India Canada Relations:  ਹਰਦੀਪ ਸਿੰਘ ਨਿੱਝਰ ਕਤਲ ਕਾਂਡ ਕਾਰਨ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇੱਕ ਵਾਰ ਫਿਰ ਤਣਾਅ ਵਿੱਚ ਆ ਗਏ ਹਨ। ਇਸ ਦੌਰਾਨ ਕੈਨੇਡਾ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਕਤਲੇਆਮ ਦੀ ਜਾਂਚ ਹੋਣ ਤੱਕ ਕੈਨੇਡਾ ਇੰਡੋ-ਪੈਸੀਫਿਕ ਰਣਨੀਤੀ ਵਾਂਗ ਭਾਈਵਾਲੀ ਜਾਰੀ ਰੱਖੇਗਾ। ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ 'ਚ ਭਾਰਤ 'ਤੇ ਦੋਸ਼ ਲਗਾਇਆ ਸੀ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਦੀ ਕੋਈ ਸਾਜ਼ਿਸ਼ ਹੋ ਸਕਦੀ ਹੈ।


COMMERCIAL BREAK
SCROLL TO CONTINUE READING

ਵਿਦੇਸ਼ੀ ਮੀਡੀਆ ਦੀ ਰਿਪੋਰਟ ਮੁਤਾਬਕ ਰੱਖਿਆ ਮੰਤਰੀ ਬਿਲ ਬਲੇਅਰ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤ ਨਾਲ ਕੈਨੇਡਾ ਦੇ ਸਬੰਧਾਂ ਨੂੰ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ਾਂ ਦੀ ਜਾਂਚ ਨਹੀਂ ਹੋ ਜਾਂਦੀ, ਕੈਨੇਡਾ ਉਨ੍ਹਾਂ ਭਾਈਵਾਲੀ ਨੂੰ ਜਾਰੀ ਰੱਖੇਗਾ। ਬਲੇਅਰ ਨੇ ਕਿਹਾ ਕਿ ਕੈਨੇਡਾ ਲਈ ਇੰਡੋ-ਪੈਸੀਫਿਕ ਰਣਨੀਤੀ ਮਹੱਤਵਪੂਰਨ ਹੈ। ਇਸ ਕਾਰਨ ਇਲਾਕੇ ਵਿੱਚ ਫੌਜੀ ਮੌਜੂਦਗੀ ਵਧ ਗਈ ਹੈ।


ਇਹ ਵੀ ਪੜ੍ਹੋ: India Canada Relations: ਭਾਰਤੀ ਦਬਾਅ ਕਾਰਨ ਕੈਨੇਡਾ ਪ੍ਰਸ਼ਾਸਨ ਨੇ ਵਧਾਈ ਸਖ਼ਤੀ, ਖਾਲਿਸਤਾਨ ਦੇ ਸਮਰਥਨ 'ਚ ਲੱਗੇ ਹੋਰਡਿੰਗ ਤੇ ਬੈਨਰ ਹਟਾਉਣ ਦੇ ਦਿੱਤੇ ਨਿਰਦੇਸ਼

ਇਸ ਤੋਂ ਇਲਾਵਾ ਪ੍ਰੈੱਸ ਕਾਨਫਰੰਸ 'ਚ ਬਲੇਅਰ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਭਾਰਤ ਨਾਲ ਸਾਡੇ ਰਿਸ਼ਤੇ ਤਣਾਅਪੂਰਨ ਹੋ ਗਏ ਹਨ ਪਰ ਕਾਨੂੰਨ ਦੀ ਰਾਖੀ, ਆਪਣੇ ਨਾਗਰਿਕਾਂ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ। ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਜਾਂਚ ਪੂਰੀ ਹੋਵੇ ਅਤੇ ਅਸਲ ਸੱਚ ਤੱਕ ਪਹੁੰਚ ਸਕੀਏ। ਬਲੇਅਰ ਨੇ ਅੱਗੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਵੱਲੋਂ ਭਾਰਤ 'ਤੇ ਲਾਏ ਗਏ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਇਹ ਕੈਨੇਡਾ ਦੀ ਪ੍ਰਭੂਸੱਤਾ ਨੂੰ ਡੂੰਘੀ ਸੱਟ ਵੱਜੇਗੀ।


ਵਿਦੇਸ਼ੀ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਦੋਸ਼ ਲਾਇਆ ਸੀ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ। ਟਰੂਡੋ ਨੇ ਕਿਹਾ ਸੀ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੋਲ ਇਹ ਮੰਨਣ ਦਾ ਕਾਰਨ ਹੈ ਕਿ ਨਿੱਝਰ ਦੀ ਹੱਤਿਆ ਭਾਰਤ ਸਰਕਾਰ ਦੇ ਏਜੰਟਾਂ ਨੇ ਕੀਤੀ ਹੈ। ਕੈਨੇਡੀਅਨ ਏਜੰਸੀਆਂ ਨਿੱਝਰ ਦੇ ਕਤਲ ਵਿੱਚ ਭਾਰਤੀ ਸਾਜ਼ਿਸ਼ ਦੀ ਸੰਭਾਵਨਾ ਦੀ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੈ।