Elon Musk News: ਟੇਸਲਾ ਦੇ ਮਾਲਕ ਤੇ ਦਿੱਗਜ ਅਰਬਪਤੀ ਐਲੋਨ ਮਸਕ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਿਆਸੀ ਭਵਿੱਖ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਐਲੋਨ ਮਸਕ ਨੇ ਭਵਿੱਖਬਾਣੀ ਕੀਤੀ ਹੈ ਕਿ ਟਰੂਡੋ ਆਉਣ ਵਾਲੀਆਂ ਚੋਣਾਂ ਹਾਰ ਜਾਣਗੇ। ਉਸ ਦੀ ਸਰਕਾਰ ਜਾਣ ਵਾਲੀ ਹੈ। ਮਸਕ ਨੇ ਕਿਹਾ ਕਿ ਟਰੂਡੋ 20 ਅਕਤੂਬਰ, 2025 ਨੂੰ ਜਾਂ ਇਸ ਤੋਂ ਪਹਿਲਾਂ ਹੋਣ ਵਾਲੀਆਂ ਕੈਨੇਡੀਅਨ ਫੈਡਰਲ ਚੋਣਾਂ ਵਿੱਚ ਚਲੇ ਜਾਣਗੇ। ਉਨ੍ਹਾਂ ਇਹ ਪ੍ਰਤੀਕਿਰਿਆ ਜਰਮਨੀ ਦੀ ਸਮਾਜਵਾਦੀ ਸਰਕਾਰ ਦੇ ਪਤਨ ਬਾਰੇ ਗੱਲ ਕਰਨ ਵਾਲੀ ਇੱਕ ਪੋਸਟ 'ਤੇ ਦਿੱਤੀ। ਮਸਕ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ  "ਉਹ ਆਉਣ ਵਾਲੀਆਂ ਚੋਣਾਂ ਵਿੱਚ ਚਲੇ ਜਾਣਗੇ।''


COMMERCIAL BREAK
SCROLL TO CONTINUE READING

ਟਰੂਡੋ ਨੂੰ ਆਪਣੇ ਹੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹੈ
2013 ਤੋਂ ਲਿਬਰਲ ਪਾਰਟੀ ਦੀ ਅਗਵਾਈ ਕਰ ਰਹੇ ਜਸਟਿਨ ਟਰੂਡੋ ਲਈ ਆਉਣ ਵਾਲੀਆਂ ਫੈਡਰਲ ਚੋਣਾਂ ਬਹੁਤ ਮਹੱਤਵਪੂਰਨ ਹਨ। ਇਨ੍ਹੀਂ ਦਿਨੀਂ ਟਰੂਡੋ ਨੂੰ ਆਪਣੀ ਹੀ ਪਾਰਟੀ ਅੰਦਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਗੱਲ ਇਹ ਹੈ ਕਿ ਟਰੂਡੋ ਦੀ ਸਰਕਾਰ ਘੱਟ ਗਿਣਤੀ 'ਚ ਚੱਲ ਰਹੀ ਹੈ। ਉਹ ਕਿਸੇ ਵੇਲੇ ਵੀ ਡਿੱਗ ਸਕਦੀ ਹੈ। ਚੋਣਾਂ ਵਿੱਚ ਟਰੂਡੋ ਦੀ ਲਿਬਰਲ ਪਾਰਟੀ ਦਾ ਮੁਕਾਬਲਾ ਵਿਰੋਧੀ ਧਿਰ ਦੇ ਨੇਤਾ ਪਿਅਰੇ ਪੋਇਲੀਵਰ ਦੀ ਕੰਜ਼ਰਵੇਟਿਵ ਪਾਰਟੀ ਤੇ ਜਗਮੀਤ ਸਿੰਘ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਨਾਲ ਹੋਵੇਗਾ।


ਬਲਾਕ ਕਿਊਬੇਕੋਇਸ ਤੇ ਗ੍ਰੀਨ ਪਾਰਟੀ ਵੀ ਟਰੂਡੋ ਦੀਆਂ ਸਿਆਸੀ ਗਿਣਤੀਆਂ-ਮਿਣਤੀਆਂ ਨੂੰ ਵਿਗਾੜ ਸਕਦੇ ਹਨ। ਐਲੋਨ ਮਸਕ ਨੇ ਜਰਮਨ ਚਾਂਸਲਰ ਓਲਾਫ ਸਕੋਲਜ ਨੂੰ ਮੂਰਖ ਦੱਸਿਆ। ਉਨ੍ਹਾਂ ਨੇ ਜਰਮਨ ਭਾਸ਼ਾ ਵਿੱਚ ਪੋਸਟ ਕੀਤਾ ਓਲਾਫ ਈਸਟ ਈਨ ਨਾਰ। ਇਸਦਾ ਮਤਲਬ ਇਹ ਹੁੰਦਾ ਹੈ ਕਿ ਓਲਾਫ ਮੂਰਖ ਹੁੰਦਾ ਹੈ। ਮਸਕ ਦੀ ਪੋਸਟ ਉਤੇ ਇੱਕ ਯੂਜ਼ਰ ਨੇ ਕਿਹਾ ਕਿ ਕੈਨੇਡਾ ਨੂੰ ਟਰੂਡੋ ਤੋਂ ਛੁਟਕਾਰਾ ਦਿਵਾਉਣ ਲਈ ਸਾਨੂੰ ਤੁਹਾਡੀ ਮਦਦ ਦੀ ਲੋੜ ਹੈ।


ਐਲੋਨ ਮਸਕ ਨੇ ਇਸ ਪੋਸਟ ਦਾ ਜਵਾਬ ਦਿੱਤਾ ਅਤੇ ਟਰੂਡੋ ਦੇ ਜਾਣ ਦੀ ਭਵਿੱਖਬਾਣੀ ਕੀਤੀ। ਸੀਐਨਐਨ ਦੀ ਰਿਪੋਰਟ ਮੁਤਾਬਕ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨੇ ਬੁੱਧਵਾਰ ਨੂੰ ਆਪਣੇ ਵਿੱਤ ਮੰਤਰੀ ਨੂੰ ਕੈਬਨਿਟ ਤੋਂ ਹਟਾ ਦਿੱਤਾ ਹੈ। ਹੁਣ ਡਰ ਹੈ ਕਿ ਸਰਕਾਰ ਕਿਸੇ ਵੇਲੇ ਵੀ ਡਿੱਗ ਸਕਦੀ ਹੈ।


ਸਕੋਲਜ਼ ਨੇ ਕਿਹਾ ਕਿ ਉਸਨੇ ਵਿੱਤ ਮੰਤਰੀ ਕ੍ਰਿਸ਼ਚੀਅਨ ਲਿੰਡਨਰ ਨੂੰ ਬਰਖਾਸਤ ਕਰ ਦਿੱਤਾ ਹੈ। ਦੇਸ਼ ਨੂੰ ਨੁਕਸਾਨ ਤੋਂ ਬਚਾਉਣ ਲਈ ਇਨ੍ਹਾਂ ਨੂੰ ਹਟਾਉਣਾ ਜ਼ਰੂਰੀ ਸੀ। ਇਨ੍ਹਾਂ ਦਿਨਾਂ ਜਰਮਨੀ ਵਿੱਚ ਟ੍ਰੈਫਿਕ ਲਾਈਟ ਗੱਠਜੋੜ ਸੱਤਾ ਵਿੱਚ ਹੈ। ਸੋਸ਼ਲ ਡੈਮੋਕਰੇਟਿਕ ਪਾਰਟੀ ਦੇ ਓਲਾਫ ਸਕੋਲਜ਼, ਫ੍ਰੀ ਡੈਮੋਕ੍ਰੇਟਿਕ ਪਾਰਟੀ ਦੇ ਲਿੰਡਨਰ ਅਤੇ ਗ੍ਰੀਨ ਪਾਰਟੀ ਦੇ ਰਾਬਰਟ ਹੈਬਾਚ ਵਿਚਕਾਰ ਕਈ ਦਿਨਾਂ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਵਿੱਤ ਮੰਤਰੀ ਨੂੰ ਹਟਾ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਬ੍ਰਿਟੇਨ ਦੇ ਰਾਜਾ ਚਾਰਲਸ ਦਾ ਜਨਮ ਦਿਨ ਮਨਾਇਆ; ਵੱਖ-ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ