US Accuses Indian Citizen: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਨੇ ਭਾਰਤ ਉੱਤੇ ਵੱਡਾ ਇਲਜ਼ਾਮ ਲਗਾਇਆ ਗਿਆ ਹੈ। ਅਮਰੀਕਾ ਨੇ ਦਾਅਵਾ ਕੀਤਾ ਕਿ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਕਥਿਤ ਸਾਜ਼ਿਸ ਰਚੀ ਗਈ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਪਰ ਅਮਰੀਕਾ ਨੇ ਇਸ ਯੋਜਨਾ ਪਿੱਛੇ ਕਿਸੇ ਭਾਰਤੀ ਅਧਿਕਾਰੀ ਦਾ ਹੱਥ ਹੋਣ ਦੇ ਇਲਜ਼ਾਮ ਲਗਾਏ ਹਨ। ਇਸ ਕਤਲ ਦੀ ਸਾਜ਼ਿਸ਼ ਦੇ ਇਲਜ਼ਾਮ ਇੱਕ ਭਾਰਤੀ ਨਿਖਿਲ ਗੁਪਤਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।


COMMERCIAL BREAK
SCROLL TO CONTINUE READING

ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਕਿ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ ਤੇ ਇਸ ਸਾਜਿਸ਼ ਦੇ ਇਲਜ਼ਾਮ ਵਿੱਚ 30 ਜੂਨ ਨੂੰ ਨਿਖਿਲ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਉਸ ਨੂੰ ਭਾਰਤ ਸਰਕਾਰ ਦੇ ਇੱਕ ਮੁਲਾਜ਼ਮ ਤੋਂ ਹਦਾਇਤਾਂ ਮਿਲੀਆਂ ਸੀਜਿਸ ਨੇ ਹਰਦੀਪ ਸਿੰਘ ਨਿੱਝਰ ਦੇ ਸਾਥੀ ਨੂੰ ਨਿਸ਼ਾਨਾ ਬਣਾਉਣਾ ਸੀ ਹਾਲਾਂਕਿ, ਭਾਰਤ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਕਤਲ ਦੀ ਸਾਜਿਸ਼ ਦੇ ਸਬੰਧ ਵਿੱਚ ਅਮਰੀਕੀ ਸਰਕਾਰ ਵੱਲੋਂ ਦੱਸੇ ਗਏ ਖਦਸ਼ਿਆਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਿਖਿਲ ਗੁਪਤਾ ਇਸ ਸਮੇਂ ਚੈੱਕ ਗਣਰਾਜ ਦੀ ਜੇਲ੍ਹ ਵਿੱਚ ਹੈ ਉਸ ਉੱਤੇ ਲੱਗੇ ਇਲਜ਼ਾਮਾਂ ਤਹਿਤ ਨਿਖਿਲ ਨੂੰ 20 ਸਾਲ ਤੱਕ ਦੀ ਕੈਦ ਹੋ ਸਕਦੀ ਹੈ।


ਇਹ ਵੀ ਪੜ੍ਹੋ: Ludhiana Encounter Update: ਲੁਧਿਆਣਾ ਐਨਕਾਊਂਟਰ ਮਾਮਲੇ 'ਚ ਵੱਡਾ ਖੁਲਾਸਾ, CP ਕੁਲਦੀਪ ਚਾਹਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਭਾਰਤ ਨੇ ਅਮਰੀਕਾ ਵੱਲੋਂ ਲਗਾਏ ਇਨ੍ਹਾਂ ਇਲਜ਼ਾਮਾਂ ਨੂੰ ਖਾਰਿਜ ਕੀਤਾ ਤੇ ਇਸ ਮਾਮਲੇ ਉੱਤੇ ਚਿੰਤਾ ਜ਼ਾਹਿਰ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਸਾਰੇ ਪਹਿਲੂਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ ਅਤੇ ਸਬੰਧਿਤ ਵਿਭਾਗ ਇਸ ਮਾਮਲੇ ਚ ਜਾਂਚ ਕਰ ਰਹੇ ਹਨ।


ਅਮਰੀਕਾ ਅਤੇ ਕੈਨੇਡਾ ਦੋਵਾਂ ਦੇਸ਼ਾਂ ਵੱਲੋਂ ਭਾਰਤ 'ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ ਹਾਲਾਂਕਿ, ਇੱਕ ਵੱਡਾ ਫਰਕ ਇਹ ਹੈ ਕਿ ਅਮਰੀਕਾ ਨੇ ਅਜੇ ਤੱਕ ਇਲਜ਼ਾਮਾਂ ਨੂੰ ਜਨਤਕ ਨਹੀਂ ਕੀਤਾ ਨਾਲ ਹੀ, ਅਮਰੀਕਾ ਨੇ ਜਨਤਕ ਕਰਨ ਤੋਂ ਪਹਿਲਾਂ ਇਹ ਮਾਮਲਾ ਭਾਰਤ ਸਰਕਾਰ ਕੋਲ ਚੁੱਕਿਆ। ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਸਨ। ਕੈਨੇਡਾ ਦੇ ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਤਣਾਅ ਦੇਖਣ ਨੂੰ ਮਿਲਿਆ ਸੀ।


ਇਹ ਵੀ ਪੜ੍ਹੋ: Punjab Accident News: ਇੰਡੇਵਰ ਗੱਡੀ ਦੀ ਛੋਟੇ ਹਾਥੀ ਨਾਲ ਹੋ ਗਈ ਟੱਕਰ, ਪਹਿਲਾਂ ਮੋਟਰਸਾਈਕਲ ਨੂੰ ਮਾਰੀ ਸੀ ਟੱਕਰ, ਉੱਡ ਗਏ ਪਰਖੱਚੇ

ਜਸਟਿਨ ਟਰੂਡੋ ਨੇ ਓਟਾਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਅਮਰੀਕਾ ਤੋਂ ਆ ਰਹੀਆਂ ਖ਼ਬਰਾਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਕੈਨੇਡਾ ਸ਼ੁਰੂ ਤੋਂ ਕੀ ਕਹਿੰਦਾ ਆ ਰਿਹਾ ਹੈ। ਭਾਰਤ ਸਰਕਾਰ ਨੂੰ ਸਾਡੇ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਮਾਮਲੇ ਦੀ ਤਹਿ ਤੱਕ ਜਾ ਸਕੀਏ। ਤੁਹਾਨੂੰ ਦੱਸ ਦੇਈਏ ਕਿ ਅਮਰੀਕੀ ਨਿਆਂ ਵਿਭਾਗ ਨੇ ਬੁੱਧਵਾਰ ਨੂੰ ਭਾਰਤੀ ਨਾਗਰਿਕ ਨਿਖਿਲ ਗੁਪਤਾ ਖਿਲਾਫ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਨਿਖਿਲ ਗੁਪਤਾ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਦੇ ਸੰਪਰਕ ਵਿੱਚ ਸੀ ਅਤੇ ਨਿਊਯਾਰਕ ਸਿਟੀ ਵਿੱਚ ਰਹਿ ਰਹੇ ਭਾਰਤੀ ਮੂਲ ਦੇ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਸਾਜ਼ਿਸ਼ ਰਚ ਰਿਹਾ ਸੀ। ਜਿਸ ਦੇ ਕਤਲ ਦੀ ਸਾਜ਼ਿਸ਼ ਰਚੀ ਜਾ ਰਹੀ ਸੀ, ਉਹ ਸਿੱਖਾਂ ਲਈ ਵੱਖਰੇ ਦੇਸ਼ ਦੀ ਮੰਗ ਕਰ ਰਿਹਾ ਹੈ।