Punjabi Death in Canada: ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿੱਥੇ ਪੜ੍ਹਾਈ ਤੇ ਰੋਜ਼ੀ ਰੋਟੀ ਦੀ ਤਲਾਸ਼ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ 17 ਸਾਲ ਦੇ ਇਕਲੌਤੇ ਪੁੱਤਰ ਜਗਜੀਤ ਸਿੰਘ ਪੁੱਤਰ ਲੱਛਮਣ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।


COMMERCIAL BREAK
SCROLL TO CONTINUE READING

ਇਸ ਮਾਮਲੇ ਸਬੰਧੀ ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਮ੍ਰਿਤਕ ਜਗਜੀਤ ਸਿੰਘ ਪੜ੍ਹਾਈ ਤੋਂ ਬਾਅਦ ਕੈਨੇਡਾ ਵਿੱਚ ਜਾ ਕੇ ਪੜ੍ਹਾਈ ਕਰਨ ਦੇ ਨਾਲ ਨਾਲ ਰੁਜ਼ਗਾਰ ਕਰਨ ਲਈ ਸਿਰਫ਼ 10 ਦਿਨ ਪਹਿਲਾਂ ਹੀ (14 ਜੁਲਾਈ 2023)ਨੂੰ ਪਿੰਡ ਤੋਂ ਕੈਨੇਡਾ ਖੁਸ਼ੀ-ਖੁਸ਼ੀ ਗਿਆ ਸੀ ਪਰ ਕੀ ਪਤਾ ਸੀ ਕਿ ਕੈਨੇਡਾ ਵਿੱਚ ਉਸ ਦੀ ਮੌਤ ਉਸਨੂੰ ਉਡੀਕ ਰਹੀ ਹੈ।


ਜਿੱਥੇ ਪਿਛਲੀ ਲੰਘੀ ਦਿਨੀਂ ਅਚਾਨਕ ਜਗਜੀਤ ਸਿੰਘ ਨੂੰ ਹਾਰਟ-ਅਟੈਕ ਆਉਣ ਕਾਰਨ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾ ਮ੍ਰਿਤਕ ਦੀ ਭੈਣ ਵੀ ਕੈਨੇਡਾ ਪੜ੍ਹਾਈ ਲਈ ਗਈ ਸੀ, ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜਿਆ ਸੀ। ਆਮ ਤੌਰ ਉਤੇ ਖੇਤੀਬਾੜੀ ਕਰਦੇ ਪਰਿਵਾਰ ਨੇ ਆਪਣੇ ਦੋਵੇਂ ਬੱਚਿਆਂ ਨੂੰ ਬੈਂਕ ਤੋਂ 35 ਲੱਖ ਤੇ ਆੜ੍ਹਤੀਆ ਤੋਂ 11 ਲੱਖ ਰੁਪਏ ਕੁੱਲ 46 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਪੜ੍ਹਾਈ ਤੇ ਰੁਜ਼ਗਾਰ ਲਈ ਭੇਜਿਆ ਸੀ।


ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਮਾਪਿਆਂ ਸਮੇਤ ਦਾਦਾ-ਦਾਦੀ ਦਾ ਵੀ ਰੋ-ਰੋ ਬੁਰਾ ਹਾਲ ਹੈ। ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਗ਼ਮਗੀਨ ਮਾਹੌਲ ਸੀ। ਜਿੱਥੇ ਦਾਦੀ ਆਪਣੇ ਪੋਤੇ ਨੂੰ ਯਾਦ ਕਰਕੇ ਭੁੱਬਾ ਮਾਰ ਕੇ ਰੋਂਦੀ ਵੀ ਦਿਖਾਈ ਦਿੱਤੀ।


ਇਹ ਵੀ ਪੜ੍ਹੋ : Kargil Vijay Divas 2023: ਪੰਜਾਬ CM ਭਗਵੰਤ ਮਾਨ ਨੇ ਸ਼ਹੀਦ ਜਵਾਨ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ


ਪੀੜਤ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦਾ ਅੰਤਿਮ ਸੰਸਕਾਰ ਕੈਨੇਡਾ ਵਿੱਚ ਹੀ ਕੀਤਾ ਜਾਵੇਗਾ। ਇਸ ਦੁੱਖਦਾਈ ਘਟਨਾ ਉਤੇ ਪੀੜਤ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਪਰਿਵਾਰ ਉਤੇ ਚੜ੍ਹੇ ਕਰਜ਼ੇ ਲਈ ਮਦਦ ਦੀ ਗੁਹਾਰ ਲਗਾਈ ਤਾਂ ਜੋ ਪਿੱਛੇ ਰਹਿੰਦਾ ਪਰਿਵਾਰ ਆਪਣਾ ਗੁਜ਼ਾਰਾ ਕਰ ਸਕੇ।


ਇਹ ਵੀ ਪੜ੍ਹੋ : Kargil Vijay Divas 2023: ਕਾਰਗਿਲ ਵਿਜੇ ਦਿਵਸ ਮੌਕੇ ਅੰਮ੍ਰਿਤਸਰ 'ਚ CM ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ