Imran Khan Toshakhana Case: ਪਾਕਿਸਤਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖ਼ਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤਰ੍ਹਾਂ ਅਦਾਲਤ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟ ਦਿੱਤਾ ਹੈ।


COMMERCIAL BREAK
SCROLL TO CONTINUE READING

ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੇਤਾ ਇਮਰਾਨ ਖ਼ਾਨ ਨੂੰ ਤੋਖਖਾਨਾ ਮਾਮਲੇ 'ਚ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਨਾਲ ਇਮਰਾਨ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।


ਮਹੱਤਵਪੂਰਨ ਗੱਲ ਇਹ ਹੈ ਕਿ 5 ਅਗਸਤ ਨੂੰ ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਦੁਆਰਾ ਦਾਇਰ ਇੱਕ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਵਿੱਚ ਸਰਕਾਰੀ ਤੋਹਫ਼ਿਆਂ ਦੇ ਵੇਰਵੇ ਛੁਪਾਉਣ ਦੇ ਮਾਮਲੇ ਸ਼ਾਮਲ ਸਨ। ਇਸ ਮਾਮਲੇ ਵਿੱਚ ਉਸ ਨੂੰ ਤਿੰਨ ਸਾਲ ਦੀ ਜੇਲ੍ਹ ਹੋਈ ਸੀ।


ਇਸ ਦੇ ਨਾਲ ਹੀ ਉਨ੍ਹਾਂ 'ਤੇ ਪੰਜ ਸਾਲ ਲਈ ਚੋਣ ਲੜਨ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਇਮਰਾਨ ਖਾਨ ਨੇ ਆਪਣੀ ਸਜ਼ਾ ਖਿਲਾਫ ਹਾਈ ਕੋਰਟ 'ਚ ਅਪੀਲ ਦਾਇਰ ਕੀਤੀ ਹੈ। ਉਸ ਨੇ ਹਾਈ ਕੋਰਟ ਵੱਲੋਂ ਕੇਸ ਨੂੰ ਟਰਾਇਲ ਕੋਰਟ ਦੇ ਜੱਜ ਨੂੰ ਵਾਪਸ ਭੇਜਣ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਸੀ।


ਇਸਲਾਮਾਬਾਦ ਹਾਈ ਕੋਰਟ ਨੇ ਕਿਹਾ ਹੈ ਕਿ ਉਹ ਇਮਰਾਨ ਖ਼ਾਨ ਦੇ ਮਾਮਲੇ 'ਚ ਬਾਅਦ 'ਚ ਵਿਸਥਾਰਤ ਫ਼ੈਸਲਾ ਜਾਰੀ ਕਰੇਗੀ। ਤੋਸ਼ਾਖਾਨਾ ਮਾਮਲੇ 'ਚ ਇਸਲਾਮਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਇਮਰਾਨ ਖ਼ਾਨ ਦੀ ਵੱਡੀ ਕਾਨੂੰਨੀ ਜਿੱਤ ਕਿਹਾ ਜਾ ਸਕਦਾ ਹੈ। ਕਿਉਂਕਿ ਤੋਸ਼ਾਖਾਨਾ ਮਾਮਲੇ 'ਚ ਖੁਦ ਦੋਸ਼ੀ ਪਾਏ ਜਾਣ ਤੋਂ ਬਾਅਦ ਇਮਰਾਨ ਖ਼ਾਨ 'ਤੇ ਚੋਣ ਲੜਨ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ, ਜੋ ਕਿ ਇਮਰਾਨ ਖ਼ਾਨ ਲਈ ਵੱਡਾ ਝਟਕਾ ਸੀ। ਕਿਉਂਕਿ ਪਾਕਿਸਤਾਨ ਦੇ ਸਾਬਕਾ ਪੀਐਮ ਲਗਾਤਾਰ ਰੈਲੀਆਂ ਵਿੱਚ ਕਹਿ ਰਹੇ ਸਨ ਕਿ ਪਾਕਿਸਤਾਨ ਵਿੱਚ ਜਲਦੀ ਚੋਣਾਂ ਹੋਣੀਆਂ ਚਾਹੀਦੀਆਂ ਹਨ।


ਇਹ ਵੀ ਪੜ੍ਹੋ : Khedan Vatan Punjab Diyan: 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਅੱਜ ਉਦਘਾਟਨ, ਵਾਲੀਬਾਲ ਦਾ ਖੇਡਣਗੇ ਮੈਚ CM ਭਗਵੰਤ ਮਾਨ


ਉਨ੍ਹਾਂ ਦੀਆਂ ਰੈਲੀਆਂ ਵਿੱਚ ਭਾਰੀ ਭੀੜ ਇਕੱਠੀ ਹੋ ਰਹੀ ਸੀ। ਤੋਸ਼ਾਖਾਨਾ ਕੇਸ ਵਿੱਚ ਚੋਣ ਲੜਨ ਦੀ ਪਾਬੰਦੀ ਉਸ ਲਈ ਉਸ ਸਮੇਂ ਇੱਕ ਝਟਕਾ ਬਣ ਗਈ ਜਦੋਂ ਉਹ ਚੋਣਾਂ ਜਿੱਤਣ ਦੀ ਤਾਕ ਵਿੱਚ ਸੀ। ਹੁਣ ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖ਼ਾਨ ਨੂੰ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ।


ਇਹ ਵੀ ਪੜ੍ਹੋ : Punjab News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ! ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਲਈ ਰਾਹ ਪੱਧਰਾ!