Sultanpur Lodhi News (ਚੰਦਰ ਮੜੀਆਂ): ਸੁਲਤਾਨਪੁਰ ਲੋਧੀ 'ਚ ਲੋਹੜੀ ਤੋਂ ਇੱਕ ਦਿਨ ਪਹਿਲਾਂ ਆਪਣੇ ਸਹੁਰੇ ਘਰ ਪਹੁੰਚੀ ਵਿਦੇਸ਼ੀ ਔਰਤ (US Citizen) ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਉਧਰ ਉਕਤ ਵਿਦੇਸ਼ੀ ਔਰਤ ਦੀ ਮੌਤ ਹੋਣ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਮੋਠਾਂਵਾਲ ਪੁਲਿਸ ਚੌਕੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ। 


COMMERCIAL BREAK
SCROLL TO CONTINUE READING

ਅੱਜ ਮ੍ਰਿਤਕਾ ਦੇ ਮਾਪਿਆਂ ਨੇ ਮੀਡੀਆ ਸਾਹਮਣੇ ਆ ਕੇ ਸਹੁਰਿਆਂ ਉਤੇ ਗੰਭੀਰ ਦੋਸ਼ ਲਗਾਏ ਹਨ। ਨਾਲ ਹੀ ਉਸ ਨੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਗਿਆ ਹੈ। ਅੱਜ ਮ੍ਰਿਤਕ ਰਾਜਦੀਪ ਕੌਰ ਦੇ ਪਰਿਵਾਰ ਵੱਲੋਂ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਧਰਨਕਾਰੀਆਂ ਨੇ ਮੰਗ ਕੀਤੀ ਕਿ ਸਹੁਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। 


ਇਲਜ਼ਾਮ ਹਨ ਕਿ ਵਿਦੇਸ਼ ਵਿੱਚ ਬੈਠੇ ਸੱਸ, ਸਹੁਰਾ ਅਤੇ ਪਤੀ ਨੇ ਮਿਲੀਭੁਗਤ ਨਾਲ ਰਾਜਦੀਪ ਕੌਰ ਦਾ ਕਤਲ ਕੀਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਅੱਜ ਥਾਣਾ ਸਦਰ ਵਿੱਚ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ, ਨਹੀਂ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਸੜਕਾਂ ਜਾਮ ਕਰਨਗੇ। ਇਸ ਦੌਰਾਨ ਪਰਿਵਾਰ ਨੇ ਮ੍ਰਿਤਕ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਤੇ ਫੋਰੈਂਸਿਕ ਜਾਂਚ ਦੀ ਮੰਗ ਵੀ ਕੀਤੀ ਹੈ।


ਥਾਣਾ ਮੋਠਾਂਵਾਲ ਦੇ ਇੰਚਾਰਜ ਏਐਸਆਈ ਦਵਿੰਦਰ ਪਾਲ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜਦੀਪ ਕੌਰ 12 ਜਨਵਰੀ ਦੀ ਰਾਤ ਨੂੰ ਆਪਣੇ ਮੁੰਡੇ ਨਾਲ ਸਹੁਰੇ ਪਰਿਵਾਰ ਪਿੰਡ ਨਾਨੋ ਮੱਲੀਆਂ ਵਿਖੇ ਆਈ ਸੀ, ਜਿਥੇ ਉਸ ਦੇ ਸੱਸ-ਸਹੁਰਾ ਰਹਿੰਦੇ ਹਨ। ਸਹੁਰੇ ਵਾਲਿਆਂ ਮੁਤਾਬਕ 19 ਜਨਵਰੀ ਦੀ ਰਾਤ ਨੂੰ ਰਾਜਦੀਪ ਕੌਰ ਤੇ ਉਹ ਵੱਖ-ਵੱਖ ਕਮਰਿਆਂ ਵਿਚ ਸੁੱਤੇ ਸਨ। 


ਇਹ ਵੀ ਪੜ੍ਹੋ : Khanna News: ਪ੍ਰੇਮ ਸਬੰਧਾਂ ਦਾ ਘਰ ਪਤਾ ਲੱਗਣ 'ਤੇ ਪ੍ਰੇਮੀ ਜੋੜੇ ਨੇ ਚੁੱਕਿਆ ਖ਼ੌਫਨਾਕ ਕਦਮ


ਅਗਲੇ ਦਿਨ ਸਵੇਰੇ 4 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਜਾਣ ਲੱਗਾ ਤਾਂ ਉਸ ਨੇ ਰਾਜਦੀਪ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕੋਈ ਆਵਾਜ਼ ਨਹੀਂ ਆਈ। ਜਦੋਂ ਉਨ੍ਹਾਂ ਨੇ ਕਮਰੇ ਵਿੱਚ ਜਾ ਕੇ ਉਸ ਨੂੰ ਹਿਲਾਇਆ ਤਾਂ ਉਸ ਨੇ ਕੋਈ ਹਿਲਜੁਲ ਨਹੀਂ ਕੀਤੀ।


ਇਹ ਵੀ ਪੜ੍ਹੋ : Muktsar Accident News: ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾ ਗ੍ਰਸਤ, 11 ਪੁਲਿਸ ਮੁਲਾਜ਼ਮ ਜ਼ਖਮੀ