Brampton News:  ਪੀਲ ਰੀਜਨਲ ਪੁਲਿਸ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ (EITF) ਨੇ ਫਿਰੌਤੀ ਅਤੇ ਧੋਖਾਧੜੀ ਦੇ ਮਾਮਲੇ ਵਿੱਚ 5 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਦੱਖਣੀ ਏਸ਼ੀਆਈ ਵਪਾਰਕ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਬਰੈਂਪਟਨ ਤੇ ਮਿਸੀਸਾਗਾ ਵਿੱਚ ਵਾਪਰੀਆਂ ਫਿਰੌਤੀ-ਸਬੰਧਤ ਘਟਨਾਵਾਂ ਦੇ ਸਬੰਧ ਵਿੱਚ ਕਈ ਗ੍ਰਿਫਤਾਰੀਆਂ ਕੀਤੀਆਂ ਹਨ ਅਤੇ ਚਾਰ ਹਥਿਆਰ ਜ਼ਬਤ ਕੀਤੇ ਹਨ। ਹਾਲ ਹੀ ਵਿੱਚ EITF ਨੇ ਪੰਜ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਮੁਲਜ਼ਮਾਂ ਕੋਲੋਂ ਚਾਰ ਹਥਿਆਰ ਜ਼ਬਤ ਕੀਤੇ ਹਨ। ਇਹ ਮੁਲਜ਼ਮ ਹਿੰਸਾ ਤੇ ਫਿਰੌਤੀ ਲਈ ਧਮਕੀਆਂ ਦੇਣ ਦੇ ਮਾਮਲੇ ਵਿੱਚ ਲੋੜੀਂਦੇ ਸਨ।


COMMERCIAL BREAK
SCROLL TO CONTINUE READING

ਪੀਲ ਪੁਲਿਸ ਦੀ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਪ੍ਰੈਸ ਨੋਟ ਮੁਤਾਬਕ ਮੁਲਜ਼ਮਾਂ ਦੀ ਪਛਾਣ ਬੰਧੂਮਾਨ ਸੇਖੋਂ (27), ਹਰਮਨਜੀਤ ਸਿੰਘ (25), ਤੇਜਿੰਦਰ ਤਤਲਾ (44), ਰੁਖਸਾਰ ਅਚਕਜ਼ਈ (21), ਦਿਨੇਸ਼ ਕੁਮਾਰ (24) ਵਜੋਂ ਹੋਈ ਹੈ।


ਉਹ ਕੁੱਲ 16 ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਬਰੈਂਪਟਨ ਦੀ ਰਹਿਣ ਵਾਲੀ ਰੁਖਸਾਰ ਅਚਕਜ਼ਈ ਨੂੰ ਸਤੰਬਰ 2023 ਦੀਆਂ ਘਟਨਾਵਾਂ ਲਈ 30 ਜੁਲਾਈ, 2024 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜਬਰੀ ਵਸੂਲੀ, $5000.00 ਤੋਂ ਘੱਟ ਦੀ ਧੋਖਾਧੜੀ ਦੇ ਦੋਸ਼ ਲਗਾਏ ਗਏ ਸਨ।


ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਸ਼ੋਅ ਦੌਰਾਨ ਦਿਲਜੀਤ ਦੁਸਾਂਝ ਨੂੰ ਪਟਿਆਲਾ ਪੈਗ ਤੇ ਕੁਝ ਹੋਰ ਗੀਤ ਨਾ ਗਾਉਣ ਲਈ ਐਡਵਾਇਜ਼ਰੀ ਜਾਰੀ


ਉਸ ਨੂੰ ਬਰੈਂਪਟਨ ਵਿੱਚ ਓਨਟਾਰੀਓਂ ਕੋਰਟ ਆਫ਼ ਜਸਟਿਸ ਵਿੱਚ ਜ਼ਮਾਨਤ ਦੀ ਸੁਣਵਾਈ ਲਈ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਉਦੋਂ ਤੋਂ ਅਦਾਲਤ ਦੁਆਰਾ ਲਗਾਈਆਂ ਗਈਆਂ ਸ਼ਰਤਾਂ ਨਾਲ ਰਿਹਾਅ ਕੀਤਾ ਗਿਆ ਸੀ।


ਜ਼ਿਕਰਯੋਗ ਹੈ ਕਿ ਅੱਜ ਤੱਕ EITF ਨੇ 60 ਤੋਂ ਵੱਧ ਘਟਨਾਵਾਂ ਦੀ ਜਾਂਚ ਕੀਤੀ ਹੈ ਅਤੇ 21 ਗ੍ਰਿਫਤਾਰੀਆਂ ਕੀਤੀਆਂ ਹਨ। ਜਾਂਚ ਵਿੱਚ 20 ਹਥਿਆਰ, 11 ਕਿਲੋਗ੍ਰਾਮ ਤੋਂ ਵੱਧ ਮੈਥਾਮਫੇਟਾਮਾਈਨ, 10,000 ਡਾਲਰ ਤੋਂ ਵੱਧ ਦੀ ਰਕਮ ਅਤੇ 6 ਚੋਰੀ ਹੋਏ ਵਾਹਨਾਂ ਦੀ ਬਰਾਮਦਗੀ ਵੀ ਹੋਈ ਹੈ।


ਇਹ ਵੀ ਪੜ੍ਹੋ : Amritsar News:ਰੂਸ ਤੇ ਯੂਕ੍ਰੇਨ ਜੰਗ 'ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਰੂਸ ਸਰਕਾਰ ਨੇ ਦਿੱਤੀ ਪੀਆਰ ਤੇ ਮਾਲੀ ਮਦਦ