Canada Road Accident news: ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਦੇ ਮੁਤਾਬਕ ਕਪੂਰਥਲਾ ਦੇ ਪਿੰਡ ਭਦਾਸ 'ਚ ਰਹਿਣ ਵਾਲੇ ਇੱਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਸ਼ਿੰਦਰ ਸਿੰਘ ਘੋਤੜਾ ਵਜੋਂ ਹੋਈ ਹੈ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਗੁਰਸ਼ਿੰਦਰ ਸਿੰਘ ਘੋਤੜਾ ਪਿਛਲੇ ਲੰਮੇ ਸਮੇ ਤੋਂ ਕਨੇਡਾ ਵਿੱਚ ਰਹਿ ਰਿਹਾ ਸੀ ਅਤੇ। 27 ਸਾਲਾ ਨੋਜਵਾਨ ਦੀ ਕੈਨੇਡਾ ਵਿੱਚ ਟਰਾਲੇ ਨਾਲ ਟੱਕਰ ਹੋਣ ਹੋ ਗਈ ਅਤੇ ਇਸ ਦੌਰਾਨ ਉਸਦੀ ਕਾਰ ਨੂੰ ਅੱਗ ਲੱਗੀ ਤੇ ਕਾਰ ਚਲਾ ਰਹੇ ਪੰਜਾਬੀ ਨੌਜਵਾਨ ਦੀ ਕਾਰ ਵਿੱਚ ਹੀ ਬੁਰੀ ਤਰ੍ਹਾਂ ਸੜ ਜਾਣ ਕਰਕੇ ਮੌਤ ਹੋ ਗਈ।


ਕਾਰ ਨੂੰ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਚਲਾ ਰਿਹਾ ਸੀ, ਜਿਸ ਦਾ ਜੱਦੀ ਘੱਰ ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਦੇ ਕਸਬਾ ਭਦਾਸ ਪਿੰਡ ਵਿੱਚ ਹੈ। ਇਸ ਦੁਖਦਾਈ ਖ਼ਬਰ 'ਤੇ ਮ੍ਰਿਤਕ ਨੌਜਵਾਨ ਗੁਰਸ਼ਿੰਦਰ ਸਿੰਘ ਘੋਤੜਾ (ਗੁਰੀ) ਦੇ ਰਿਸ਼ਤੇਦਾਰ ਸਮਸ਼ੇਰ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਭਦਾਸ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਮਾਰਿਆ ਗਿਆ ਨੌਜਵਾਨ ਗੁਰਸ਼ਿੰਦਰ ਸਿੰਘ ਘੋਤੜਾ ਉਸਦੇ ਤਾਏ ਦਾ ਪੋਤਰਾ ਸੀ। 


ਉਨ੍ਹਾਂ ਦਸਿਆ ਕਿ ਉਸਦੇ ਤਾਇਆ ਦਰਸ਼ਨ ਸਿੰਘ, ਯਾਨੀ ਮ੍ਰਿਤਕ ਨੌਜਵਾਨ ਦੇ ਪਿਤਾ, ਹਰਿਆਣਾ ਪੁਲਿਸ ਵਿੱਚ ਬਤੌਰ ਐੱਸ.ਪੀ. ਰਿਟਾਇਰ ਹੋਏ ਸਨ ਤੇ ਉਨ੍ਹਾਂ ਦਾ ਇਕ ਹੋਰ ਮੁੰਡਾ ਸੁਰਿੰਦਰ ਸਿੰਘ, ਚੰਡੀਗੜ੍ਹ ਪੁਲਿਸ ਵਿਚ ਨੌਕਰੀ ਕਰਦਾ ਸੀ, ਹੁਣ ਕੈਨੇਡਾ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। 


ਦੱਸਣਯੋਗ ਹੈ ਕਿ ਗੁਰਸ਼ਿੰਦਰ ਸਿੰਘ ਘੋਤੜਾ ਕੈਨੇਡਾ ਪੁਲਿਸ ਵਿੱਚ ਭਰਤੀ ਹੋਣ ਲਈ ਅਕੈਡਮੀ ਤੋਂ ਟ੍ਰੇਨਿੰਗ ਖਤਮ ਕਰਨ ਤੋਂ ਬਾਅਦ 23 ਅਗਸਤ ਨੂੰ ਘਰ ਆ ਰਿਹਾ ਸੀ ਪਰ ਇਸ ਦੌਰਾਨ ਉਸਦੀ ਕਾਰ ਦੀ ਰਸਤੇ ਵਿੱਚ ਟਰਾਲੇ ਨਾਲ ਟੱਕਰ ਹੋ ਗਈ ਅਤੇ ਇਸ ਹਾਦਸੇ ਵਿੱਚ ਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਗੁਰਸ਼ਿੰਦਰ ਸਿੰਘ ਘੋਤੜਾ ਦੀ ਮੌਕੇ 'ਤੇ ਮੌਤ ਹੋ ਗਈ। ਨੋਜਵਾਨ ਦਾ ਸੰਸਕਾਰ 25 ਅਗਸਤ ਨੂੰ ਕੈਨੇਡਾ ਵਿਖੇ ਹੀ ਕਰ ਦਿੱਤਾ ਗਿਆ। 


ਦੱਸਿਆ ਜਾ ਰਿਹਾ ਹੈ ਕਿ ਗੁਰਸ਼ਿੰਦਰ ਸਿੰਘ ਨੇ ਹਾਲ ਹੀ ਵਿੱਚ ਪਾਸਿੰਗ ਆਊਟ ਤੋਂ ਬਾਅਦ ਨੌਕਰੀ ਜੁਆਇੰਨ ਕਰਨੀ ਸੀ। ਇਸ ਹਾਦਸੇ ਤੋਂ ਬਾਅਦ ਉਸਦੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਉਸੇ ਜੱਦੀ ਪਿੰਡ ਭਦਾਸ ਵਿੱਚ ਸੋਗ ਦੀ ਲਹਿਰ ਹੈ।


ਇਹ ਵੀ ਪੜ੍ਹੋ: Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ


(For more news apart from Canada Road Accident news, stay tuned to Zee PHH)