Canada News: `ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ`
Khalistan Rally News: ਭਾਰਤ ਨੇ ਕੈਨੇਡਾ ਨੂੰ 9 ਖਾਲਿਸਤਾਨ ਸਮਰਥਿਤ ਅੱਤਵਾਦੀ ਸੰਗਠਨਾਂ ਦੀ ਸੂਚੀ ਵੀ ਦਿੱਤੀ ਗਈ ਸੀ ਜੋ ਕਿ ਕੈਨੇਡਾ `ਚ ਰਹਿੰਦਿਆਂ ਪੰਜਾਬ `ਚ ਲਗਾਤਾਰ ਹਿੰਸਕ ਅੱਤਵਾਦੀ ਸਾਜ਼ਿਸ਼ਾਂ ਨੂੰ ਅੰਜਾਮ ਦੇ ਰਹੇ ਹਨ।
Canada's Khalistan Rally News: ਜਿੱਥੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਨੂੰ ਲੈ ਕੇ ਕੈਨੇਡਾ ਅਤੇ ਭਾਰਤ ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ, ਉੱਥੇ ਖੁਫੀਆ ਏਜੰਸੀਆਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ 'ਚ ਰਹਿ ਰਹੇ ਖਾਲਿਸਤਾਨੀਆਂ ਵੱਲੋਂ 25 ਸਤੰਬਰ ਨੂੰ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਗਈ ਹੈ।
ਇਸ ਲਈ ਕੈਨੇਡਾ 'ਚ ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਕਾਰਨ ਕੈਨੇਡਾ 'ਚ ਤਾਇਨਾਤ ਭਾਰਤੀ ਡਿਪਲੋਮੈਟਾਂ ਨੂੰ ਖਾਸ ਤੌਰ 'ਤੇ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ ਕੈਨੇਡਾ ‘ਚ ਰਹਿ ਰਹੇ 20 ਤੋਂ ਵੱਧ ਖਾਲਿਸਤਾਨੀ ਪਾਕਿਸਤਾਨ ਦੀ ISI ਨਾਲ ਮਿਲ ਕੇ ਕੈਨੇਡਾ ਤੋਂ ਭਾਰਤ ਖਿਲਾਫ ਵੱਡੀ ਸਾਜ਼ਿਸ਼ ਰਚ ਰਹੇ ਹਨ।
ਦੱਸ ਦਈਏ ਕਿ ਭਾਰਤ ਨੇ ਕੈਨੇਡਾ ਨੂੰ 9 ਖਾਲਿਸਤਾਨ ਸਮਰਥਿਤ ਅੱਤਵਾਦੀ ਸੰਗਠਨਾਂ ਦੀ ਸੂਚੀ ਵੀ ਦਿੱਤੀ ਗਈ ਸੀ ਜੋ ਕਿ ਕੈਨੇਡਾ 'ਚ ਰਹਿੰਦਿਆਂ ਪੰਜਾਬ 'ਚ ਲਗਾਤਾਰ ਹਿੰਸਕ ਅੱਤਵਾਦੀ ਸਾਜ਼ਿਸ਼ਾਂ ਨੂੰ ਅੰਜਾਮ ਦੇ ਰਹੇ ਹਨ।
ਇਸ ਤੋਂ ਪਹਿਲਾਂ ਭਾਰਤ ਵੱਲੋਂ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਅਮਰੀਕਾ ਅਤੇ ਬ੍ਰਿਟੇਨ ਨਾਲ ਵੀ ਅਜਿਹੇ ਸਾਰੇ ਖਾਲਿਸਤਾਨੀਆਂ ਦੀ ਸੂਚੀ ਸਾਂਝੀ ਕੀਤੀ ਗਈ ਸੀ ਜੋ ਵਿਦੇਸ਼ੀ ਧਰਤੀ ਤੋਂ ਭਾਰਤ ਵਿਰੁੱਧ ਲਗਾਤਾਰ ਸਾਜ਼ਿਸ਼ਾਂ ਰਚ ਰਹੇ ਹਨ, ਪਰ ਇਸ ਦੇ ਬਾਵਜੂਦ ਇਹ ਸਾਰੀਆਂ ਸਰਕਾਰਾਂ ਭਾਰਤ ਦੀ ਰਿਪੋਰਟ 'ਤੇ ਕਾਰਵਾਈ ਕਰਨ ਤੋਂ ਬਚਦੀਆਂ ਰਹੀਆਂ ਹਨ।
ਇਸ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ ਕੈਨੇਡਾ ਦੀ ਖਾਲਿਸਤਾਨ ਸਮਰਥਕ ਪਾਰਟੀ ਦੇ ਦਬਾਅ ਕਾਰਨ ਅਤੇ ਆਪਣੀ ਸਰਕਾਰ ਨੂੰ ਬਚਾਉਣ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ 'ਤੇ ਬੇਤੁਕੇ ਦੋਸ਼ ਲਗਾ ਰਹੇ ਹਨ।
ਦੱਸਣਯੋਗ ਹੈ ਕਿ ਭਾਰਤ ਅਤੇ ਕੈਨੇਡਾ ਵਿਚਕਾਰ ਉਦੋਂ ਤੋਂ ਹੀ ਵਿਵਾਦ ਵਧਦਾ ਜਾ ਰਿਹਾ ਹੈ ਜਦੋ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਦੇ ਮਾਮਲੇ ਵਿੱਚ ਭਾਰਤ ਦੇ ਹੱਥ ਹੋਣ ਦਾ ਦੋਸ਼ ਲਾਇਆ। ਕੈਨੇਡਾ ਇੱਥੇ ਹੀ ਨਹੀਂ ਰੁਕਿਆ, ਉਨ੍ਹਾਂ ਵੱਲੋਂ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਬਾਹਰ ਕੱਢ ਦਿੱਤਾ ਗਿਆ ਜਿਸਦੇ ਜਵਾਬ ਵਿੱਚ ਭਾਰਤ ਸਰਕਾਰ ਵੱਲੋਂ ਵੀ ਕੈਨੇਡੀਅਨ ਕੂਟਨੀਤਕ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਉਸਨੂੰ ਭਾਰਤ ਛੱਡਣ ਲਈ 5 ਦਿਨਾਂ ਦਾ ਸਮਾਂ ਦਿੱਤਾ ਗਿਆ।