Attack on Hindus and Hindu Temple in Pakistan news: ਪਾਕਿਸਤਾਨ ਤੋਂ ਇੱਕ ਬੇਹੱਦ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਿੰਧ ਸੂਬੇ 'ਚ ਸੰਗਠਿਤ ਅਪਰਾਧਿਕ ਗਿਰੋਹ ਵੱਲੋਂ ਔਰਤਾਂ ਅਤੇ ਬੱਚਿਆਂ ਸਣੇ ਤਕਰੀਬਨ 30 ਹਿੰਦੂਆਂ ਨੂੰ ਬੰਧਕ ਬਣਾ ਲਿਆ ਗਿਆ ਹੈ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇਸ ਘਟਨਾ 'ਤੇ ਚਿੰਤਾ ਪ੍ਰਗਟਾਈ ਗਈ ਹੈ। 


COMMERCIAL BREAK
SCROLL TO CONTINUE READING

ਇਸ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਟਵੀਟ ਕੀਤਾ ਗਿਆ ਕਿ, 'ਐਚਆਰਸੀਪੀ ਸਿੰਧ ਦੇ ਕਸ਼ਮੋਰ ਅਤੇ ਘੋਟਕੀ ਜ਼ਿਲ੍ਹਿਆਂ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤਾਂ ਨੂੰ ਲੈ ਕੇ ਚਿੰਤਤ ਹੈ, ਜਿੱਥੇ ਔਰਤਾਂ ਅਤੇ ਬੱਚਿਆਂ ਸਣੇ ਹਿੰਦੂ ਭਾਈਚਾਰੇ ਦੇ ਲਗਭਗ 30 ਮੈਂਬਰਾਂ ਨੂੰ ਕਥਿਤ ਤੌਰ 'ਤੇ ਅਪਰਾਧਿਕ ਗਰੁਪਾਂ ਵੱਲੋਂ ਬੰਧਕ ਬਣਾਇਆ ਗਿਆ ਹੈ।" 


ਮਿਲੀ ਜਾਣਕਾਰੀ ਦੇ ਮੁਤਾਬਕ ਇਹ ਘਟਨਾ ਸਿੰਧ ਦੇ ਕਸ਼ਮੋਰ ਅਤੇ ਘੋਟਕੀ ਜ਼ਿਲਿਆਂ 'ਚ ਵਾਪਰੀ ਹੈ ਜਿੱਥੇ ਕੁਝ ਸਮੇਂ ਤੋਂ ਕਾਨੂੰਨ ਵਿਵਸਥਾ ਵਿਗੜਦੀ ਨਜ਼ਰ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਉੱਚ ਪੱਦਰ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਅਤੇ ਹਿੰਦੂ ਭਾਈਚਾਰੇ ਦੇ ਧਾਰਮਿਕ ਸਥਾਨਾਂ 'ਤੇ ਹਮਲਾ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ। 


ਕਮਿਸ਼ਨ ਦਾ ਇਹ ਵੀ ਕਹਿਣਾ ਹੈ ਕਿ ਸਿੰਧ ਗ੍ਰਹਿ ਵਿਭਾਗ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਖੇਤਰ ਵਿੱਚ ਰਹਿ ਰਹੇ ਨਾਗਰਿਕਾਂ ਦੀ ਸੁਰੱਖਿਆ ਲਈ ਕਦਮ ਚੁੱਕਣੇ ਚਾਹੀਦੇ ਹਨ।


ਪਾਕਿਸਤਾਨ 'ਚ ਹਿੰਦੂ ਮੰਦਿਰ 'ਤੇ ਰਾਕੇਟ ਲਾਂਚਰ ਨਾਲ ਹਮਲਾ


ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਕਿ ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਵਿੱਚ ਇੱਕ ਗਰੁੱਪ ਵੱਲੋਂ ਹਿੰਦੂ ਮੰਦਰ 'ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਹੈ। 
 ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਸਿੰਧ ਦੇ ਕਸ਼ਮੋਰ ਇਲਾਕੇ ਵਿੱਚ ਰਹਿ ਰਹੇ ਹਿੰਦੂ ਭਾਈਚਾਰੇ ਦੇ ਇੱਕ ਨਿੱਕੇ ਮੰਦਰ ਅਤੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਮੈਂਬਰਾਂ ਦੇ ਘਰਾਂ 'ਤੇ ਵੀ ਹਮਲਾ ਕੀਤਾ ਗਿਆ ਹੈ। 


ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਜੰਡਿਆਲੀ ਪਿੰਡ ਵਿਖੇ ਪਲਾਸਟਿਕ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ 


ਹਮਲਾਵਰਾਂ ਵੱਲੋਂ ਬੀਤੇ ਦਿਨੀਂ ਮੰਦਰ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਅਤੇ ਇਸ ਦੌਰਾਨ ਕਸ਼ਮੋਰ-ਕੰਧਕੋਟ ਦੇ ਸੀਨੀਅਰ ਪੁਲਿਸ ਇੱਕ ਟੀਮ ਲੈ ਕੇ ਮੌਕੇ 'ਤੇ ਪਹੁੰਚੇ। 


ਇਹ ਵੀ ਪੜ੍ਹੋ: Nalagarh Accident News: ਮਜ਼ਦੂਰਾਂ ਨੂੰ ਲੈ ਕੇ ਆ ਰਹੀ ਬੱਸ ਨਾਲਾਗੜ੍ਹ 'ਚ ਪਲਟੀ; ਤਿੰਨ ਗੰਭੀਰ ਰੂਪ 'ਚ ਜ਼ਖ਼ਮੀ


(For more news apart from Attack on Hindus and Hindu Temple in Pakistan, stay tuned to Zee PHH)