ਕਿਸਾਨ ਅੰਦੋਲਨ ਦੇ ਮੁੱਦੇ ਤੇ Canada ਦੇ Pm Justin Trudo ਦਾ ਯੂ ਟਰਨ, ਕਿਸਾਨ ਅੰਦੋਲਨ ਨੂੰ ਲੈਕੇ ਭਾਰਤ ਸਰਕਾਰ ਦੀ ਕੀਤੀ ਤਾਰੀਫ਼
Trending Photos
ਦਿੱਲੀ : ਕਿਸਾਨ ਅੰਦੋਲਨ ਦੇ ਸ਼ੁਰੂਆਤ ਵੇਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ ਇਸ ਨੂੰ ਲੈਕੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਤਣਾਅ ਵੇਖਿਆ ਗਿਆ ਸੀ ਪਰ ਹੁਣ ਕੈਨੇਡਾ ਸਰਕਾਰ ਦੇ ਯੂ-ਟਰਨ ਲੈ ਲਿਆ ਹੈ, ਭਾਰਤ ਦੀ ਵੈਕਸੀਨ ਡਿਪਲੋਮੈਸੀ ਦੇ ਸਾਹਮਣੇ ਟਰੂਡੋ ਗੋਡੇ ਟੇਕ ਦੇ ਹੋਏ ਨਜ਼ਰ ਆ ਰਹੇ ਨੇ, ਹੁਣ ਟਰੂਡੋ ਨੇ ਕਿਸਾਨ ਅੰਦੋਲਨ ਨੂੰ ਲੈਕੇ ਭਾਰਤ ਸਰਕਾਰ ਦੇ ਰੁੱਖ ਦੀ ਤਾਰੀਫ਼ ਕੀਤੀ ਹੈ, ਸਿਰਫ਼ ਇੰਨਾਂ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਸਫੀਰ ਨੂੰ ਪੂਰੀ ਸੁਰੱਖਿਆ ਦੇਵੇਗੀ
On farmer protest, PM Trudeau commended efforts of the govt of India to choose the path of dialogue as befitting a democracy. He also acknowledged the responsibility of his govt in providing protection to Indian diplomatic personnel & premises in Canada: MEA Spokesperson pic.twitter.com/4hjmfNBSyh
— ANI (@ANI) February 12, 2021
ਜਸਟਿਨ ਟਰੂਡੋ ਨੇ ਭਾਰਤ ਦੀ ਕੀਤੀ ਤਾਰੀਫ਼
ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿਸਾਨ ਅੰਦੋਲਨ ਨੂੰ ਲੈਕੇ ਕੈਨੇਡਾ ਦੇ ਪੀਐੱਮ ਜਸਟਿਨ ਟਰੂਡੋ ਨੇ ਭਾਰਤ ਸਰਕਾਰ ਵੱਲੋਂ ਗੱਲਬਾਤ ਨੂੰ ਲੈਕੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਤਾਰੀਫ਼ ਕੀਤੀ ਹੈ, ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਕੈਨੇਡਾ ਵਿੱਚ ਮੌਜੂਦ ਭਾਰਤੀ ਸਫ਼ੀਰ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ
ਭਾਰਤ ਨੇ ਕੈਨੇਡਾ ਦੇ ਸਫ਼ੀਰ ਨੂੰ ਕੀਤਾ ਸੀ ਤਲਬ
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੈਨੇਡਾ ਦੇ ਪੀਐੱਮ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਫ਼ੋਨ ਕਰਕੇ ਕੋਵਿਡ ਵੈਕਸੀਨ ਦੀ ਮੰਗ ਕੀਤੀ ਸੀ ਜਿਸ ਨੂੰ ਪੀਐੱਮ ਮੋਦੀ ਨੇ ਮਨਜ਼ੂਰ ਕਰ ਲਿਆ ਸੀ ਅਤੇ ਵਾਅਦਾ ਕੀਤਾ ਸੀ ਭਾਰਤ ਕੈਨੇਡਾ ਨੂੰ ਹਰ ਜ਼ਰੂਰੀ ਮਦਦ ਦੇਵੇਗਾ, ਦਸੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਸਾਨ ਅੰਦੋਲਨ ਦੀ ਹਿਮਾਇਤ ਕੀਤੀ ਸੀ ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਨਿਗਾਰ ਆ ਗਿਆ ਸੀ, ਇਸ ਤੋਂ ਪਹਿਲਾਂ ਬ੍ਰਿਟੇਨ ਦੀ ਸਰਕਾਰ ਨੇ ਵੀ ਖੇਤੀ ਕਾਨੂੰਨ ਨੂੰ ਲੈਕੇ ਕੋਈ ਵੀ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ