China COVID-19: ਚੀਨ ਨੇ ਅੰਤਰਰਾਸ਼ਟਰੀ ਉਡਾਣਾਂ `ਤੇ ਲਗਾਈ ਪਾਬੰਦੀ ਹਟਾਈ! ਹੁਣ ਨਹੀਂ ਕੀਤਾ ਜਾਵੇਗਾ ਕੁਆਰੰਟੀਨ,ਜਾਣੋ ਕਿਉਂ
China corona case: ਚੀਨ `ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇੰਨਾ ਹੀ ਨਹੀਂ ਵੱਡੀ ਗਿਣਤੀ `ਚ ਮੌਤਾਂ ਵੀ ਹੋਈਆਂ ਹਨ। ਹਸਪਤਾਲ ਵਿੱਚ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਬੈੱਡਾਂ ਦੀ ਘਾਟ ਹੈ। ਇਸ ਵਿਚਕਾਰ ਚੀਨ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ।
Coronavirus in China news : ਚੀਨ 'ਚ ਕੋਰੋਨਾ ਦਾ ਕਹਿਰ ਤੇਜੀ ਨਾਲ ਵੱਧ ਰਿਹਾ ਹੈ ਪਰ ਇਸ ਵਿਚਕਾਰ ਚੀਨ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। Omicron ਦੇ ਨਵੇਂ ਵੇਰੀਐਂਟ ਕਰਕੇ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧੇ ਤੋਂ ਬਾਅਦ ਹਸਪਤਾਲਾਂ ਦਾ ਸਿਸਟਮ ਖ਼ਰਾਬ ਹੋ ਰਿਹਾ ਹੈ। ਇਸ ਵਿਚਕਾਰ ਚੀਨ ਨੇ ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗੀ ਪਾਬੰਦੀ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ (NHC) ਨੇ ਸੰਕਰਮਿਤ ਮਰੀਜ਼ਾਂ ਦੇ ਕੁਆਰੰਟੀਨ ਨਿਯਮਾਂ ਵਿੱਚ ਢਿੱਲ ਦੇਣ ਦੀ ਗੱਲ ਕੀਤੀ ਹੈ। ਸਿਹਤ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 8 ਜਨਵਰੀ 2023 ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੁਆਰੰਟੀਨ ਨਹੀਂ ਕੀਤਾ ਜਾਵੇਗਾ।
ਚੀਨ ਸਰਕਾਰ ਨੇ ਹਾਲ ਹੀ ਵਿੱਚ ਭਾਰੀ ਵਿਰੋਧ ਕਾਰਨ ਜ਼ੀਰੋ ਕੋਵਿਡ ਨੀਤੀ ਤੋਂ ਛੋਟ ਦਿੱਤੀ ਸੀ। ਉਦੋਂ ਤੋਂ ਹੀ ਪੂਰੀ ਦੁਨੀਆ ਦੀਆਂ ਚਿੰਤਾਵਾਂ ਵਧ ਗਈਆਂ ਹਨ। ਦੱਸ ਦੇਈਏ ਕਿ ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸੋਮਵਾਰ ਨੂੰ ਹੀ ਕਿਹਾ ਹੈ ਕਿ 8 ਜਨਵਰੀ 2023 ਤੋਂ ਚੀਨ ਅੰਤਰਰਾਸ਼ਟਰੀ ਯਾਤਰੀਆਂ ਲਈ 'ਕੁਆਰੰਟੀਨ' ਨੂੰ ਖਤਮ ਕਰ ਦੇਵੇਗਾ।
ਇਹ ਵੀ ਪੜ੍ਹੋ: Weather Update: ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ; 2 ਟਰੇਨਾਂ ਹੋਈਆਂ ਰੱਦ, ਵਿਜੀਬਿਲਟੀ ਹੋਈ ਘੱਟ
ਅਧਿਕਾਰੀਆਂ ਦਾ ਕਹਿਣਾ ਹੈ ਕਿ ਓਮਿਕਰੋਨ ਵੇਰੀਐਂਟ ਡੈਲਟਾ ਸਟ੍ਰੇਨ ਨਾਲੋਂ ਜ਼ਿਆਦਾ ਘਾਤਕ ਨਹੀਂ ਹੈ। ਡੈਲਟਾ ਸਟ੍ਰੇਨ ਨੇ ਦੁਨੀਆ ਭਰ ਵਿੱਚ ਵੱਡੇ ਪੱਧਰ 'ਤੇ ਮੌਤਾਂ ਦਾ ਕਾਰਨ ਬਣਾਇਆ ਸੀ। ਦੂਜੇ ਪਾਸੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੁਆਰੰਟੀਨ (International Isolation) ਨੂੰ ਖ਼ਤਮ ਕਰਨਾ ਚੀਨ ਲਈ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਉਹ ਆਪਣੀਆਂ ਸਰਹੱਦਾਂ ਨੂੰ ਦੁਬਾਰਾ ਖੋਲ੍ਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਹਿਲਾਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਰਕਾਰੀ ਰਿਹਾਇਸ਼ ਵਿੱਚ ਦੋ ਹਫ਼ਤਿਆਂ ਤੋਂ ਵੱਧ ਸਮੇਂ ਲਈ ਲਾਜ਼ਮੀ ਕੁਆਰੰਟੀਨ ਵਿੱਚ ਰਹਿਣਾ ਪੈਂਦਾ ਸੀ, ਜਿਸ ਨੂੰ ਤਿੰਨ ਦਿਨਾਂ ਦੀ ਨਿਗਰਾਨੀ ਦੇ ਨਾਲ ਹੌਲੀ ਹੌਲੀ ਘਟਾ ਕੇ ਪੰਜ ਦਿਨ ਕਰ ਦਿੱਤਾ ਗਿਆ ਸੀ।
ਹੁਕਮਾਂ ਦੇ ਅਨੁਸਾਰ, ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਅਜੇ ਵੀ ਚੀਨ ਵਿੱਚ ਦਾਖਲ ਹੋਣ ਤੋਂ 48 ਘੰਟੇ ਪਹਿਲਾਂ ਪੀਸੀਆਰ ਟੈਸਟ ਦੀ ਰਿਪੋਰਟ ਦਿਖਾਉਣੀ ਪਵੇਗੀ। ਚੀਨ ਦੇ ਨੈਸ਼ਨਲ ਹੈਲਥ ਕੁਆਰੰਟੀਨ ਕਾਨੂੰਨ ਦੇ ਅਨੁਸਾਰ, ਆਉਣ ਵਾਲੇ ਯਾਤਰੀਆਂ ਅਤੇ ਸਮਾਨ ਦੇ ਵਿਰੁੱਧ ਛੂਤ ਵਾਲੀ ਬਿਮਾਰੀ ਕੁਆਰੰਟੀਨ ਨਿਯਮ ਲਾਗੂ ਨਹੀਂ ਕੀਤੇ ਜਾਣਗੇ।