International News: ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਭਾਰਤੀ ਨਾਗਰਿਕ ਰੁੜ ਕੇ ਪਾਕਿਸਤਾਨ ਪੁੱਜ ਗਿਆ ਹੈ। ਇਹ ਭਾਰਤੀ ਨਾਗਰਿਕ ਬੋਲਣ ਤੋਂ ਅਮਸਰਥ ਹੈ।
Trending Photos
International News: ਸਤਲੁਜ ਦਰਿਆ ਵਿੱਚ ਹੜ੍ਹ ਦੇ ਪਾਣੀ ਨਾਲ ਰੁੜ ਕੇ ਪਾਕਿਸਤਾਨ ਪੁੱਜੇ ਇੱਕ ਬੋਲਣ ਤੋਂ ਅਸਮਰਥ ਭਾਰਤੀ ਨਾਗਰਿਕ ਨੂੰ ਇੱਕ ਖੂਫੀਆ ਏਜੰਸੀ ਨੂੰ ਸੌਂਪ ਦਿੱਤਾ ਗਿਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਰੈਸੇਕਿਊ 1122 ਦੇ ਬੁਲਾਰੇ ਨੇ ਦੱਸਿਆ ਕਿ 50 ਸਾਲ ਤੋਂ ਜ਼ਿਆਦਾ ਉਮਰ ਦਾ ਭਾਰਤੀ ਨਾਗਰਿਕ ਬੋਲ਼ਾ ਹੈ ਤੇ ਸੰਕੇਤਿਕ ਭਾਸ਼ਾ ਰਾਹੀਂ ਸੰਚਾਰ ਕਰਦਾ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਇੱਕ ਹਿੰਦੂ ਹੈ ਤੇ ਹੜ੍ਹ ਦਾ ਪਾਣੀ ਉਸ ਨੂੰ ਰੋੜ ਕੇ ਲੈ ਆਇਆ ਹੈ। ਬੁਲਾਰੇ ਨੇ ਦੱਸਿਆ ਕਿ ਲਾਹੌਰ ਤੋਂ ਲਗਭਗ 70 ਕਿਲੋਮੀਟਰ ਦੂਰ ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਗੰਡਾ ਸਿੰਘ ਵਾਲਾ ਦੇ ਕੋਲ ਸਤਲੁਜ ਹੜ੍ਹ ਦੇ ਪਾਣੀ ਤੋਂ ਇਹ ਵਿਅਕਤੀ ਰੁੜ ਕੇ ਪਾਕਿਸਤਾਨ ਵਿੱਚ ਚਲਾ ਗਿਆ। ਉਨ੍ਹਾਂ ਦੀ ਮੈਡੀਕਲ ਜਾਂਚ ਤੋਂ ਬਾਅਦ ਉਸ ਨੂੰ ਇੱਕ ਖੂਫੀਆ ਏਜੰਸੀ ਨੂੰ ਸੌਂਪ ਦਿੱਤਾ ਗਿਆ ਹੈ।
ਪਾਕਿਸਤਾਨ ਦੀ ਇੱਕ ਅਖਬਾਰ ਅਨੁਸਾਰ ਉਸ ਵਿਅਕਤੀ ਨੇ ਆਪਣੇ ਖੱਬੇ ਹੱਥ ਉਤੇ ਹਿੰਦੀ ਭਾਸ਼ਾ ਵਿੱਚ ਇੱਕ ਸਕ੍ਰਿਪ ਖੁਦਵਾਈ ਹੋਈ ਹੈ। ਇਸ ਵਿੱਚ ਕਿਹਾ ਗਿਆ ਕਿ ਉਸ ਵਿਅਕਤੀ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਵਾਇਰਲ ਹੋਇਆ ਹੈ। ਗੰਡਾ ਸਿੰਘ ਵਾਲਾ ਦੇ ਆਸਪਾਸ ਦੇ ਹੇਠਲੇ ਇਲਾਕੇ ਹਾਲ ਹੀ ਵਿੱਚ ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ।
ਪੰਜਾਬ ਸਰਕਾਰ ਅਨੁਸਾਰ ਪਿਛਲੇ ਹਫ਼ਤੇ ਚਨਾਬ ਨਦੀ ਵਿੱਚ ਆਏ ਹੜ੍ਹ ਨਾਲ ਜ਼ਿਲ੍ਹੇ ਦੇ 40 ਪਿੰਡ ਤੇ ਇਲਾਕਾ ਜਲਥਲ ਹੋ ਗਿਆ ਹੈ। ਇਸ ਨਾਲ 48000 ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ। ਕਾਬਿਲੇਗੌਰ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਉਪਰ ਸਥਿਤ ਪਿੰਡ ਢਾਣੀ ਨੱਥਾ ਸਿੰਘ ਵਾਲਾ ਸਤਲੁਜ ਵਿੱਚ ਰੁੜ ਗਿਆ ਹੈ।
ਇਹ ਵੀ ਪੜ੍ਹੋ : Punjab Floods 2023: ਰਾਜਪਾਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ, "ਸਰਕਾਰ ਨੇ ਸਮਾਂ ਰਹਿੰਦੇ ਨਹੀਂ ਕੀਤੇ ਕੰਮ"
ਦਰਿਆ ਉਤੇ ਬਣਿਆ ਪੁਲ ਵੀ ਨੁਕਸਾਨਿਆ ਗਿਆ ਹੈ। ਜਿਸ ਕਾਰਨ ਕੰਡਿਆਲੀ ਤਾਰ ਤੋਂ ਪਾਰ ਪੰਜ ਢਾਣੀਆਂ ਦਾ ਜਲਾਲਾਬਾਦ ਨਾਲ ਸੰਪਰਕ ਟੁੱਟ ਗਿਆ ਹੈ। ਦੂਜੇ ਪਾਸੇ ਕੁਦਰਤੀ ਆਫਤ ਤੋਂ ਪ੍ਰਭਾਵਿਤ ਪਿੰਡ ਵਾਸੀਆਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਿਰ ਕਰ ਰਹੇ ਹਨ। ਢਾਣੀ ਨੱਥਾ ਸਿੰਘ ਵਾਲਾ ਭਾਰਤ-ਪਾਕਿ ਸਰਹੱਦ ਸਿਰਫ਼ ਡੇਢ ਕਿਲੋਮੀਟਰ ਦੀ ਦੂਰੀ ਉਤੇ ਸਥਿਤ ਹੈ। ਦਰਿਆ 'ਚ ਪਾੜ ਪੈਣ ਕਾਰਨ ਪਿੰਡ ਵਾਸੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : Punjab Registry news: ਪੰਜਾਬ 'ਚ ਮੁੜ ਸ਼ੁਰੂ ਹੋਈਆਂ ਰਜਿਸਟਰੀਆਂ! ਵਿਧਾਇਕ ਤੇ ਮੁਲਾਜ਼ਮਾਂ ਵਿਚਾਲੇ ਰੇੜਕਾ ਖ਼ਤਮ