ਹੈ। ਹੁਣ ਪਰਿਵਾਰ ਵਾਲਿਆਂ ਨੇ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਸੀ ਕਿ ਉਨ੍ਹਾਂ ਦਾ ਲੜਕਾ ਵਾਪਸ ਲਿਆਂਦਾ ਜਾਵੇ। ਉਹ ਹੁਣ ਪਾਕਿਸਤਾਨੀ ਰੇਂਜਰਾਂ ਦੀ ਹਿਰਾਸਤ ਵਿੱਚ ਹੈ ਅਤੇ ਬੀਐਸਐਫ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।
ਇਹ ਵੀ ਪੜ੍ਹੋ : Shaheed Udham Singh news: ਬਦਲਾ 21 ਸਾਲ ਬਾਅਦ! ਮਹਾਨ ਯੋਧੇ ਸ਼ਹੀਦ ਊਧਮ ਸਿੰਘ ਨੂੰ ਨਿੱਘੀ ਸ਼ਰਧਾਜ਼ਲੀ