PM Justin Trudeau:  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਮੁੜ ਤੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਰਤ ਦੀ ਨਾਰਾਜ਼ਗੀ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੁਰ ਨਰਮ ਹੋ ਗਏ ਹਨ। ਹੁਣ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ। ਅਸੀਂ ਚਾਹੁੰਦੇ ਹਾਂ ਕਿ ਭਾਰਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੀ ਕੋਈ ਸਾਜ਼ਿਸ਼ ਹੋ ਸਕਦੀ ਹੈ।


COMMERCIAL BREAK
SCROLL TO CONTINUE READING

ਪ੍ਰਧਾਨ ਮੰਤਰੀ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਇੱਕ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ ਦੇ ਸਬੰਧ ਵਿੱਚ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਦੇਖੇ ਅਤੇ ਇਸ ਨੂੰ ਗੰਭੀਰਤਾ ਨਾਲ ਲਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਇਸ ਨੂੰ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।



ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ
ਦੱਸ ਦੇਈਏ ਕਿ ਇਸ ਸਾਲ ਜੂਨ ਵਿੱਚ ਕੈਨੇਡਾ ਦੇ ਉੱਘੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਸਰੀ 'ਚ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਨਿੱਝਰ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਉਸ ਦੀ ਮੌਤ ਹੋ ਗਈ।


NIA ਨੇ ਨਿੱਝਰ ਨੂੰ ਭਗੌੜਾ ਕਰਾਰ ਦਿੱਤਾ ਸੀ
ਭਾਰਤੀ ਏਜੰਸੀ ਐਨਆਈਏ ਨੇ ਨਿੱਝਰ ਨੂੰ ਭਗੌੜਾ ਕਰਾਰ ਦਿੱਤਾ ਸੀ। ਦੱਸ ਦੇਈਏ ਕਿ ਨਿੱਝਰ ਗੁਰੂ ਨਾਨਕ ਸਿੱਖ ਗੁਰਦੁਆਰੇ ਦਾ ਪ੍ਰਧਾਨ ਸੀ ਅਤੇ ਕੈਨੇਡਾ ਵਿੱਚ ਕੱਟੜਪੰਥੀ ਸੰਗਠਨ ਸਿੱਖ ਫਾਰ ਜਸਟਿਸ (SFJ) ਦਾ ਮੁੱਖ ਚਿਹਰਾ ਸੀ। ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ ਵੀ ਸੀ।


ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ 'ਤੇ ਲਗਾਇਆ ਦੋਸ਼
ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੋਲ ਇਹ ਮੰਨਣ ਦਾ ਕਾਰਨ ਹੈ ਕਿ ਨਿੱਝਰ ਦੀ ਹੱਤਿਆ ਭਾਰਤ ਸਰਕਾਰ ਦੇ ਏਜੰਟਾਂ ਨੇ ਕੀਤੀ ਹੈ। ਕੈਨੇਡੀਅਨ ਏਜੰਸੀਆਂ ਨਿੱਝਰ ਦੇ ਕਤਲ ਵਿੱਚ ਭਾਰਤੀ ਸਾਜ਼ਿਸ਼ ਦੀ ਸੰਭਾਵਨਾ ਦੀ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੈ।


ਭਾਰਤ ਦਾ ਕੈਨੇਡਾ ਨੂੰ ਜਵਾਬ
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦੋਸ਼ਾਂ ਦਾ ਢੁੱਕਵਾਂ ਜਵਾਬ ਦਿੱਤਾ ਹੈ। ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸਿਆ ਹੈ। ਭਾਰਤ ਨੇ ਕਿਹਾ ਕਿ ਅਜਿਹੇ ਦੋਸ਼ ਸਿਰਫ ਉਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਪਨਾਹ ਦਿੱਤੀ ਗਈ ਹੈ ਅਤੇ ਜੋ ਭਾਰਤ ਦੀ ਖੇਤਰੀ ਏਕਤਾ ਅਤੇ ਅਖੰਡਤਾ ਲਈ ਲਗਾਤਾਰ ਖਤਰਾ ਬਣੇ ਹੋਏ ਹਨ।


ਇਹ ਵੀ ਪੜ੍ਹੋ : Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ